ਮੁਲਾਜ਼ਮਾਂ-ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਸਰਕਾਰ ਦੇ ਨੱਕ ਵਿਚ ਦਮ ਕਰ ਦੇਵਾਂਗੇ - ਫ਼ਤਿਹ ਚੱਕ
ਤਰਨ ਤਾਰਨ, 11 ਅਕਤੂਬਰ (ਇਕਬਾਲ ਸਿੰਘ ਸੋਢੀ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਸੂਬਾ ਕਮੇਟੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ ਦੀ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਦਿਆਂ ਉਨ੍ਹਾਂ ਦੇ ਇਲਾਕੇ ਵਿਚ ਇਕ ਵਿਸ਼ਾਲ ਰੋਸ ਰੈਲੀ ਕਰ ਕੇ ਸਰਕਾਰ ਦਾ ਕੱਚਾ ਚਿੱਠਾ ਜੱਗ ਜ਼ਾਹਰ ਕਰ ਦਿੱਤਾ । ਸੂਬੇ ਦੇ ਲੋਕਾਂ ਨੇ ‘ਆਪ’ ਦੀ ਗਲਤ ਫ਼ਹਿਮੀ ਅਤੇ ਗੁਮਰਾਹਕੁੰਨ ਗੱਲਾਂ ਵਿਚ ਆ ਕੇ ਵੱਧ ਤੋਂ ਵੱਧ ਵੋਟਾਂ ਪਾ ਕੇ ਕੁਰਸੀ ’ਤੇ ਬਿਠਾ ਦਿੱਤਾ, ਜੋ ਕਿ ਹੁਣ ਤੱਕ ਪਛਤਾਅ ਰਹੇ ਹਨ ।
ਗ
ਗੱਲਬਾਤ ਕਰਦੇ ਹੋਏ ਮੁਲਾਜ਼ਮ ਪੈਨਸ਼ਨਰਜ਼ ਆਗੂ। ਅਜੀਤ ਤਸਵੀਰ
12-10-2026
ਤਰਨ ਤਾਰਨ, 11 ਅਕਤੂਬਰ (ਇਕਬਾਲ ਸਿੰਘ ਸੋਢੀ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਸੂਬਾ ਕਮੇਟੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ ਦੀ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਦਿਆਂ ਉਨ੍ਹਾਂ ਦੇ ਇਲਾਕੇ ਵਿਚ ਇਕ ਵਿਸ਼ਾਲ ਰੋਸ ਰੈਲੀ ਕਰ ਕੇ ਸਰਕਾਰ ਦਾ ਕੱਚਾ ਚਿੱਠਾ ਜੱਗ ਜ਼ਾਹਰ ਕਰ ਦਿੱਤਾ । ਸੂਬੇ ਦੇ ਲੋਕਾਂ ਨੇ ‘ਆਪ’ ਦੀ ਗਲਤ ਫ਼ਹਿਮੀ ਅਤੇ ਗੁਮਰਾਹਕੁੰਨ ਗੱਲਾਂ ਵਿਚ ਆ ਕੇ ਵੱਧ ਤੋਂ ਵੱਧ ਵੋਟਾਂ ਪਾ ਕੇ ਕੁਰਸੀ ’ਤੇ ਬਿਠਾ ਦਿੱਤਾ, ਜੋ ਕਿ ਹੁਣ ਤੱਕ ਪਛਤਾਅ ਰਹੇ ਹਨ । ਉਹ ਹੁਣ ਸਬਕ ਸਿਖਾਉਣ ਅਤੇ ਉਸੇ ਸਰਕਾਰ ਦੇ ਝੂਠੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਨੁਕਰੇ ਲਾਉਣ ਲਈ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ । ਇਧਰ ਕਰੀਬ 8 ਲੱਖ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਪਰਿਵਾਰਾਂ ਸਮੇਤ ਇਸ ਲਾਰੇਬਾਜ ਅਤੇ ਬਹਾਨੇਬਾਜ ਸਰਕਾਰ ਨੂੰ ਮਿਟਾਉਣ ਲਈ ਸੜਕਾਂ ’ਤੇ ਆ ਰਹੇ ਹਨ । ਇਹ ਵਿਚਾਰ ਪੈਨਸ਼ਨਰਜ ਐਂਡ ਸੀਨੀਅਰ ਸਿਟੀਜਨਜ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਸਰਪ੍ਰਸਤ ਅਜੀਤ ਸਿੰਘ ਫ਼ਤਿਹਚੱਕ ਨੇ ਪ੍ਰਗਟ ਕੀਤੇ । ਉਨ੍ਹਾਂ ਦੱਸਿਆ ਕਿ ਸਾਰੇ ਪੰਜਾਬ ਤੋਂ ਕਾਫ਼ਲਿਆਂ ਦੇ ਰੂਪ ਵਿਚ ਵੱਡੀ ਗਿਣਤੀ ਵਿਚ ਸੰਗਰੂਰ ਦੀ ਮਹਾਂ ਰੈਲੀ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਭਾਰੀ ਇਕੱਠ ਨੇ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ । ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵਿਸ਼ਾਲ ਅਤੇ ਵਿਰੋਧੀ ਇਕੱਠ ਵੇਖ ਕੇ ਪੰਜਾਬ ਸਰਕਾਰ ਦੀਆਂ ਨੀਦਾਂ ਹਰਾਮ ਹੋ ਗਈਆਂ ਹਨ । ਬੇਸ਼ੱਕ ਸਰਕਾਰ ਦੇ ਸਾਰੇ ਵਿਧਾਇਕਾਂ ਸੋਚੀਂ ਪੈ ਗਏ ਹਨ । ਪੈਨਸ਼ਨਰਜ ਕਨਫੈਡਰੇਸ਼ਨ ਦੇ ਸੂਬਾਈ ਸਰਪ੍ਰਸਤ ਅਜੀਤ ਸਿੰਘ ਫ਼ਤਿਹਚੱਕ ਨੇ ਰੋਸ ਅਤੇ ਰੋਹ ਭਰੇ ਸੁਰ ਵਿਚ ਆਖਿਆ ਕਿ ਬਜ਼ੁਰਗ ਪੈਨਸ਼ਨਰਾਂ ਪ੍ਰਤੀ ਬੇਰੁਖ਼ੀ ਰੱਖਣ ਵਾਲੀ ਘਮੰਡੀ, ਤਾਨਾਸ਼ਾਹ ਸਰਕਾਰ ਆਪਣੇ ਪੈਰਾਂ ਉੱਪਰ ਆਪ ਕੁਹਾੜੀ ਮਾਰਨ ਵਾਲੇ ਗਲਤ ਪਾਸੇ ਤੁਰ ਪਈ ਹੈ ਅਤੇ ਇਸ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ । ਇਸ ਮੌਕੇ ਪੈਨਸ਼ਨਰ ਆਗੂਆਂ ਵਿਚੋਂ ਤਹਿਸੀਲ ਪ੍ਰਧਾਨ ਸੁਰਿੰਦਰ ਸਿੰਘ ਪਟਵਾਰੀ, ਵਧੀਕ ਪ੍ਰੈਸ ਸਕੱਤਰ ਹਰਸੁਖਦੇਵ ਸਿੰਘ, ਪ੍ਰਿੰਸੀਪਲ ਜਗੀਰ ਸਿੰਘ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਬਲਰਾਮ ਕੁਮਾਰ ਅਤੇ ਚਰਨਜੀਤ ਸਿੰਘ ਸੁਰਜੀਤ ਸਿੰਘ ਚੁਤਾਲਾ ਆਦਿ ਨੇ ਸ਼ਿਰਕਤ ਕੀਤੀ।