11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵਲੋਂ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)—ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਐਸ. ਐਸ.

Ad Position 21
No active advertisement
ਵੱਖ-ਵੱਖ ਪਿੰਡਾਂ ਦੇ ਮੁਹਤਬਰਾਂ ਅਤੇ ਲੋਕਾਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐੱਸ.ਐੱਸ.ਪੀ. ਸੁਰਿੰਦਰ ਲਾਂਬਾ। 11-10-2026
ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)—ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਐਸ.ਐਸ.ਪੀ. ਤਰਨ ਤਾਰਨ ਸੁਰਿੰਦਰ ਲਾਂਬਾ ਵਲੋਂ ਪਿੰਡ ਅਲਾਦੀਨਪੁਰ, ਜੋਧਪੁਰ ਅਤੇ ਕਲੇਰ ਆਦਿ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਅਤੇ ਪ੍ਰਸ਼ਾਸਨ ਤੇ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਲੋਕਾਂ ਦੀ ਸ਼ਮੂਲੀਅਤ, ਜਨਤਕ ਜਾਗਰੂਕਤਾ ਅਤੇ ਸਮੂਹਿਕ ਯਤਨ ਬੇਹੱਦ ਜ਼ਰੂਰੀ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡ ਕਲੇਰ ਦੇ ਵਸਨੀਕਾਂ ਨੇ ਮਾਣ ਨਾਲ ਦੱਸਿਆ ਕਿ ਉਨ੍ਹਾਂ ਦਾ ਪਿੰਡ ਹੁਣ ਨਸ਼ਾ ਮੁਕਤ ਹੋ ਚੁੱਕਾ ਹੈ। ਇਹ ਸੁਨੇਹਾ ਨਸ਼ਿਆਂ ਵਿਰੁੱਧ ਲੜਾਈ ਵਿਚ ਲੋਕਾਂ ਦੇ ਸਾਂਝੇ ਯਤਨਾਂ ਅਤੇ ਭਾਈਚਾਰਕ ਸਹਿਯੋਗ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਇਸ ਦੌਰੇ ਦੌਰਾਨ ਐਸਪੀ.ਹੈੱਡਕੁਆਰਟਰ ਤਰਨ ਤਾਰਨ ਅਤੇ ਡੀ.ਐਸ.ਪੀ. ਗੋਇੰਦਵਾਲ ਸਾਹਿਬ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਅਧਿਕਾਰੀਆਂ ਨੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲਗਾਤਾਰ ਸਹਿਯੋਗ ਦੇਣ, ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ ਤਸਕਰੀ ਤੇ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਤਰਨ ਤਾਰਨ ਪੁਲਿਸ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨ ਲਗਾਤਾਰ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ ਗਈ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਮੁਹਤਬਰਾਂ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਤੋਂ ਇਲਾਵਾ ਹੋਰਨਾਂ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਪੁਲਿਸ ਵਲੋਂ ਚਲਾਈ ਜਾ ਰਹੀ ਨਸ਼ਿਆ ਵਿਰੁੱਧ ਮੁਹਿੰਮ ਵਿਚ ਪੂਰਾ ਸਹਿਯੋਗ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦਰੱਖ਼ਤ ’ਚ ਵੱਜਣ ਕਾਰਨ ਚਾਲਕ ਦੀ ਮੌਕੇ ’ਤੇ ਮੌਤ ਅਗਲੀ ਖ਼ਬਰ ਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ, 15 ਤੋਂ 16 ਫਾਇਰ ਚੱਲਣ ਦੀ ਸੂਚਨਾ
Ad Position 24