10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਾਗਰੂਕਤਾ ਸੈਸ਼ਨ

ਪੱਟੀ, 10 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਪੰਜਾਬ ਸਰਕਾਰ ਅਤੇ ਪੀ. ਐਸ.

Ad Position 21
No active advertisement
ਜਾਗਰੂਕਤਾ ਸੈਸ਼ਨ ਦੌਰਾਨ ਜਾਣਕਾਰੀ ਦਿੰਦੇ ਹੋਏ ਬੁਲਾਰੇ। ਤਸਵੀਰ: ਕਾਲੇਕੇ 11-10-2026
ਪੱਟੀ, 10 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਪੰਜਾਬ ਸਰਕਾਰ ਅਤੇ ਪੀ.ਐਸ.ਬੀ.ਟੀ.ਈ. ਅਤੇ ਆਈ.ਟੀ. ਦੀ ਪਹਿਲਕਦਮੀ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਹ ਪ੍ਰੋਗਰਾਮ ਡਾ. ਰਾਜੇਸ਼ ਭਾਰਦਵਾਜ ਚੇਅਰਮੈਨ, ਡਾ. ਮ੍ਰਿਦੁਲਾ ਭਾਰਦਵਾਜ ਮੈਨੇਜਿੰਗ ਡਾਇਰੈਕਟਰ, ਸਤਿਅਮ ਭਾਰਦਵਾਜ ਡਾਇਰੈਕਟਰ, ਸ਼ੁਭੀ ਭਾਰਦਵਾਜ ਡਾਇਰੈਕਟਰ ਅਤੇ ਕਪਿਲ ਦੇਵ ਸ਼ਰਮਾ ਪ੍ਰਿੰਸੀਪਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਲਤ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਵਿੱਦਿਅਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ, ਜ਼ਿੰਮੇਵਾਰ ਅਤੇ ਨਸ਼ਾ-ਮੁਕਤ ਜੀਵਨ ਜੀਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸ੍ਰੀਮਤੀ ਰੁਚਿਕਾ ਟਕਲੇ ਸੀਨੀਅਰ ਰਿਸਰਚ ਐਸੋਸੀਏਟ, ਸ਼੍ਰੀਮਤੀ ਅਨੁਪ੍ਰੀਤ ਕੌਰ ਅਤੇ ਪਵਨ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ। ਬੁਲਾਰਿਆਂ ਨੇ ਨਸ਼ਿਆਂ ਕਾਰਨ ਨੌਜਵਾਨਾਂ ਦੀ ਸਿਹਤ, ਸਿੱਖਿਆ ਅਤੇ ਭਵਿੱਖ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇਕ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਡਾ. ਤਜਿੰਦਰ ਸਿੰਘ ਬੇਦੀ ਨੇ ਪੰਜਾਬ ਸਰਕਾਰ, ਪੀ.ਐਸ.ਬੀ.ਟੀ.ਈ ਅਤੇ ਆਈ.ਟੀ., ਕਾਲਜ ਪ੍ਰਬੰਧਨ ਅਤੇ ਸਮੁੱਚੀ ਸਹਿਯੋਗੀ ਟੀਮ ਦਾ ਅਜਿਹਾ ਮਹੱਤਵਪੂਰਨ ਅਤੇ ਜਾਣਕਾਰੀ ਭਰਪੂਰ ਪ੍ਰੋਗਰਾਮ ਕਰਵਾਉਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖੇਮਕਰਨ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ - ਹਰਭਜਨ ਸਿੰਘ ਸੰਧੂ, ਕੁਲਬੀਰ ਮਨਾਵਾਂ ਅਗਲੀ ਖ਼ਬਰ ਰਵੀਕਰਨ ਸਿੰਘ ਕਾਹਲੋਂ ਨੇ ਸਿਤਾਰਾ ਸਿੰਘ ਡਲੀਰੀ ਨੂੰ ਕੀਤਾ ਸਨਮਾਨਿਤ
Ad Position 24