ਵੱਖ-ਵੱਖ ਪਤਵੰਤਿਆਂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭਲਾਈਪੁਰ ਦੀ ਮੌਤ ’ਤੇ ਅਫ਼ਸੋਸ ਪ੍ਰਗਟ
ਮੀਆਂਵਿੰਡ, 10 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਵੱਖ ਵੱਖ ਪਿੰਡਾਂ ਤੋਂ ਆਏ ਪਤਵੰਤਿਆਂ ਨੇ ਜਥੇ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਸੋਨਾ, ਪੋਤਰੇ ਅੰਗਦ ਪੰਨੂ, ਪਰਿਵਾਰਕ ਮੈਂਬਰ ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ ਆਦਿ ਨਾਲ ਅਫਸੋਸ ਪ੍ਰਗਟ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਦਾਰ ਭਲਾਈਪੁਰ ਦੇ ਨਜ਼ਦੀਕੀ ਸਾਥੀ ਜਨਰਲ ਕੌਂਸਲ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਜਥੇਦਾਰ ਗਗੜੇਵਾਲ ਨੇ ਕਿਹਾ ਕਿ ਜਥੇਦਾਰ ਭਲਾਈਪੁਰ ਦੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ, ਇਲਾਕਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ।
ਮੀਆਂਵਿੰਡ, 10 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਵੱਖ ਵੱਖ ਪਿੰਡਾਂ ਤੋਂ ਆਏ ਪਤਵੰਤਿਆਂ ਨੇ ਜਥੇ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਸੋਨਾ, ਪੋਤਰੇ ਅੰਗਦ ਪੰਨੂ, ਪਰਿਵਾਰਕ ਮੈਂਬਰ ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ ਆਦਿ ਨਾਲ ਅਫਸੋਸ ਪ੍ਰਗਟ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਦਾਰ ਭਲਾਈਪੁਰ ਦੇ ਨਜ਼ਦੀਕੀ ਸਾਥੀ ਜਨਰਲ ਕੌਂਸਲ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਜਥੇਦਾਰ ਗਗੜੇਵਾਲ ਨੇ ਕਿਹਾ ਕਿ ਜਥੇਦਾਰ ਭਲਾਈਪੁਰ ਦੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ, ਇਲਾਕਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਇਸ ਮੌਕੇ ਫ਼ਕੀਰ ਸਿੰਘ ਸੋਨਾ, ਪੋਤਰੇ ਅੰਗਦ ਪੰਨੂ, ਪਰਿਵਾਰਕ ਮੈਂਬਰ ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ ਨਾਲ ਅਫਸੋਸ ਪ੍ਰਗਟ ਕਰਨ ਵਾਲਿਆਂ ਵਿਚ ਜਨਰਲ ਕੌਂਸਲ ਮੈਂਬਰ ਸਰਵਨ ਸਿੰਘ ਸਰਪੰਚ ਤਖਤੂਚੱਕ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਮੱਖਣ ਸਿੰਘ ਭਲੋਜਲਾ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਗੁਰਨਾਮ ਸਿੰਘ ਭਲੋਜਲਾ, ਰਾਜਬਰਿੰਦਰ ਸਿੰਘ ਬਹਾਦਰਪੁਰ, ਸ਼ੇਰ ਸਿੰਘ ਪੰਨੂ, ਬਿਕਰਮਜੀਤ ਸਿੰਘ, ਸਤਨਾਮ ਸਿੰਘ, ਕੈਪਟਨ ਕਾਬਲ ਸਿੰਘ ਜਲਾਲਾਬਾਦ, ਚਰਨ ਸਿੰਘ ਜਲਾਲਾਬਾਦ, ਸੁਖਬੀਰ ਸਿੰਘ ਬੋਤਲਕੀੜੀ, ਸੁਖਪਾਲ ਸਿੰਘ ਬੋਦਲਕੀੜੀ ਆਦਿ ਹਾਜ਼ਰ ਸਨ।