11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਦੀ ਜਵਾਨੀ, ਹੱਕਾਂ ਅਤੇ ਭਵਿੱਖ ਨੂੰ ਬਚਾਉਣ ਲਈ ਪੰਜਾਬ ਵਾਸੀ ਇਕਜੁੱਟ ਹੋਣ-ਬਾਪੂ ਤਰਸੇਮ ਸਿੰਘ, ਵਿਧਾਇਕ ਇਯਾਲੀ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਖਡੂਰ ਸਾਹਿਬ ਦੇ ਸਰਕਲ ਵਲੀਪੁਰ ਵਿਖੇ ਹਲਕਾ ਇੰਚਾਰਜ ਭਾਈ ਕੁਲਦਮਨਰੂਪ ਸਿੰਘ ਦੀ ਅਗਵਾਈ ਹੇਠ ਇਕ ਵਿਸ਼ਾਲ ਰੈਲੀ ਕਰਵਾਈ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਦੇ ਮੌਜੂਦਾ ਹਾਲਾਤ, ਨੌਜਵਾਨ ਪੀੜ੍ਹੀ ਦੇ ਭਵਿੱਖ, ਸੂਬੇ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਅਤੇ ਧਾਰਮਿਕ ਤੇ ਰਾਜਨੀਤਿਕ ਚੇਤਨਾ ਵਰਗੇ ਅਹਿਮ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 12-10-2026
ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਖਡੂਰ ਸਾਹਿਬ ਦੇ ਸਰਕਲ ਵਲੀਪੁਰ ਵਿਖੇ ਹਲਕਾ ਇੰਚਾਰਜ ਭਾਈ ਕੁਲਦਮਨਰੂਪ ਸਿੰਘ ਦੀ ਅਗਵਾਈ ਹੇਠ ਇਕ ਵਿਸ਼ਾਲ ਰੈਲੀ ਕਰਵਾਈ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਦੇ ਮੌਜੂਦਾ ਹਾਲਾਤ, ਨੌਜਵਾਨ ਪੀੜ੍ਹੀ ਦੇ ਭਵਿੱਖ, ਸੂਬੇ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਅਤੇ ਧਾਰਮਿਕ ਤੇ ਰਾਜਨੀਤਿਕ ਚੇਤਨਾ ਵਰਗੇ ਅਹਿਮ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਅਨੁਸਾਰ ਸਰਕਾਰਾਂ ਦੀਆਂ ਨੀਤੀਆਂ ਪੰਜਾਬ ਦੀ ਜਵਾਨੀ ਦੇ ਭਵਿੱਖ ਲਈ ਗੰਭੀਰ ਚੁਣੌਤੀਆਂ ਪੈਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਹੋਰ ਸਮਾਜਿਕ ਸਮੱਸਿਆਵਾਂ ਤੋਂ ਬਚਾਉਣ ਲਈ ਠੋਸ ਉਪਰਾਲਿਆਂ ਦੀ ਲੋੜ ਹੈ, ਤਾਂ ਜੋ ਨੌਜਵਾਨ ਪੀੜ੍ਹੀ ਆਪਣੀ ਊਰਜਾ ਪੰਜਾਬ ਦੀ ਤਰੱਕੀ ਅਤੇ ਬਿਹਤਰ ਭਵਿੱਖ ਲਈ ਲਗਾ ਸਕੇ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨਾਂ ਨੇ ਸਿੱਖ ਕੌਮ ਨੂੰ ਧਰਮ ਦੇ ਨਾਲ-ਨਾਲ ਸਮਾਜਿਕ ਅਤੇ ਰਾਜਨੀਤਿਕ ਜ਼ਿੰਮੇਵਾਰੀਆਂ ਨਿਭਾਉਣ ਦੀ ਸਿੱਖਿਆ ਦਿੱਤੀ ਹੈ। ਇਸ ਲਈ ਧਾਰਮਿਕ ਸਿਧਾਂਤਾਂ ਅਤੇ ਰਾਜਨੀਤਿਕ ਚੇਤਨਾ ਨੂੰ ਨਾਲ ਲੈ ਕੇ ਚੱਲਣਾ ਸਮੇਂ ਦੀ ਲੋੜ ਹੈ। ਉਨ੍ਹਾਂ ਅਨੁਸਾਰ ਪੰਜਾਬ ਦੇ ਹੱਕਾਂ, ਸਰੋਤਾਂ ਅਤੇ ਹਿੱਤਾਂ ਨਾਲ ਜੁੜੇ ਮੁੱਦਿਆਂ ‘ਤੇ ਲੋਕਾਂ ਨੂੰ ਜਾਗਰੂਕ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਬਾਪੂ ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਅਤੇ ਧੱਕੇ ਸੂਬੇ ਦੇ ਭਵਿੱਖ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸੰਬੰਧ ਵਿਚ ਕਿਹਾ ਕਿ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਸਰਕਾਰ ਅਤੇ ਪੰਥ ਵਿਰੋਧੀ ਤਾਕਤਾਂ ਵਲੋਂ ਵੱਖ-ਵੱਖ ਤਰੀਕੇ ਅਪਣਾਏ ਜਾ ਰਹੇ ਹਨ। ਉਨ੍ਹਾਂ ਇਸ ਮਾਮਲੇ ਨੂੰ ਆਪਣੇ ਰਾਜਨੀਤਿਕ ਵਿਚਾਰਾਂ ਦੇ ਸੰਦਰਭ ਵਿਚ ਪੇਸ਼ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਮੁੱਦੇ ਨੂੰ ਸੁਚੇਤ ਹੋ ਕੇ ਸਮਝਣ ਅਤੇ ਤੱਥਾਂ ਦੇ ਆਧਾਰ ’ਤੇ ਆਪਣੀ ਰਾਇ ਬਣਾਉਣ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਸੰਬੰਧੀ ਫ਼ੈਸਲੇ ਲੈਣ ਵਿਚ ਪੰਜਾਬ ਵਾਸੀਆਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਲੋਕਾਂ ਨੂੰ ਸੂਬੇ ਦੇ ਮੁੱਦਿਆਂ ਪ੍ਰਤੀ ਜਾਗਰੂਕ ਰਹਿਣ, ਆਪਣੇ ਹੱਕਾਂ ਦੀ ਰਾਖੀ ਕਰਨ ਅਤੇ ਪੰਜਾਬ ਦੀ ਤਰੱਕੀ ਤੇ ਭਲਾਈ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ ਅਤੇ ਆਉਣ ਵਾਲੀਆਂ 2027 ਦੀ ਚੋਣਾਂ ਵਿਚ ਪੰਜਾਬੀਆਂ ਨੂੰ ਇਹ ਫੈਸਲਾ ਲੈਣਾ ਹੋਵੇਗਾ ਕੇ ਪੰਜਾਬ ਦੇ ਹੱਕ ਵਿਚ ਖਲੋ ਕੇ ਪੰਜਾਬ ਦੀ ਜਵਾਨੀ, ਕਿਸਾਨੀ, ਪੰਜਾਬ ਦੇ ਸਰਮਾਏ ਦੀ ਰਾਖੀ ਕਰਨੀ ਹੋਵੇਗੀ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਜਸਕਰਨ ਸਿੰਘ ਕਾਹਨ ਸਿੰਘ ਵਾਲੇ, ਅਮਰਜੀਤ ਸਿੰਘ ਵਣਚੜ੍ਹੀ, ਨਵਜੋਤ ਕੌਰ ਲੰਬੀ, ਜਗਜੀਤ ਸਿੰਘ ਧਾਰੀਵਾਲ (ਬਾਬਾ ਜੱਗਾ), ਦਲਜੀਤ ਸਿੰਘ ਜਵੰਦਾ, ਇਕਬਾਲ ਸਿੰਘ ਸੰਧੂ, ਗੁਰਦੇਵ ਸਿੰਘ ਸੰਧੂ, ਪ੍ਰਿੰਸੀਪਲ ਅਮਰਜੀਤ ਸਿੰਘ ਕੰਗ, ਚਮਕੌਰ ਸਿੰਘ ਧੁੰਨ, ਰਾਜਿੰਦਰ ਸਿੰਘ ਤਲਵੰਡੀ, ਸਰਤਾਜ ਸਿੰਘ ਪੰਨੂੰ, ਦਲਜੀਤ ਸਿੰਘ ਮਿਆਂਦੀਆ, ਮਹਾਂਵੀਰ ਸਿੰਘ ਸਰਹਾਲੀ, ਅਮਰਜੀਤ ਸਿੰਘ ਕਾਲੇਕੇ, ਪ੍ਰਗਟ ਸਿੰਘ ਮੀਆਂਵਿੰਡ, ਸਰਬਜੀਤ ਸਿੰਘ ਖ਼ਾਨਪੁਰ, ਜੁਗਰਾਜ ਸਿੰਘ ਲਾਲੇਨੰਗਲ, ਸਵਰਨ ਸਿੰਘ ਗੋਲਡਨ, ਸੁਖਬੀਰ ਸਿੰਘ ਵਲਟੋਹਾ, ਅਮਰਜੀਤ ਸਿੰਘ ਨਾਰਲੀ, ਜਸਕਰਨ ਸਿੰਘ ਰਿਆੜ, ਬਲਜੀਤ ਸਿੰਘ ਸਰਪੰਚ, ਜੁਗਰਾਜ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਵਲੀਪੁਰ, ਅਮਰਜੀਤ ਸਿੰਘ ਨਿੱਕਾ ਕੋਟ, ਬਲਜਿੰਦਰ ਸਿੰਘ, ਡਾ. ਅਜਮੇਰ ਸਿੰਘ, ਗੁਰਮੀਤ ਸਿੰਘ ਜੌਹਲ, ਸੁਰਜੀਤ ਸਿੰਘ, ਦਰਬਾਰਾ ਸਿੰਘ, ਜਰਮਨਜੀਤ ਸਿੰਘ ਬਾਣੀਆ, ਸਿਮਰਜੀਤ ਸਿੰਘ ਤੁੜ, ਸੁਖਜਿੰਦਰ ਸਿੰਘ, ਅਰਜਿੰਦਰ ਸਿੰਘ ਹੀਰਾ, ਦਲਜੀਤ ਸਿੰਘ ਨੰਬਰਦਾਰ ਆਦਿ ਵੱਡੀ ਗਿਣਤੀ ਵਿਚ ਪਾਰਟੀ ਸਮਰਥਕ ਹਾਜ਼ਰ ਸਨ। ਇਸ ਸਮੇਂ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ, ਮਨਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਬੀਬੀ ਰਾਜਬੀਰ ਸਿੰਘ, ਕੁਲਦੀਪ ਕੌਰ ਗੋਇੰਦਵਾਲ ਸਾਹਿਬ, ਬਲਵਿੰਦਰ ਕੌਰ, ਗੁਰਦੀਪ ਕੌਰ, ਜਸਵਿੰਦਰ ਕੌਰ, ਹਰਵਿੰਦਰ ਕੌਰ ਆਦਿ ਨੇ ਵੀ ਵਿਸ਼ੇਸ ਰੂਪ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਹੜੰਬੇ ਵਿਚ ਹੱਥ ਆਉਣ ਨਾਲ ਮਜ਼ਦੂਰ ਦੇ ਹੱਥ ਦੀਆਂ ਚਾਰ ਉਗਲਾਂ ਕੱਟੀਆਂ ਅਗਲੀ ਖ਼ਬਰ ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ ਚਲਾਈ ਗੋਲੀ, 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24