08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ - ਪ੍ਰੋ. ਹਰਪ੍ਰੀਤ ਕੋਟ

ਫਤਿਆਬਾਦ, 8 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਮਹਿਜ ਕੁਝ ਮਹੀਨੇ ਬਾਕੀ ਰਹਿ ਗਏ ਹਨ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਬੁਲਾਰੇ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ ਵਲੋਂ ਹਰ ਰੋਜ ਲੋਕ ਮਿਲਣੀਆਂ ਦਾ ਸਿਲਸਿਲਾ ਜਾਰੀ ਕੀਤਾ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 09-10-2026
ਫਤਿਆਬਾਦ, 8 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਮਹਿਜ ਕੁਝ ਮਹੀਨੇ ਬਾਕੀ ਰਹਿ ਗਏ ਹਨ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਬੁਲਾਰੇ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ ਵਲੋਂ ਹਰ ਰੋਜ ਲੋਕ ਮਿਲਣੀਆਂ ਦਾ ਸਿਲਸਿਲਾ ਜਾਰੀ ਕੀਤਾ ਹੋਇਆ ਹੈ। ਹਰ ਪਿੰਡ ਅਤੇ ਕ਼ਸਬੇ ਵਿਚੋ ਉਨ੍ਹਾਂ ਨੂੰ ਜਨ ਸਮਰਥਨ ਮਿਲ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿਚ ਮੀਟਿੰਗਾਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਹਲਕਾ ਖਡੂਰ ਸਾਹਿਬ ਜੋ ਕਿ ਧਾਰਮਿਕ ਅਤੇ ਸੱਭਿਆਚਾਰ ਪੱਖੋਂ ਅਣਗੌਲਿਆ ਕੀਤਾ ਗਿਆ ਸੀ। ਉਹ ਹਲਕੇ ਨੂੰ ਸਭਿਆਚਾਰ ਅਤੇ ਧਾਰਮਿਕ ਪੱਖੋਂ ਵਿਕਸਿਤ ਕਰਨ ਲਈ ਯਤਨ ਕਰਨਗੇ। ਉਨ੍ਹਾਂ ਦੱਸਿਆ ਕਿ ਹਲਕੇ ਦੀ ਸੰਗਤ ਵਲੋਂ ਮਿਲ ਰਿਹਾ ਭਰਵਾਂ ਸਮਰਥਨ ਦੱਸ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲੋਕ ਦੁਬਾਰਾ ਵਿਸ਼ਵਾਸ ਪ੍ਰਗਟਾਉਣਗੇ। ਹਲਕਾ ਖਡੂਰ ਸਾਹਿਬ ਨੂੰ ਹਰ ਪੱਖੋਂ ਮੋਹਰੀ ਬਣਾਇਆ ਜਾਵੇਗਾ। ਇਸ ਮੌਕੇ ਸੂਬੇਦਾਰ ਅਵਤਾਰ ਸਿੰਘ, ਸੂਬੇਦਾਰ ਹਰਵਿੰਦਰ ਸਿੰਘ, ਜੈਮਲ ਸਿੰਘ, ਹਰਦੀਪ ਸਿੰਘ, ਦਲਜੀਤ ਸਿੰਘ, ਅਜ਼ੀਤ ਸਿੰਘ, ਸਤਨਾਮ ਸਿੰਘ, ਜਸ਼ਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਨ ਗੁਰਮਿਤ ਸਮਾਗਮ ਅੱਜ ਅਗਲੀ ਖ਼ਬਰ ਕੈਨੇਡਾ ਦੇ ਵਿਧਾਇਕ ਅਮਰਜੋਤ ਸੰਧੂ ਅਤੇ ਹੋਰ ਐਨ.ਆਰ. ਆਈਜ਼ ਵਲੋਂ ਭਲਾਈਪੁਰ ਪਰਿਵਾਰ ਨਾਲ ਦੁੱਖ ਪ੍ਰਗਟ
Ad Position 24