ਕੱਲ੍ਹ ਨੂੰ ਮੁੱਖ ਮੰਤਰੀ ਦੇ ਹਲਕੇ ਵਿਚ ਗਰਜਣਗੇ ਪੰਜਾਬ ਦੇ ਸਮੁੱਚੇ ਮੁਲਾਜ਼ਮ
ਤਰਨ ਤਾਰਨ, 8 ਅਕਤੂਬਰ (ਪਰਮਜੀਤ ਜੋਸ਼ੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ , ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਜ਼ਿਲ੍ਹਾ ਜਰਨਲ ਸਕੱਤਰ ਸੁਖਦੇਵ ਰਾਜ, ਪਰਮਿੰਦਰ ਸਿੰਘ ਸਟੇਟ ਕਮੇਟੀ ਮੈਂਬਰ ਮਨਜਿੰਦਰ ਸਿੰਘ ਝੰਡੇਰ, ਮਨਜਿੰਦਰ ਸਿੰਘ ਢਿੱਲੋਂ, ਤੇਜਿੰਦਰ ਸਿੰਘ, ਖਹਿਰਾ ਸਿੰਘ, ਰਣਜੀਤ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਜੁਗਰਾਜ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ, ਮਨਜਿੰਦਰ ਸਿੰਘ ਜੌਹਲ, ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਵੰਤ ਮਾਨ ਦੀ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਮੁਲਾਜ਼ਮਾਂ ਨੂੰ ਸੜਕਾਂ ’ਤੇ ਸੰਘਰਸ਼ ਕਰਨ ਵਾਸਤੇ ਮਜ਼ਬੂਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮ ਲਗਾਤਾਰ ਪਿਛਲੇ ਛੇ ਮਹੀਨਿਆਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ।
1
10 ਨੂੰ ਮੁੱਖ ਮੰਤਰੀ ਦੇ ਹਲਕੇ ਵਿਚ ਕੀਤੀ ਜਾਣ ਵਾਲੀ ਰੈਲੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁਲਾਜ਼ਮ। ਤਸਵੀਰ: ਲਵਲੀ
09-10-2026
ਤਰਨ ਤਾਰਨ, 8 ਅਕਤੂਬਰ (ਪਰਮਜੀਤ ਜੋਸ਼ੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ , ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਜ਼ਿਲ੍ਹਾ ਜਰਨਲ ਸਕੱਤਰ ਸੁਖਦੇਵ ਰਾਜ, ਪਰਮਿੰਦਰ ਸਿੰਘ ਸਟੇਟ ਕਮੇਟੀ ਮੈਂਬਰ ਮਨਜਿੰਦਰ ਸਿੰਘ ਝੰਡੇਰ, ਮਨਜਿੰਦਰ ਸਿੰਘ ਢਿੱਲੋਂ, ਤੇਜਿੰਦਰ ਸਿੰਘ, ਖਹਿਰਾ ਸਿੰਘ, ਰਣਜੀਤ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਜੁਗਰਾਜ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ, ਮਨਜਿੰਦਰ ਸਿੰਘ ਜੌਹਲ, ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਵੰਤ ਮਾਨ ਦੀ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਮੁਲਾਜ਼ਮਾਂ ਨੂੰ ਸੜਕਾਂ ’ਤੇ ਸੰਘਰਸ਼ ਕਰਨ ਵਾਸਤੇ ਮਜ਼ਬੂਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮ ਲਗਾਤਾਰ ਪਿਛਲੇ ਛੇ ਮਹੀਨਿਆਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ। ਪਿਛਲੇ ਦਿਨੀਂ ਮੁੱਖ ਮੰਤਰੀ ਵਲੋਂ ਮੁਲਾਜ਼ਮ ਆਗੂਆਂ ਨਾਲ ਇਕ ਮੀਟਿੰਗ ਵੀ ਕੀਤੀ ਗਈ ਸੀ, ਜਿਸ ਵਿਚ ਇਹ ਵਾਅਦਾ ਕੀਤਾ ਗਿਆ ਸੀ ਕਿ ਅਕਤੂਬਰ ਦੇ ਪਹਿਲੇ ਹਫਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਇਕ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ, ਪਰ ਪਹਿਲਾ ਹਫਤਾ ਬੀਤ ਜਾਣ ’ਤੇ ਵੀ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਮੀਟਿੰਗ ਦਾ ਸੱਦਾ ਨਹੀਂ ਦਿੱਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਦੇ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਫੈਸਲਾ ਲਿਆ ਗਿਆ ਹੈ ਕਿ 10 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿਖੇ ਇਕ ਵਿਸ਼ਾਲ ਮਹਾ ਰੋਸ ਰੈਲੀ ਕੀਤੀ ਜਾਵੇਗੀ, ਜਿਸ ਵਿਚ ਮੁਲਾਜ਼ਮਾਂ ਵਲੋਂ ਵੱਡਾ ਇਕੱਠ ਕਰਕੇ ਪਿਛਲੇ ਸਾਰੇ ਰਿਕਾਰਡ ਤੋੜੇ ਜਾਣਗੇ, ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਮਾਸਟਰ ਕੇਡਰ ਯੂਨੀਅਨ ਵਲੋਂ ਵੱਡੀ ਗਿਣਤੀ ਵਿਚ 10 ਅਕਤੂਬਰ ਦੀ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ । ਇਸ ਮੌਕੇ ਨਿਰਮਲ ਸਿੰਘ ਬਲਾਕ ਪ੍ਰਧਾਨ ਪ੍ਰਾਪਰ, ਜਸਬੀਰ ਸਿੰਘ ਬਲਾਕ ਪ੍ਰਧਾਨ ਨੂਰਦੀ, ਗੁਰਦੀਪ ਸਿੰਘ, ਵਿਕਰਮ ਸਿੰਘ ਸਿੰਘ, ਗੁਰਸਾਹਿਬ ਸਿੰਘ, ਪਰਮਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।