08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਾਜਬੀਰ ਸਿੰਘ ਭੁੱਲਰ ਨੇ ਸੋਨ ਤਗਮਾ ਜੇਤੂ ਬਲਜੀਤ ਕੌਰ ਕੱਕਾ ਕੰਡਿਆਲਾ ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 8 ਅਕਤੂਬਰ (ਹਰਿੰਦਰ ਸਿੰਘ)-ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤ ਕੇ ਪੰਜਾਬ ਅਤੇ ਜ਼ਿਲ੍ਹਾ ਤਰਨ ਤਾਰਨ ਦਾ ਨਾਂਅ ਰੌਸ਼ਨ ਕਰਕੇ ਪਰਤੀ ਮਾਣਮੱਤੀ ਹਾਕੀ ਖਿਡਾਰਨ ਬਲਜੀਤ ਕੌਰ ਕੱਕਾ ਕੰਡਿਆਲਾ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਬਲਜੀਤ ਕੌਰ ਨੂੰ ਸੋਨ ਤਗਮਾ ਜਿੱਤਣ ’ਤੇ ਵਧਾਈ ਦਿੱਤੀ ਅਤੇ ਉਸ ਦੀ ਸ਼ਾਨਦਾਰ ਖੇਡ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ।

Ad Position 21
No active advertisement
ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਵਿਜੇਤਾ ਬਲਜੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਹੋਰ। ਤਸਵੀਰ : ਲਵਲੀ 09-10-2026
ਤਰਨ ਤਾਰਨ, 8 ਅਕਤੂਬਰ (ਹਰਿੰਦਰ ਸਿੰਘ)-ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤ ਕੇ ਪੰਜਾਬ ਅਤੇ ਜ਼ਿਲ੍ਹਾ ਤਰਨ ਤਾਰਨ ਦਾ ਨਾਂਅ ਰੌਸ਼ਨ ਕਰਕੇ ਪਰਤੀ ਮਾਣਮੱਤੀ ਹਾਕੀ ਖਿਡਾਰਨ ਬਲਜੀਤ ਕੌਰ ਕੱਕਾ ਕੰਡਿਆਲਾ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਬਲਜੀਤ ਕੌਰ ਨੂੰ ਸੋਨ ਤਗਮਾ ਜਿੱਤਣ ’ਤੇ ਵਧਾਈ ਦਿੱਤੀ ਅਤੇ ਉਸ ਦੀ ਸ਼ਾਨਦਾਰ ਖੇਡ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਬਲਜੀਤ ਕੌਰ ਕੱਕਾ ਕੰਡਿਆਲਾ ਨੇ ਆਪਣੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਨਾ ਸਿਰਫ਼ ਆਪਣੇ ਪਰਿਵਾਰ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ, ਸਗੋਂ ਪੂਰੇ ਪੰਜਾਬ ਅਤੇ ਜ਼ਿਲ੍ਹਾ ਤਰਨ ਤਾਰਨ ਨੂੰ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਏਸ਼ਿਆਈ ਖੇਡਾਂ ਵਰਗੇ ਵੱਡੇ ਅੰਤਰਰਾਸ਼ਟਰੀ ਮੰਚ ’ਤੇ ਸੋਨ ਤਗਮਾ ਜਿੱਤਣਾ ਕਿਸੇ ਵੀ ਖਿਡਾਰੀ ਲਈ ਬਹੁਤ ਵੱਡੀ ਉਪਲੱਬਧੀ ਹੈ। ਉਨ੍ਹਾਂ ਕਿਹਾ ਕਿ ਬਲਜੀਤ ਕੌਰ ਭਾਰਤੀ ਮਹਿਲਾ ਹਾਕੀ ਟੀਮ ਵਿਚ ਪੰਜਾਬ ਦੀ ਇਕਲੌਤੀ ਖਿਡਾਰਨ ਵਜੋਂ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾ ਰਹੀ ਹੈ। ਉਸ ਨੇ ਆਪਣੀ ਮਿਹਨਤ ਅਤੇ ਖੇਡ ਪ੍ਰਤੀ ਜਜ਼ਬੇ ਨਾਲ ਇਹ ਮੁਕਾਮ ਹਾਸਲ ਕੀਤਾ ਹੈ, ਜੋ ਨੌਜਵਾਨਾਂ, ਖਾਸ ਕਰਕੇ ਲੜਕੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬਲਜੀਤ ਕੌਰ ਦੀ ਕਾਮਯਾਬੀ ਇਹ ਸਾਬਤ ਕਰਦੀ ਹੈ ਕਿ ਜੇਕਰ ਇਨਸਾਨ ਦ੍ਰਿੜ੍ਹ ਇਰਾਦੇ ਨਾਲ ਮਿਹਨਤ ਕਰੇ ਤਾਂ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾਂ ਹੀ ਦੇਸ਼ ਨੂੰ ਨਾਮਵਰ ਖਿਡਾਰੀ ਦਿੱਤੇ ਹਨ ਅਤੇ ਬਲਜੀਤ ਕੌਰ ਨੇ ਇਸ ਮਾਣਮੱਤੀ ਪ੍ਰੰਪਰਾ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਬਲਜੀਤ ਕੌਰ ਨੂੰ ਭਵਿੱਖ ਵਿਚ ਹੋਰ ਵੀ ਵੱਡੀਆਂ ਖੇਡ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਆਪਣੀ ਮਿਹਨਤ ਜਾਰੀ ਰੱਖੇ ਅਤੇ ਦੇਸ਼ ਤੇ ਪੰਜਾਬ ਦਾ ਨਾਮ ਹੋਰ ਉੱਚਾ ਕਰੇ। ਇਸ ਮੌਕੇ ਡਾ. ਸੁਖਬੀਰ ਸਿੰਘ ਕੱਕਾ ਕੰਡਿਆਲਾ, ਬਾਬਾ ਪਵਨਦੀਪ ਸਿੰਘ, ਬਾਬਾ ਸੁਖਚੈਨ ਸਿੰਘ ਕੱਕਾ ਕੰਡਿਆਲਾ, ਗੁਰਜੀਤ ਸਿੰਘ ਜੀਤੂ, ਸਰਪੰਚ ਹੈਪੀ ਬਾਲੇਚੱਕ, ਅੰਗਰੇਜ਼ ਸਿੰਘ ਖੱਬੇ ਏਬੀਟੀਸੀ ਟਰਾਂਸਪੋਰਟ ਵਾਲੇ, ਹੀਰਾ ਸਿੰਘ ਮੱਲ੍ਹੀ, ਹਰਮਨ ਪਲਾਸੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ - ਜੱਸਾ ਪੱਟੀ ਅਗਲੀ ਖ਼ਬਰ ਭਿੱਖੀਵਿੰਡ ਵਿਖੇ ਸੀ.ਪੀ.ਆਈ.ਐੱਮ. ਵਲੋਂ ਚੀਫ਼ ਚੋਣ ਕਮਿਸ਼ਨ ਦਾ ਪੁਤਲਾ ਸਾੜਿਆ
Ad Position 24