‘ਆਪ’ ਸਰਕਾਰ ਨੂੰ ਚਲਦਾ ਕਰਨ ਲਈ ਲੋਕ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ - ਕੁਲਦੀਪ ਸਿੰਘ ਔਲਖ
ਗੋਇੰਦਵਾਲ ਸਾਹਿਬ, 10 ਅਕਤੂਬਰ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ‘ਆਪ’ ਆਗੂਆਂ ਨੇ ਕੋਈ ਬੇਈਮਾਨੀ ਨਹੀਂ ਕੀਤੀ ਹੈ ਤਾਂ ਫਿਰ ਉਹ ਕਦੇ ਹਾਈਕੋਰਟ ਅਤੇ ਕਦੇ ਸੁਪਰੀਮ ਕੋਰਟ ਦਾ ਰੁਖ ਕਿਉਂ ਕਰ ਰਹੇ ਹਨ। ਸੀ.
ਗੋਇੰਦਵਾਲ ਸਾਹਿਬ, 10 ਅਕਤੂਬਰ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ‘ਆਪ’ ਆਗੂਆਂ ਨੇ ਕੋਈ ਬੇਈਮਾਨੀ ਨਹੀਂ ਕੀਤੀ ਹੈ ਤਾਂ ਫਿਰ ਉਹ ਕਦੇ ਹਾਈਕੋਰਟ ਅਤੇ ਕਦੇ ਸੁਪਰੀਮ ਕੋਰਟ ਦਾ ਰੁਖ ਕਿਉਂ ਕਰ ਰਹੇ ਹਨ। ਸੀ.ਬੀ.ਆਈ. ਜਾਂਚ ਦੇ ਖਿਲਾਫ ਅਦਾਲਤਾਂ ਵਿਚ ਜਾਣਾ ਸੂਬਾ ਸਰਕਾਰ ’ਤੇ ਕਈ ਸਵਾਲ ਖੜੇ ਕਰਦਾ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਅਦਾਲਤਾਂ ਵਲੋਂ ਕੋਈ ਰਾਹਤ ਨਹੀਂ ਮਿਲੀ ਅਤੇ ‘ਆਪ’ ਆਗੂ ਚਾਹੁੰਦੇ ਹਨ ਕਿ ਵੱਖ-ਵੱਖ ਚਲ ਰਹੇ ਮਾਮਲਿਆ ਨੂੰ ਲੰਮਾ ਸਮਾਂ ਲਟਕਾ ਕੇ ਰੱਖਿਆ ਜਾ ਸਕੇ। ਪੰਜਾਬ ਵਿਚਲੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁਕੀ ਹੈ, ਇਸ ਨੂੰ ਚਲਦਾ ਕਰਨ ਲਈ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ। ਪੰਜਾਬ ਦਾ ਹਰੇਕ ਵਰਗ ਹਰ ਰੋਜ ਸੂਬੇ ਵਿਚ ਧਰਨੇ ਮੁਜਾਹਰੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀ.ਏ. ਮਾਮਲੇ ਵਿਚ ਸਰਕਾਰ ਦੇ ਮੁੱਖ ਸਕੱਤਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਮੁਆਫੀ ਮੰਗਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਇਨ੍ਹਾਂ ਮੁਲਾ਼ਜ਼ਮਾਂ ਦੀਆਂ ਸਮੱਸਿਆਵਾ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।