10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਖਡੂਰ ਸਾਹਿਬ ਦੇ ਪਿੰਡਾਂ ਦੀ ਆਰਥਿਕਤਾ ਮਜ਼ਬੂਤ ਕਰਨ ’ਤੇ ਅਕਾਲੀ ਦਲ ਦਾ ਫੋਕਸ - ਰਮਨਦੀਪ ਕੌਰ ਸ਼ੇਰੋ, ਅਵਤਾਰ ਸਿੰਘ ਬਿੱਲਾ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਉਣ ਵਾਲੇ ਸਮੇਂ ਦੌਰਾਨ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ਰਣਨੀਤੀ ਤੇ ਕੰਮ ਕਰਨ ਦੀ ਗੱਲ ਆਖੀ ਗਈ ਹੈ। ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਇਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ਼ ਗੱਲਬਾਤ ਦੌਰਾਨ ਹਲਕੇ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਆਪਣਾ ਪੱਖ ਰੱਖਿਆ।

Ad Position 21
No active advertisement
ਬੀਬਾ ਰਮਨਦੀਪ ਕੌਰ ਸ਼ੇਰੋ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋ। 11-10-2026
ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਉਣ ਵਾਲੇ ਸਮੇਂ ਦੌਰਾਨ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ਰਣਨੀਤੀ ਤੇ ਕੰਮ ਕਰਨ ਦੀ ਗੱਲ ਆਖੀ ਗਈ ਹੈ। ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਇਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ਼ ਗੱਲਬਾਤ ਦੌਰਾਨ ਹਲਕੇ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਆਪਣਾ ਪੱਖ ਰੱਖਿਆ। ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਸਵਾਲ ਦੇ ਜਵਾਬ ਵਿਚ ਰਮਨਦੀਪ ਕੌਰ ਸੇਰੋ ਨੇ ਕਿਹਾ ਕਿ ਅਕਾਲੀ ਸਰਕਾਰਾਂ ਦੇ ਸਮੇਂ ਹਲਕੇ ਵਿਚ ਕਈ ਵਿਕਾਸ ਕਾਰਜ ਹੋਏ ਅਤੇ ਲੋਕਾਂ ਨੂੰ ਮਿਲੀਆਂ ਕਈ ਸਹੂਲਤਾਂ ਦਾ ਲਾਭ ਅੱਜ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਟੀਮ ਦੇ ਨਾਲ ਹਰ ਪਿੰਡ ਦੀਆਂ ਸਥਾਨਕ ਲੋੜਾਂ ਨੂੰ ਸਮਝ ਕੇ ਕੰਮ ਕਰਨ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਮਜ਼ਬੂਤੀ ਸਿਰਫ਼ ਸੜਕਾਂ ਜਾਂ ਇਮਾਰਤਾਂ ਬਣਾਉਣ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਪਿੰਡਾਂ ਦੇ ਲੋਕਾਂ ਦੀ ਆਮਦਨ ਵਧਾਉਣ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੀ ਧਿਆਨ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਘਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੰਮ ਕਰਨਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਰਹੇਗਾ। ਅਵਤਾਰ ਸਿੰਘ ਬਿੱਲਾ ਸੇਰੋ ਨੇ ਕਿਹਾ ਕਿ ਹਲਕੇ ਦਾ ਵੱਡਾ ਹਿੱਸਾ ਪੇਂਡੂ ਖੇਤਰ ਵਿਚ ਆਉਂਦਾ ਹੈ, ਇਸ ਲਈ ਪਿੰਡਾਂ ਨੂੰ ‘ਸਮਾਰਟ ਵਿਲੇਜ’ ਦੇ ਰੂਪ ਵਿੱਚ ਵਿਕਸਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਸਹੂਲਤਾਂ ਦੇ ਨਾਲ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਾਲੇ ਕੰਮਾਂ ਨੂੰ ਵੀ ਵਿਕਾਸ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ। ਖੇਤੀਬਾੜੀ ਸਬੰਧੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੇ ਨਾਲ ਬਾਗਵਾਨੀ ਅਤੇ ਨਵੀਂ ਤਕਨੀਕ ਨਾਲ ਖੇਤੀ ਵੱਲ ਲੈ ਕੇ ਜਾਣ ਲਈ ਕਿਸਾਨ ਮੇਲੇ ਕਰਵਾਉਣ ’ਤੇ ਜ਼ੋਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਪਸ਼ੂ ਪਾਲਕਾਂ ਲਈ ਪਸ਼ੂ ਮੇਲੇ ਕਰਵਾਉਣ ਦੀ ਮੰਗ ’ਤੇ ਵੀ ਕੰਮ ਕਰਨ ਦੀ ਗੱਲ ਉਨ੍ਹਾਂ ਆਖੀ। ਉਨ੍ਹਾਂ ਮੁਤਾਬਕ ਖੇਤੀ ਦੇ ਨਾਲ ਬਾਗਵਾਨੀ ਅਤੇ ਪਸ਼ੂ ਪਾਲਣ ਵਰਗੇ ਖੇਤਰ ਪੇਂਡੂ ਪਰਿਵਾਰਾਂ ਲਈ ਵਾਧੂ ਆਮਦਨ ਦਾ ਸਾਧਨ ਬਣ ਸਕਦੇ ਹਨ। ਸਿੱਖਿਆ ਦੇ ਮੁੱਦੇ ’ਤੇ ਰਮਨਦੀਪ ਕੌਰ ਸੇਰੋ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਵਿਦਿਆਰਥੀ ਨੂੰ ਸਰਟੀਫਿਕੇਟ ਦਿਵਾਉਣਾ ਨਹੀਂ ਹੋਣਾ ਚਾਹੀਦਾ, ਸਗੋਂ ਉਸ ਨੂੰ ਹੁਨਰ, ਰੁਜ਼ਗਾਰ ਅਤੇ ਉਸ ਦੀ ਮੰਜ਼ਿਲ ਨਾਲ ਜੋੜਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿਚ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੀ ਯਤਨ ਕੀਤੇ ਜਾਣਗੇ। ਰਮਨਦੀਪ ਸੇਰੋਂ ਤੇ ਬਿੱਲਾ ਸੇਰੋ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਰੱਖਦਿਆਂ ਪਿੰਡ ਪੱਧਰ ਦੇ ਮੁੱਦਿਆਂ ਨੂੰ ਸਾਹਮਣੇ ਲਿਆਉਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੀ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸੈਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਵਲੋਂ ਮੁੱਖ ਚੋਣ ਕਮਿਸ਼ਨ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ
Ad Position 24