ਜੂਡੋ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਖਿਡਾਰੀਆਂ ਨੇ ਜਿੱਤੇ 16 ਤਗਮੇ
ਭਿੱਖੀਵਿੰਡ, 10 ਅਕਤੂਬਰ (ਬੌਬੀ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਅਤੇ ਅੰਡਰ-17 ਵਰਗਾਂ ਦੇ ਵੱਖ-ਵੱਖ ਭਾਰ ਵਰਗਾਂ ਵਿਚ ਕੁੱਲ 16 ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਡਰ-14 ਵਰਗ ਵਿਚ ਗੁਰਲੀਨ ਕੌਰ, ਜਗਜੀਤ ਕੌਰ, ਮਨਸੀਰਤ ਕੌਰ, ਗੁਰਕੀਰਤ ਸਿੰਘ ਅਤੇ ਹਰਗੁਣਦੀਪ ਸਿੰਘ ਨੇ ਸੋਨੇ ਦੇ ਤਗਮੇ ਹਾਸਲ ਕੀਤੇ।
ਭਿੱਖੀਵਿੰਡ, 10 ਅਕਤੂਬਰ (ਬੌਬੀ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਅਤੇ ਅੰਡਰ-17 ਵਰਗਾਂ ਦੇ ਵੱਖ-ਵੱਖ ਭਾਰ ਵਰਗਾਂ ਵਿਚ ਕੁੱਲ 16 ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਡਰ-14 ਵਰਗ ਵਿਚ ਗੁਰਲੀਨ ਕੌਰ, ਜਗਜੀਤ ਕੌਰ, ਮਨਸੀਰਤ ਕੌਰ, ਗੁਰਕੀਰਤ ਸਿੰਘ ਅਤੇ ਹਰਗੁਣਦੀਪ ਸਿੰਘ ਨੇ ਸੋਨੇ ਦੇ ਤਗਮੇ ਹਾਸਲ ਕੀਤੇ। ਇਸ਼ਮੀਤ ਕੌਰ ਨੇ ਚਾਂਦੀ ਦਾ ਤਗਮਾ, ਜਦਕਿ ਹਰਗੁਣਦੀਪ ਕੌਰ, ਜਸ਼ਰੀਤ ਕੌਰ ਅਤੇ ਪਰਨੀਤ ਕੌਰ ਨੇ ਕਾਂਸੀ ਦੇ ਤਗਮੇ ਜਿੱਤੇ। ਅੰਡਰ-17 ਵਰਗ ਵਿਚ ਅਮ੍ਰਿਤਪਾਲ ਸਿੰਘ, ਰਣਬੀਰ ਸਿੰਘ ਅਤੇ ਏਕਮਜੀਤ ਕੌਰ ਨੇ ਸੋਨੇ ਦੇ ਤਗਮੇ ਜਿੱਤੇ। ਅਮਨਦੀਪ ਸਿੰਘ, ਅਨਮੋਲਪ੍ਰੀਤ ਸਿੰਘ ਅਤੇ ਅਨਮੋਲਦੀਪ ਕੌਰ ਨੇ ਚਾਂਦੀ ਦੇ ਤਗਮੇ, ਜਦਕਿ ਕਿਰਨਜੋਤ ਕੌਰ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਚੀਫ ਡਾਇਰੈਕਟਰ ਸਰਦਾਰ ਬੁੱਢਾ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ । ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ ਵਿਚ 16 ਮੈਡਲ ਪ੍ਰਾਪਤ ਕਰਨਾ ਸਕੂਲ ਲਈ ਮਾਣ ਵਾਲੀ ਗੱਲ ਹੈ। ਪ੍ਰਿੰਸੀਪਲ ਅਜੀਤ ਕੌਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ । ਸਕੂਲ ਦੀ ਜੂਡੋ ਕੋਚ ਅਦਿੱਤੀ ਪਵਾਰ ਨੇ ਵੀ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਅਭਿਆਸ ਦੌਰਾਨ ਕੀਤੀ ਮਿਹਨਤ ਨੂੰ ਮੁਕਾਬਲਿਆਂ ਵਿਚ ਆਪਣੀ ਖੇਡ ਰਾਹੀਂ ਸਾਬਤ ਕੀਤਾ ਹੈ। ਸਕੂਲ ਪ੍ਰਬੰਧਕਾਂ ਵਲੋਂ ਸਾਰੇ ਜੇਤੂ ਖਿਡਾਰੀਆਂ ਅਤੇ ਜੁਡੋ ਕੋਚ ਅਦਿੱਤੀ ਪਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ।