10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬੀ.ਐੱਡ ਫਰੰਟ ਕਰੇਗੀ ਸੰਗਰੂਰ ਰੈਲੀ ਵਿਚ ਵੱਡੇ ਪੱਧਰ ’ਤੇ ਸ਼ਮੂਲੀਅਤ

ਤਰਨ ਤਾਰਨ, 10 ਅਕਤੂਬਰ (ਇਕਬਾਲ ਸਿੰਘ ਸੋਢੀ)– ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਅਧੀਨ ਆਉਂਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ‘ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋ ਰਹੀ ਵਿਸ਼ਾਲ ਰੈਲੀ ਸਿਰਜੇਗੀ ਇਤਿਹਾਸ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬੀ.

Ad Position 21
No active advertisement
ਅਜੀਤ ਡੈਸਕ 11-10-2026
ਤਰਨ ਤਾਰਨ, 10 ਅਕਤੂਬਰ (ਇਕਬਾਲ ਸਿੰਘ ਸੋਢੀ)– ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਅਧੀਨ ਆਉਂਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ‘ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋ ਰਹੀ ਵਿਸ਼ਾਲ ਰੈਲੀ ਸਿਰਜੇਗੀ ਇਤਿਹਾਸ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬੀ.ਐੱਡ ਅਧਿਆਪਕ ਫਰੰਟ ਜਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ੍ਹ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਖਹਿਰਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਬੀ. ਐੱਡ ਅਧਿਆਪਕ ਫਰੰਟ ਦੇ ਸਾਥੀ ਇਸ ਰੈਲੀ ਵਿਚ ਪੰਜਾਬ ਭਰ ਵਿਚੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ । ਉਨ੍ਹਾਂ ਨੇ ਕਿਹਾ ਕਿ ਪਿਛਲੇ ਕਰੀਬ ਸਾਢੇ਼ ਚਾਰ ਸਾਲ ਤੋਂ ਪੰਜਾਬ ਸਰਕਾਰ ਦੀ ਬੇਰੁਖੀ ਕਾਰਨ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐੱਸ.) ਦੀ ਮੁਕੰਮਲ ਬਹਾਲੀ, ਡੀ.ਏ. 60 ਪ੍ਰਤੀਸ਼ਤ, ਪੰਜਾਬ ਸਕੇਲ ਤਨਖ਼ਾਹ ਮੁੱਦੇ ਹੱਲ ਕਰਨ, ਛੇਵੇਂ ਪੇ-ਕਮਿਸ਼ਨ ਦੀਆਂ ਖ਼ਾਮੀਆਂ ਦੂਰ ਕਰਨ, 2.59 ਦਾ ਗੁਣਾਂਕ ਲਾਗੂ ਕਰਨ, ਸਾਲ 2 015, 2020 ਦੇ ਨੋਟੀਫਿਕੇਸ਼ਨ ਵਿਵਾਦ ਨੂੰ ਸੁਲਝਾਉਣ, ਬਾਰਡਰ ਭੱਤਾ, ਏ.ਸੀ.ਪੀ. ਬਹਾਲ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗਾਂ ਨੂੰ ਹੱਲ ਕਰਵਾਉਣ ਲਈ ਯੁਨੀਅਨਾਂ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ। ਸਰਕਾਰ ਬਾਰ ਬਾਰ ਮੀਟਿੰਗਾਂ ਦੇ ਕੇ ਮੁਕਰ ਰਹੀ ਹੈ। ਜੋ ਇਕ ਮੀਟਿੰਗ ਮੁੱਖ ਮੰਤਰੀ ਨਾਲ ਹੋਈ ਉਸ ਵਿਚ ਵੀ ਕੋਈ ਸਾਰਥਿਕ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਨੇ ਸਰਕਾਰ ਨੂੰ ਸਪੱਸ਼ਟ ਤੌਰ ਉੱਤੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਮੁਲਾਜ਼ਮਾਂ ਦਾ ਹੋਰ ਸਬਰ ਨਾ ਪਰਖੇ ਅਤੇ ਸਮੇਂ ਸਿਰ ਮੰਗਾਂ ਪ੍ਰਵਾਨ ਕਰਕੇ ਮੁਲਾਜ਼ਮਾਂ ਅੰਦਰ ਜੋ ਸਰਕਾਰ ਵਿਰੁੱਧ ਗੁੱਸਾ ਪੈਦਾ ਹੋਇਆ ਹੈ, ਉਹ ਗੁੱਸਾ ਠੰਡਾ ਕਰੇ ਨਹੀਂ ਤਾਂ ਸਰਕਾਰ ਨੂੰ ਇਸ ਦਾ ਭਾਰੀ ਖਮਿਆਜ਼ਾ ਭੁਗਤਨਾ ਪੈ ਸਕਦਾ ਹੈ। ਇਸ ਮੌਕੇ ਤੇ ਅਮਨਦੀਪ ਸਿੰਘ ਭੁੱਲਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਤਿੰਨ ਵਿਦਿਆਰਥੀਆਂ ਦੀ ਸਟੇਟ ਪੱਧਰ ਪਰੇਡ ਕੈਂਪ ਲਈ ਚੋਣ ਅਗਲੀ ਖ਼ਬਰ ਖੇਮਕਰਨ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ - ਹਰਭਜਨ ਸਿੰਘ ਸੰਧੂ, ਕੁਲਬੀਰ ਮਨਾਵਾਂ
Ad Position 24