35ਵੇਂ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਪਿੰਡ ਜਵੰਦਪੁਰ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ
ਮੀਆਂਵਿੰਡ, 9 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਵਿਚ 35ਵਾਂ ਸਲਾਨਾ ਗੁਰਮਤਿ ਸਮਾਗਮ ਕਸਬਾ ਰਈਆ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ। ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਬੱਚਿਆਂ ਦੇ ਸ਼ਬਦ ਕੀਰਤਨ, ਕਵਿਤਾ ਅਤੇ ਸ਼ਬਦ ਮੁਕਾਬਲੇ ਕਰਵਾਏ ਗਏ।
ਮੀਆਂਵਿੰਡ, 9 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਵਿਚ 35ਵਾਂ ਸਲਾਨਾ ਗੁਰਮਤਿ ਸਮਾਗਮ ਕਸਬਾ ਰਈਆ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ। ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਬੱਚਿਆਂ ਦੇ ਸ਼ਬਦ ਕੀਰਤਨ, ਕਵਿਤਾ ਅਤੇ ਸ਼ਬਦ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਧੀਆ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਗੁਰਮਤਿ ਮੁਕਾਬਲਿਆਂ ਵਿਚ ਪਿੰਡ ਜਵੰਦਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਵਲੋਂ ਪਹਿਲਾ ਸਥਾਨ ਹਾਸਲ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਜਵੰਦਪੁਰ ਦੇ ਪ੍ਰਿੰਸੀਪਲ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਮੁਕਾਬਲੇ ਬੱਚਿਆਂ ਨੂੰ ਆਪਣੇ ਪੁਰਾਤਨ ਸਿੱਖ ਇਤਿਹਾਸਕਾਰ ਨਾਲ ਜੋੜਦੇ ਹਨ। ਜਿਸ ਨਾਲ ਬੱਚਿਆਂ ਦਾ ਚੰਗੀ ਦਿਸ਼ਾ ਵੱਲ ਧਿਆਨ ਕੇਂਦਰਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਤਾ-ਪਿਤਾ ਨੂੰ ਹਮੇਸ਼ਾਂ ਹੀ ਆਪਣੇ ਬੱਚਿਆਂ ਨੂੰ ਗੁਰਮਤਿ ਸਿੱਖਿਆ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ।