ਸਰਬ ਭਾਰਤ ਨੌਜਵਾਨ ਸਭਾ ਵਲੋਂ ਜੰਤਰ ਮੰਤਰ ਪ੍ਰਦਰਸ਼ਨ ਦੀ ਹਮਾਇਤ ਵਿਚ ਪ੍ਰਦਰਸ਼ਨ
ਅਮਰਕੋਟ, 10 ਅਕਤੂਬਰ (ਭੱਟੀ)–ਅੱਡਾ ਵਲਟੋਹਾ ਵਿਖੇ ਸਰਬ ਭਾਰਤ ਨੌਜਵਾਨ ਸਭਾ ਵਲੋਂ ਦਿੱਲੀ ਜੰਤਰ ਮੰਤਰ ਦੇ ਪ੍ਰਦਰਸ਼ਨ ਦੀ ਹਮਾਇਤ ਅਤੇ ਮੁੱਖ ਚੋਣ ਕਮਿਸ਼ਨ ਗਿਆਣੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਵਿਸ਼ਾਲ ਦੀਪ ਸਿੰਘ ਵਲਟੋਹਾ ਨੇ ਕੀਤੀ।
ਅਮਰਕੋਟ, 10 ਅਕਤੂਬਰ (ਭੱਟੀ)–ਅੱਡਾ ਵਲਟੋਹਾ ਵਿਖੇ ਸਰਬ ਭਾਰਤ ਨੌਜਵਾਨ ਸਭਾ ਵਲੋਂ ਦਿੱਲੀ ਜੰਤਰ ਮੰਤਰ ਦੇ ਪ੍ਰਦਰਸ਼ਨ ਦੀ ਹਮਾਇਤ ਅਤੇ ਮੁੱਖ ਚੋਣ ਕਮਿਸ਼ਨ ਗਿਆਣੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਵਿਸ਼ਾਲ ਦੀਪ ਸਿੰਘ ਵਲਟੋਹਾ ਨੇ ਕੀਤੀ। ਇਸ ਮੌਕੇ ਵਲਟੋਹਾ ਨੇ ਕਿਹਾ ਕਿ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨੇ ਸੰਵਿਧਾਨ ਨੂੰ ਛਿੱਕੇ ’ਤੇ ਟੰਗ ਕੇ ਅਤੇ ਮੋਦੀ ਸ਼ਾਹ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਇਸ਼ਾਰਿਆਂ ’ਤੇ ਦੇਸ਼ ਦੇ 13 ਕਰੋੜ ਵੋਟਰਾਂ ਨੂੰ ਵੋਟਰ ਲਿਸਟ ਵਿਚੋਂ ਕੱਢ ਦਿੱਤਾ ਜੋ ਕਿ ਸਰਾਸਰ ਗੈਰ ਕਾਨੂੰਨੀ ਅਤੇ ਨਿਹਾਇਤ ਨਿੰਦਣ ਯੋਗ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਦੇਸ਼ ਦੀ ਨੌਜਵਾਨ ਪੀੜੀ ਵਿਦਿਆਰਥੀਆਂ ਅਤੇ ਵਿਰੋਧੀ ਪੱਖ ਧਿਰ ਵਲੋਂ ਉਸਦੇ ਅਸਤੀਫੇ ਨੂੰ ਲੈ ਕੇ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਮੋਦੀ ਅਤੇ ਸ਼ਾਹ ਦੇ ਇਸ਼ਾਰੇ ’ਤੇ ਦੇਸ਼ ਵਿਚ ਅਣ-ਐਲਾਨੀ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ । ਇਸ ਮੌਕੇ ਨਵਦੀਪ ਸਿੰਘ, ਗੁਰਲਾਲ ਸਿੰਘ, ਗੁਰਜਿੰਦਰ ਸਿੰਘ , ਪਰਮਜੀਤ ਸਿੰਘ, ਪ੍ਰਭਜੀਤ ਸਿੰਘ, ਭਾਰਤ, ਅਜੇ ਆਦਿ ਹਾਜ਼ਰ ਸਨ।