09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਾਹੁਲ ਗਾਂਧੀ ਤੇ ਇੰਡੀਆ ਗੱਠਜੋੜ ਦੇ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ ਵਿਰੁੱਧ ਤਰਨ ਤਾਰਨ ’ਚ ਕਾਂਗਰਸ ਨੇ ਮਨਾਇਆ ਕਾਲਾ ਦਿਵਸ

ਤਰਨ ਤਾਰਨ, 8 ਅਕਤੂਬਰ (ਹਰਿੰਦਰ ਸਿੰਘ)– ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿੰਯਕਾ ਗਾਂਧੀ ਅਤੇ ਇੰਡੀਆ ਗਠਜੋੜ ਦੇ ਸੰਸਦ ਮੈਂਬਰਾਂ ਨਾਲ ਕੀਤੇ ਗਏ ਦੁਰਵਿਵਹਾਰ ਅਤੇ ਲਾਠੀਚਾਰਜ ਦੇ ਵਿਰੋਧ ਵਿਚ ਭਾਰਤੀ ਰਾਸ਼ਟਰੀ ਕਾਂਗਰਸ ਵਲੋਂ ਅੱਜ ਦੇ ਦਿਨ ਨੂੰ ‘ਕਾਲਾ ਦਿਵਸ’ ਵਜੋਂ ਮਨਾਇਆ ਗਿਆ। ਇਸ ਤਹਿਤ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਂਗਰਸ ਭਵਨ ਤਰਨ ਤਾਰਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਚਾਰ ਖੰਭਾ ਚੌਂਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਸੜਿਆ ਗਿਆ।

Ad Position 21
No active advertisement
ਅਜੀਤ ਡੈਸਕ 09-10-2026
ਤਰਨ ਤਾਰਨ, 8 ਅਕਤੂਬਰ (ਹਰਿੰਦਰ ਸਿੰਘ)– ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿੰਯਕਾ ਗਾਂਧੀ ਅਤੇ ਇੰਡੀਆ ਗਠਜੋੜ ਦੇ ਸੰਸਦ ਮੈਂਬਰਾਂ ਨਾਲ ਕੀਤੇ ਗਏ ਦੁਰਵਿਵਹਾਰ ਅਤੇ ਲਾਠੀਚਾਰਜ ਦੇ ਵਿਰੋਧ ਵਿਚ ਭਾਰਤੀ ਰਾਸ਼ਟਰੀ ਕਾਂਗਰਸ ਵਲੋਂ ਅੱਜ ਦੇ ਦਿਨ ਨੂੰ ‘ਕਾਲਾ ਦਿਵਸ’ ਵਜੋਂ ਮਨਾਇਆ ਗਿਆ। ਇਸ ਤਹਿਤ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਂਗਰਸ ਭਵਨ ਤਰਨ ਤਾਰਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਚਾਰ ਖੰਭਾ ਚੌਂਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਸੜਿਆ ਗਿਆ। ਇਸ ਮੌਕੇ ਪ੍ਰਦੀਪ ਸਿੰਘ ਕੋਟ ਦਸੰਦੀ ਮੱਲ ਬਲਾਕ ਪ੍ਰਧਾਨ ਤਰਨ ਤਾਰਨ, ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਬਲਾਕ ਭਿੱਖੀਵਿੰਡ ਪ੍ਰਧਾਨ ਗੁਰਮੁਖ ਸਿੰਘ ਸਾਂਡਪੁਰਾ, ਬਲਾਕ ਚੋਹਲਾ ਸਾਹਿਬ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਇੰਡੀਆ ਗਠਜੋੜ ਦੇ ਸੰਸਦ ਮੈਂਬਰ ਚੋਣ ਕਮਿਸ਼ਨ ਤੋਂ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਸ਼ਾਂਤੀਪੂਰਵਕ ਜੰਤਰ-ਮੰਤਰ ਵੱਲ ਮਾਰਚ ਕਰ ਰਹੇ ਸਨ ਤਾਂ ਇਸ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਉਨ੍ਹਾਂ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਨਾਲ ਅਤਿ ਨਿੰਦਣਯੋਗ ਵਿਵਹਾਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਦੇਸ਼ ਦੀ ਜਨਤਾ ਵਲੋਂ ਚੁਣੇ ਹੋਏ ਸੰਸਦ ਮੈਂਬਰਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਲੋਕਤੰਤਰਿਕ ਕਦਰਾਂ-ਕੀਮਤਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਚੋਣ ਪ੍ਰਣਾਲੀ ਨਾਲ ਜੁੜੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚੋਣ ਕਮਿਸ਼ਨ ਦੀ ਜਵਾਬਦੇਹੀ ਅਤੇ ਚੋਣ ਪ੍ਰਣਾਲੀ ਦੀ ਪਾਰਦਰਸ਼ਤਾ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਾਂਗਰਸ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਰੱਖਿਆ ਅਤੇ ਸੰਵਿਧਾਨਕ ਸੰਸਥਾਵਾਂ ਦੀ ਮਰਿਆਦਾ ਕਾਇਮ ਰੱਖਣ ਲਈ ਕਾਂਗਰਸ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਬਿਕਰਮਜੀਤ ਸਿੰਘ ਕਸੇਲ ਬਲਾਕ ਪ੍ਰਧਾਨ ਐੱਸਸੀ ਸੈੱਲ ਗੰਡੀਵਿੰਡ, ਸਰਪੰਚ ਹੈਪੀ ਬਾਲੇਚੱਕ, ਗੁਰਜੀਤ ਸਿੰਘ ਸਰਪੰਚ ਮੁਰਾਦਪੁਰਾ, ਹੀਰਾ ਸਿੰਘ ਮੱਲ੍ਹੀ, ਗੌਰਵ ਵਰਮਾ, ਪ੍ਰਗਟ ਸਿੰਘ ਜਨਰਲ ਸੈਕਟਰੀ, ਗੁਰਵਿੰਦਰ ਸਿੰਘ ਬੋਬੀ ਤਖਤੂਚੱਕ, ਲਖਵਿੰਦਰ ਸਿੰਘ ਲੱਕੀ ਪਾਗਲ ਸ਼ਹਿਰੀ ਪ੍ਰਧਾਨ, ਅੰਗਰੇਜ ਸਿੰਘ ਖੱਬੇ ਏਬੀਟੀਸੀ ਟਰਾਂਸਪੋਰਟ ਵਾਲੇ, ਹਰਮਨਜੋਤ ਸਿੰਘ ਪਲਾਸੌਰ, ਰਮਨ ਕੁਮਾਰ ਝਬਾਲ ਚੇਅਰਮੈਨ, ਸੁਖਜੀਤ ਸਿੰਘ ਸਪੋਕਸਪਰਸਨ, ਭਾਗ ਸਿੰਘ ਚਕਵਾਲੀਆ ਵਾਈਸ ਪ੍ਰਧਾਨ, ਸਕੱਤਰ ਸਿੰਘ ਰਾਮਰੌਣੀ, ਭੁਪਿੰਦਰ ਸਿੰਘ ਕੰਗ ਸਰਪੰਚ ਗੋਹਲਵੜ, ਸਾਹਿਬ ਸਿੰਘ ਮੁਰਾਦਪੁਰਾ, ਨਿਸ਼ਾਨ ਸਿੰਘ, ਲਖਵਿੰਦਰ ਸਿੰਘ ਤਖਤੂਚੱਕ, ਜਸਪਾਲ ਸਿੰਘ ਪਾਲਾ, ਰਜਿੰਦਰ ਕੁਮਾਰ ਭੰਡਾਰੀ, ਮਨਜੀਤ ਸਿੰਘ, ਡਾਕਟਰ ਮਨਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਪੰਜਾਬ ਸਿੰਘ ਵਾਈਸ ਪ੍ਰਧਾਨ, ਜਸਪਾਲ ਸਿੰਘ ਬਹਿਲਾ, ਡਿੰਪੀ ਮਹੰਤ, ਬਲਜੀਤ ਸਿੰਘ ਮਾਹਲਾ, ਸੁਮਿਤ ਸਿੰਘ, ਜੋਬਨਪ੍ਰੀਤ ਸਿੰਘ, ਕਰਨਦੀਪ ਸਿੰਘ, ਜਸ਼ਨਦੀਪ ਸਿੰਘ, ਸੁਖਦੇਵ ਸਿੰਘ, ਸੁਵਿੰਦਰ ਸਿੰਘ, ਗੁਰਜੰਟ ਸਿੰਘ, ਮੇਜਰ ਸਿੰਘ, ਚਰਨਜੀਤ ਸਿੰਘ, ਆਕਾਸ਼ਦੀਪ ਸਿੰਘ, ਪ੍ਰਭਦੀਪ ਸਿੰਘ, ਡਾਕਟਰ ਪ੍ਰਦੀਪ ਕੁਮਾਰ ਲਿਟਲ, ਡਾਕਟਰ ਸੁਖਬੀਰ ਸਿੰਘ ਕੱਕਾ ਕੰਡਿਆਲਾ, ਜੋਬਨ ਗਿੱਲ ਪੰਡੋਰੀ ਸਿੱਧਵਾਂ, ਕੁਲਵਿੰਦਰ ਸਿੰਘ, ਚੇਤਨ ਵਰਮਾ, ਪਵਨਜੀਤ ਸਿੰਘ, ਰਾਮ ਲਾਲ ਸਾਬਕਾ ਕੌਂਸਲਰ, ਬਾਬਾ ਸੁਖਚੈਨ ਸਿੰਘ, ਮੱਸਾ ਸਿੰਘ ਬਹਿਲਾ, ਜਸਵੰਤ ਸਿੰਘ, ਸੁਖਮਨ ਸਿੰਘ, ਗੁਰਦੇਵ ਸਿੰਘ, ਮੇਜਰ ਸਿੰਘ, ਗੁਰਵਿੰਦਰ ਸਿੰਘ, ਖੁਸ਼ਵੰਤ ਸਿੰਘ ਮਾਲੂਵਾਲ, ਸਕੱਤਰ ਸਿੰਘ ਰਾਮਰੌਣੀ, ਭੁਪਿੰਦਰ ਸਿੰਘ ਕੰਗ ਸਰਪੰਚ ਗੋਹਲਵੜ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਨੂੰ ਮੁੱਖ ਮੰਤਰੀ ਦੇ ਹਲਕੇ ਵਿਚ ਗਰਜਣਗੇ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਗਲੀ ਖ਼ਬਰ ਸਾਲਾਨਾ ਜੋੜ ਮੇਲੇ ’ਤੇ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਈਆਂ
Ad Position 24