12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਰੋਲ ਅਬਜ਼ਰਵਰ ਰਾਹੁਲ ਭੰਡਾਰੀ ਨੇ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਤਰਨ ਤਾਰਨ, 11 ਅਕਤੂਬਰ (ਇਕਬਾਲ ਸਿੰਘ ਸੋਢੀ)-ਸੀਨੀਅਰ ਆਈ. ਏ.

Ad Position 21
No active advertisement
ਅਜੀਤ ਡੈਸਕ 12-10-2026
ਤਰਨ ਤਾਰਨ, 11 ਅਕਤੂਬਰ (ਇਕਬਾਲ ਸਿੰਘ ਸੋਢੀ)-ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਵਿੱਤੀ ਕਮਿਸ਼ਨਰ ਪਸ਼ੂ ਪਾਲਣ ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਰਾਹੁਲ ਭੰਡਾਰੀ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026 ਸੰਬੰਧੀ ਤਰਨ ਤਾਰਨ ਜ਼ਿਲ੍ਹੇ ਦਾ ਇਲੈਕਟੋਰਲ ਰੋਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਨੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਆਦਿੱਤਿਆ ਸ਼ਰਮਾ ਸਮੇਤ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਆਨਲਾਈਨ ਮੀਟਿੰਗ ਕਰਕੇ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਦੌਰਾਨ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਭਲਕੇ 12 ਅਕਤੂਬਰ ਨੂੰ ਕੀਤੀ ਜਾਣ ਵਾਲੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸੰਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਇਸ ਸੰਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਇਸ ਦੌਰਾਨ ਉਨ੍ਹਾਂ ਵੋਟਰ ਸੂਚੀਆਂ ਸੰਬੰਧੀ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ, ਅੰਕੜਿਆਂ ਦੇ ਵਿਸ਼ਲੇਸ਼ਣ ਅਤੇ ਨਵੇਂ ਦਰਜ ਹੋਏ ਵੋਟਰਾਂ ਦੇ ਐਪਿਕ ਕਾਰਡਾਂ ਦੀ ਛਪਾਈ ਤੇ ਵੰਡ ਸੰਬੰਧੀ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਉਨ੍ਹਾਂ ਨੂੰ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਤਰਨ ਤਾਰਨ ਜ਼ਿਲ੍ਹੇ ਦੀਆਂ ਅੰਤਿਮ ਵੋਟਰ ਸੂਚੀਆਂ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਦੀਆਂ ਪੀ.ਡੀ.ਐਫ਼. ਫਾਈਲਾਂ ਨੂੰ ਡਾਊਨਲੋਡ ਕਰਨ ਅਤੇ ਛਪਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਅੰਤਿਮ ਪ੍ਰਕਾਸ਼ਨਾ ਉਪਰੰਤ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਫੋਟੋ ਸਮੇਤ ਵੋਟਰ ਸੂਚੀਆਂ ਦੇ ਸੈੱਟ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਈ.ਆਰ.ਓ. ਦਫ਼ਤਰਾਂ, ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਅਤੇ ਮੁੱਖ ਚੋਣ ਅਫ਼ਸਰ ਦੀ ਵੈੱਬਸਾਈਟ ’ਤੇ ਵੋਟਰ ਸੂਚੀਆਂ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਪ੍ਰਾਪਤ ਸ਼ਿਕਾਇਤਾਂ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਮੁਕੰਮਲ ਕੀਤੀ ਗਈ ਹੈ ਅਤੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਯਕੀਨੀ ਬਣਾਈ ਜਾਵੇਗੀ। ਇਸ ਦੌਰਾਨ ਐਸ.ਡੀ.ਐਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ. ਪੱਟੀ ਅਮਨਦੀਪ, ਐਸ.ਡੀ.ਐਮ. ਭਿੱਖੀਵਿੰਡ ਜਗਦੀਪ ਸਿੰਘ, ਐਸ.ਡੀ.ਐਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਚੋਣ ਤਹਿਸੀਲਦਾਰ ਇੰਦਰਜੀਤ ਸਿੰਘ ਅਤੇ ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਸਮੂਹ ਸਹਾਇਕ ਚੋਣਕਾਰ ਰਿਟਰਨਿੰਗ ਅਫ਼ਸਰਾਂ ਨੇ ਇਸ ਆਨਲਾਈਨ ਮੀਟਿੰਗ ਵਿਚ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਹਰੀਕੇ ਪੱਤਣ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਛੇੜੀ ਮੁਹਿੰਮ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਦਫ਼ਤਰ ਦਾ ਉਦਘਾਟਨ
Ad Position 24