10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਰਸ਼ਪਾਲ ਸਿੰਘ ਬੋਪਾਰਾਏ ਨੇ ਪੰਜਾਬ ਕਾਂਗਰਸ ਪ੍ਰਧਾਨ ਵਿਧਾਇਕ ਪਰਗਟ ਸਿੰਘ ਦਾ ਕੀਤਾ ਸਵਾਗਤ

ਪੱਟੀ, 10 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਆਲ ਇੰਡੀਆਂ ਕਾਂਗਰਸ ਦੇ ਆਗੂ ਐਮ. ਪੀ.

Ad Position 21
No active advertisement
ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਦਾ ਸਵਾਗਤ ਕਰਦੇ ਹੋਏ ਰਸ਼ਪਾਲ ਸਿੰਘ ਬੋਪਾਰਾਏ। ਅਜੀਤ ਤਸਵੀਰ 10-10-2026
ਪੱਟੀ, 10 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਆਲ ਇੰਡੀਆਂ ਕਾਂਗਰਸ ਦੇ ਆਗੂ ਐਮ. ਪੀ. ਰਾਹੁਲ ਗਾਂਧੀ ਅਤੇ ਪ੍ਰਧਾਨ ਮਲਿਕ ਅਰਜੁਨ ਖੜਗੇ ਵਲੋਂ ਜਲੰਧਰ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪੰਜਾਬ ਦੇ ਸਮੂਹ ਕਾਂਗਰਸੀਆਂ ਵਲੋਂ ਪ੍ਰਗਟ ਸਿੰਘ ਨੂੰ ਇਸ ਨਿਯੁਕਤੀ ’ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਸੇਵਾ ਮੁਕਤ ਐਸ.ਡੀ.ਓ. ਰਸ਼ਪਾਲ ਸਿੰਘ ਬੋਪਾਰਾਏ ਨੇ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚਣ ’ਤੇ ਸਵਾਗਤ ਕਰਦਿਆਂ ਸਨਮਾਨਿਤ ਕੀਤਾ। ਉਨ੍ਹਾਂ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਬਣਨ ਦੀ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਸੇਵਾ ਮੁਕਤ ਐਸ.ਡੀ.ਓ. ਅਤੇ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਰਸ਼ਪਾਲ ਸਿੰਘ ਬੋਪਾਰਾਏ ਨੇ ਕਿਹਾ ਕਿ ਪ੍ਰਗਟ ਸਿੰਘ ਜਿੱਥੇ ਸਮੂਹ ਪੰਜਾਬੀਆਂ ਦੇ ਪਸੰਦੀਦਾ ਹਾਕੀ ਖਿਡਾਰੀ ਰਹੇ ਹਨ, ਉੱਥੇ ਹੀ ਉਹ ਕਾਂਗਰਸ ਪਾਰਟੀ ਦੇ ਵਫਾਦਾਰ ਅਤੇ ਨਿਧੜਕ ਲੀਡਰ ਵੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪ ਕੇ ਸਮੂਹ ਕਾਂਗਰਸੀ ਲੀਡਰਸ਼ਿਪ, ਵਰਕਰਾਂ ਅਤੇ ਪੰਜਾਬ ਦੇ ਲੋਕਾਂ ਨੂੰ ਵੱਡਾ ਮਾਣ ਸਤਿਕਾਰ ਦਿੱਤਾ ਹੈ। ਇਸ ਮੌਕੇ ਰਸ਼ਪਾਲ ਸਿੰਘ ਬੋਪਾਰਾਏ ਨੇ ਦੱਸਿਆ ਕਿ ਵਿਧਾਇਕ ਪ੍ਰਗਟ ਸਿੰਘ ਇਕ ਬਹੁਤ ਹੀ ਸੁਲਝੇ ਹੋਏ ਕਾਂਗਰਸ ਦੇ ਆਗੂ ਹਨ। ਸਾਨੂੰ ਯਕੀਨ ਹੈ ਕਿ ਜਿਨ੍ਹਾਂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਵਿਚ ਧੜੇਬੰਦੀ ਖਤਮ ਹੋਵੇਗੀ ਅਤੇ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ, ਜਿਸ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵਲੋਂ ਹਾਕੀ ਖਿਡਾਰਨ ਬਲਜੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਾਲਜ ਦੇ ਪ੍ਰਿੰਸੀਪਲ ਨੂੰ ਦਿੱਤਾ ਮੰਗ ਪੱਤਰ, ਦੁਬਾਰਾ ਬਹਾਲੀ ਲਈ ਕੀਤੀ ਮੰਗ
Ad Position 24