11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)– ਸ਼ਹੀਦਾਂ ਦੇ ਸਿਰਤਾਜ ਪੰਜਵੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸ਼ੁਸ਼ਭਿਤ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਵਿਖੇ ਅੱਸੂ ਮਹੀਨੇ ਦੀ ਚੌਦਸ ਅਤੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਹਰਜਿੰਦਰ ਸਿੰਘ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ। ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕਰ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ।

Ad Position 21
No active advertisement
ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਸਿਆ ਦਿਹਾੜੇ ਮੌਕੇ ਨਤਮਸਤਕ ਹੁੰਦੀਆਂ ਸੰਗਤਾਂ। ਤਸਵੀਰਾਂ–ਲਵਲੀ 11-10-2026
ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)– ਸ਼ਹੀਦਾਂ ਦੇ ਸਿਰਤਾਜ ਪੰਜਵੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸ਼ੁਸ਼ਭਿਤ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਵਿਖੇ ਅੱਸੂ ਮਹੀਨੇ ਦੀ ਚੌਦਸ ਅਤੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਹਰਜਿੰਦਰ ਸਿੰਘ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ। ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕਰ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਹਜੂਰੀ ਰਾਗੀ ਜਥਿਆਂ ਵਲੋ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸਬਦ ਕੀਰਤਨ ਦੁਆਰਾ ਸੰਗਤਾ ਨੂੰ ਨਿਹਾਲ ਕੀਤਾ ਅਤੇ ਲੰਗਰ ਹਾਲ ਵਿਖੇ ਚਾਹ-ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ। ਦੀਵਾਨ ਹਾਲ ਵਿਖੇ ਮੱਸਿਆਂ ਸਮੇ ਭਾਰੀ ਦੀਵਾਨ ਸੱਜਿਆ। ਜਿਸ ਵਿਚ ਢਾਡੀ/ਕਵੀਸ਼ਰ ਅਤੇ ਪ੍ਰਚਾਰਕ ਸਿੰਘਾ ਵਲੋ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ। ਸਮੂੰਹ ਸਟਾਫ ਵਲੋ ਚੌਦਸ ਅਤੇ ਮੱਸਿਆ ਸਮੇਂ ਪੂਰੀ ਤਨਦੇਹੀ ਨਾਲ ਡਿਊਟੀਆਂ ਨਿਭਾਈਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਦਾ ਤਹਿ ਦਿਲੋਂ ਜੀ ਆਇਆ ਆਖਿਆ। ਇਸ ਮੌਕੇ ਸ੍ਰਜਿੰਦਰ ਸਿੰਘ ਮੈਨੇਜਰ, ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਹੈੱਡ ਗ੍ਰੰਥੀ ਗਿ. ਗੁਰਜੰਟ ਸਿੰਘ, ਦਿਲਬਾਗ ਸਿੰਘ ਅਕਾਊਟੈਟ, ਰਣਜੀਤ ਸਿੰਘ ਰਿਕਾਰਡ ਕੀਪਰ ਨਾਲ ਸਮੇਤ ਸਮੂੰਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਦਾ ਕਰਵਾਇਆ ਵਿਆਹ, 7 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵੱਖ-ਵੱਖ ਪਤਵੰਤਿਆਂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭਲਾਈਪੁਰ ਦੀ ਮੌਤ ’ਤੇ ਅਫ਼ਸੋਸ ਪ੍ਰਗਟ
Ad Position 24