08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੁਰਦੁਆਰਾ ਚਰਨ ਕਮਲ ਸਾਹਿਬ ਹਰੀਕੇ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ

ਮੀਆਂਵਿੰਡ, 8 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਕਾਂਗਰਸ ਪਾਰਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਬੁੱਕਾ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਬਣਨ ਦੀ ਵਧਾਈ ਦਿੱਤੀ। ਇਸ ਮੌਕੇ ਫੋਨ ’ਤੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਪ੍ਰਗਟ ਸਿੰਘ ਜਿੱਥੇ ਸਮੂਹ ਪੰਜਾਬੀਆਂ ਦੇ ਪਸੰਦੀਦਾ ਹਾਕੀ ਖਿਡਾਰੀ ਰਹੇ ਹਨ, ਉੱਥੇ ਹੀ ਉਹ ਕਾਂਗਰਸ ਪਾਰਟੀ ਦੇ ਵਫਾਦਾਰ ਅਤੇ ਨਿਧੜਕ ਲੀਡਰ ਵੀ ਹਨ।

Ad Position 21
No active advertisement
ਅਜੀਤ ਡੈਸਕ 09-10-2026
ਮੀਆਂਵਿੰਡ, 8 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਕਾਂਗਰਸ ਪਾਰਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਬੁੱਕਾ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਬਣਨ ਦੀ ਵਧਾਈ ਦਿੱਤੀ। ਇਸ ਮੌਕੇ ਫੋਨ ’ਤੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਪ੍ਰਗਟ ਸਿੰਘ ਜਿੱਥੇ ਸਮੂਹ ਪੰਜਾਬੀਆਂ ਦੇ ਪਸੰਦੀਦਾ ਹਾਕੀ ਖਿਡਾਰੀ ਰਹੇ ਹਨ, ਉੱਥੇ ਹੀ ਉਹ ਕਾਂਗਰਸ ਪਾਰਟੀ ਦੇ ਵਫਾਦਾਰ ਅਤੇ ਨਿਧੜਕ ਲੀਡਰ ਵੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪ ਕੇ ਸਮੂਹ ਕਾਂਗਰਸੀ ਲੀਡਰਸ਼ਿਪ, ਵਰਕਰਾਂ ਅਤੇ ਪੰਜਾਬ ਦੇ ਲੋਕਾਂ ਨੂੰ ਵੱਡਾ ਮਾਣ ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਹੋਏ ਸਮੂਹ ਪਾਰਟੀ ਲੀਡਰ, ਆਗੂ ਅਤੇ ਵਰਕਰ ਇੱਕਜੁਟ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਕੇ ਲੋਕਾਂ ਨੂੰ ਸੁਖ ਸਹੂਲਤਾਂ ਅਤੇ ਪੰਜਾਬ ਨੂੰ ਤਰੱਕੀ ਵੱਲ ਲੈ ਕੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਸੂਬਾ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਮੱਲ੍ਹਾ, ਸਰਪੰਚ ਪਰਮਪ੍ਰੀਤ ਸਿੰਘ ਸਾਹਬੀ ਛੱਜਲਵੱਡੀ, ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਸਾਬਕਾ ਸਰਪੰਚ ਅਵਤਾਰ ਸਿੰਘ ਤਖਤੂਚੱਕ, ਸਿੰਮੀ ਸਰਲੀ, ਸਰਪੰਚ ਹਰਭਜਨ ਸਿੰਘ ਗਗੜੇਵਾਲ, ਜਗਦੀਪ ਸਿੰਘ ਮਾਨ ਪੀ.ਏ. ਸਾਬਕਾ ਵਿਧਾਇਕ ਭਲਾਈਪੁਰ, ਸਾਬਕਾ ਸਰਪੰਚ ਲਖਵਿੰਦਰ ਸਿੰਘ ਭਿੰਡਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੀ ਬਜਾਇ ਵਿਗਿਆਨਕ ਤਰੀਕੇ ਨਾਲ ਪ੍ਰਬੰਧ ਕਰਨ ਕਿਸਾਨ - ਡਾ. ਭੁਪਿੰਦਰ ਸਿੰਘ ਏ.ਓ. ਅਗਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਧਾਰਮਿਕ ਖੇਤਰ ਵਿਚ ਮਾਰੀਆਂ ਮੱਲਾਂ
Ad Position 24