08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਐਸ.ਬੀ.ਐਸ. ਕਾਲਜ ਆਫ਼ ਫਾਰਮੇਸੀ ਪੱਟੀ ਵਿਖੇ ‘ਸਵੀਪ’ ਤਹਿਤ ਵੋਟਰ ਜਾਗਰੂਕਤਾ ਸਹੁੰ ਚੁੱਕ ਸਮਾਰੋਹ

ਪੱਟੀ, 8 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਐਸ. ਬੀ.

Ad Position 21
No active advertisement
ਅਜੀਤ ਡੈਸਕ 09-10-2026
ਪੱਟੀ, 8 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਐਸ.ਬੀ.ਐਸ. ਕਾਲਜ ਆਫ਼ ਫਾਰਮੇਸੀ ਪੱਟੀ ਵਿਖੇ ਭਾਰਤ ਚੋਣ ਕਮਿਸ਼ਨ ਵਲੋਂ ਚਲਾਏ ਜਾ ਰਹੇ ਸਵੀਪ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਪ੍ਰੋਗਰਾਮ ਤਹਿਤ ਵੋਟਰ ਜਾਗਰੂਕਤਾ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਵੋਟ ਦੇ ਅਧਿਕਾਰ ਦੀ ਮਹੱਤਤਾ ਨੂੰ ਸਮਝਦੇ ਹੋਏ ਵੋਟਰ ਜਾਗਰੂਕਤਾ ਦੀ ਸਹੁੰ ਚੁੱਕੀ। ਇਸ ਮੌਕੇ ਸਮੂਹ ਨੇ ਇਕੱਠੇ ਹੋ ਕੇ ਸਹੁੰ ਚੁੱਕੀ ਕਿ ਅਸੀਂ ਭਾਰਤ ਦੇ ਨਾਗਰਿਕ, ਲੋਕਤੰਤਰ ਵਿਚ ਆਪਣੀ ਪੂਰਨ ਆਸਥਾ ਰੱਖਦੇ ਹੋਏ ਇਹ ਸਹੁੰ ਚੁੱਕਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤੰਤਰੀ ਪਰੰਪਰਾਵਾਂ ਦੀ ਮਰਿਆਦਾ ਨੂੰ ਕਾਇਮ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ, ਵਰਗ, ਜਾਤ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਲਾਲਚ ਤੋਂ ਪ੍ਰਭਾਵਿਤ ਹੋਏ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਾਂਗੇ। ਇਹ ਸਮਾਗਮ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸ੍ਰੀਮਤੀ ਸ਼ੁਭੀ ਭਾਰਦਵਾਜ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਝਾ ਕਾਲਜ ’ਚ ਈਕੋ ਕਲੱਬ ਵਲੋਂ ਇਕ ਰੋਜ਼ਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਗੁਰਦੁਆਰਾ ਸੰਤ ਨਿਵਾਸ ਵਿਖੇ ਬਾਬਾ ਬੁੱਢਾ ਜੀ ਦਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਮਨਾਇਆ
Ad Position 24