11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਧਾਰਮਿਕ ਮੁਕਾਬਲੇ ਕਰਵਾਏ

ਖਾਲੜਾ, 11 ਅਕਤੂਬਰ (ਜੱਜਪਾਲ ਸਿੰਘ ਜੱਜ)–ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਗੁਰੂ ਸਾਹਿਬ ਜੀ ਦੀ ਆਗਿਆ ਅਨੁਸਾਰ ਹੋ ਕੇ ਜੀਵਨ ਬਸਰ ਕਰਨ ਵਾਲੇ ਬਾਬਾ ਬੁੱਢਾ ਜੀ ਦੇ ਸਾਲਾਨਾ ਜੋੜ ਮੇਲੇ ’ਤੇ ਗੁਰਮਤਿ ਪ੍ਰਚਾਰ ਕੇਂਦਰ ਦੀ ਸਮੁੱਚੀ ਟੀਮ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਸ਼ਾਮ ਵੇਲੇ ਦੀਵਾਨ ਹਾਲ ਵਿਚ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਗਰ ਦੇ 100 ਬੱਚਿਆਂ ਨੇ ਭਾਗ ਲਿਆ। ਦਸਤਾਰ ਦੁਮਾਲਾ ਮੁਕਾਬਲੇ ਦੇ ਚਾਰ ਗਰੁੱਪ ਤੇ ਸੁੰਦਰ ਲਿਖਾਈ ਮੁਕਾਬਲੇ ਦੇ ਦੂਸਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਦੇ ਚਾਰ ਗਰੁੱਪ ਬਣਾਏ ਗਏ ਹਰੇਕ ਗਰੁੱਪ ਵਿਚ ਪਹਿਲੀ ਦੂਸਰੇ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ ਅਤੇ ਬਾਕੀ ਸਾਰੇ ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਪਿੰਡ ਡੱਲ ਵਿਖੇ ਹੋਏ ਧਾਰਮਿਕ ਸਮਾਗਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸੁਸਾਇਟੀ ਮੈਂਬਰ। ਤਸਵੀਰ–ਜੱਜਪਾਲ 12-10-2026
ਖਾਲੜਾ, 11 ਅਕਤੂਬਰ (ਜੱਜਪਾਲ ਸਿੰਘ ਜੱਜ)–ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਗੁਰੂ ਸਾਹਿਬ ਜੀ ਦੀ ਆਗਿਆ ਅਨੁਸਾਰ ਹੋ ਕੇ ਜੀਵਨ ਬਸਰ ਕਰਨ ਵਾਲੇ ਬਾਬਾ ਬੁੱਢਾ ਜੀ ਦੇ ਸਾਲਾਨਾ ਜੋੜ ਮੇਲੇ ’ਤੇ ਗੁਰਮਤਿ ਪ੍ਰਚਾਰ ਕੇਂਦਰ ਦੀ ਸਮੁੱਚੀ ਟੀਮ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਸ਼ਾਮ ਵੇਲੇ ਦੀਵਾਨ ਹਾਲ ਵਿਚ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਗਰ ਦੇ 100 ਬੱਚਿਆਂ ਨੇ ਭਾਗ ਲਿਆ। ਦਸਤਾਰ ਦੁਮਾਲਾ ਮੁਕਾਬਲੇ ਦੇ ਚਾਰ ਗਰੁੱਪ ਤੇ ਸੁੰਦਰ ਲਿਖਾਈ ਮੁਕਾਬਲੇ ਦੇ ਦੂਸਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਦੇ ਚਾਰ ਗਰੁੱਪ ਬਣਾਏ ਗਏ ਹਰੇਕ ਗਰੁੱਪ ਵਿਚ ਪਹਿਲੀ ਦੂਸਰੇ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ ਅਤੇ ਬਾਕੀ ਸਾਰੇ ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਵਲੋਂ ਉਚੇਚੇ ਤੌਰ ’ਤੇ ਪਹੁੰਚੇ ਭਾਈ ਜਗਜੀਤ ਸਿੰਘ ਅਹਿਮਦਪੁਰ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਗੁਰਪ੍ਰੀਤ ਸਿੰਘ ਸੈਂਡੀ ਤੇ ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬੱਚਿਆਂ ਦੇ ਜਨਮ ਤੋਂ ਜੇਕਰ ਉਹਨਾਂ ਦੀ ਪਾਲਣਾ ਪੋਸ਼ਣਾ ਮਾਤਾ ਪਿਤਾ ਵਲੋਂ ਗੁਰੂ ਦੀ ਮਤ ਅਨੁਸਾਰ ਹੋਵੇਗੀ ਤਾਂ ਬੱਚਿਆਂ ਅੰਦਰ ਸਤਿਗੁਰਾਂ ਦਾ ਗਿਆਨ ਪੈਦਾ ਹੋਣਾ ਸੁਭਾਵਿਕ ਹੈ। ਇਸ ਦੀ ਮਿਸਾਲ ਸਾਨੂੰ ਬਾਬਾ ਬੁੱਢਾ ਜੀ ਦੇ ਜੀਵਨ ਤੋਂ ਮਿਲਦੀ ਹੈ ਜਿਨਾਂ ਨੇ ਗੁਰੂ ਪਾਸੋਂ ਛੋਟੀ ਉਮਰੇ ਵੱਡੀਆਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ ਅਤੇ ਇਸ ਬਖਸ਼ਿਸ਼ ਦੇ ਸਦਕਾ ਹੀ ਆਪ ਜੀ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਤੱਕ ਉਹਨਾਂ ਦੀ ਛਤਰ ਛਾਇਆ ਦਾ ਨਿੱਘ ਮਾਣਿਆ। ਇਸ ਮੌਕੇ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਹੀਰਾ ਸਿੰਘ ਸੋਹਲ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਖਜਾਨਚੀ ਗੁਰਜੰਟ ਸਿੰਘ ਭਿੱਖੀਵਿੰਡ, ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਹਰਜੀਤ ਸਿੰਘ ਲਹਿਰੀ ਨੇ ਗੱਲਬਾਤ ਦੌਰਾਨ ਕਿਹਾ ਕਿ ਕੋਈ ਸਮਾਂ ਸੀ ਜਦੋਂ ਗੁਰਮਤਿ ਪ੍ਰਚਾਰ ਕੇਂਦਰ ਡੱਲ ਦੇ ਰੂਪ ਵਿਚ ਇਹਨਾਂ ਇਲਾਕਿਆਂ ਵਿੱਚ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਲਗਾਈਆਂ ਜਾਂਦੀਆਂ ਸਨ। ਉਨਾਂ ਕਲਾਸਾਂ ਵਿੱਚੋਂ ਕਈ ਬੱਚੇ ਸਿੱਖ ਪ੍ਰਚਾਰਕ ਬਣੇ ਅਤੇ ਕਈਆਂ ਨੇ ਵੱਡੇ ਵੱਡੇ ਮੁਕਾਮ ਹਾਸਿਲ ਕੀਤਾ। ਦਸਤਾਰ ਦੁਮਾਲਾ ਮੁਕਾਬਲੇ ਵਿਚ ਜੱਜਮੈਂਟ ਦੀ ਭੂਮਿਕਾ ਹਰਮਨਦੀਪ ਸਿੰਘ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ, ਗਗਨਦੀਪ ਸਿੰਘ ਆਦਿਕ ਕੋਚ ਸਾਹਿਬਾਨ ਵਲੋਂ ਨਿਭਾਈ ਗਈ। ਸੁਸਾਇਟੀ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਵਾਲੀਆਂ ਸ਼ਖਸ਼ੀਅਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਸਿੱਧ ਪੱਤਰਕਾਰ ਜਗਜੀਤ ਸਿੰਘ ਡੱਲ ਦਾ ਗੁਰੂ ਦੀ ਬਖਸ਼ਿਸ਼ ਸਿਰਪਾਓ ਅਤੇ ਸ਼ੀਲਡਾਂ ਦੇ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਸੁਸਾਇਟੀ ਵਿਚ ਭਾਈ ਰਛਪਾਲ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸਕੱਤਰ ਸਿੰਘ, ਭਾਈ ਰੂਪ ਸਿੰਘ, ਭਾਈ ਚਾਨਣ ਸਿੰਘ, ਭਾਈ ਰਣਜੀਤ ਸਿੰਘ ਅਤੇ ਗ੍ਰੰਥੀ ਭਾਈ ਸਲਵਿੰਦਰ ਸਿੰਘ ਨੂੰ ਗੁਰੂ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸ਼ਾਮਿਲ ਕੀਤਾ ਗਿਆ। ਇਸ ਮੌਕੇ ਭਾਈ ਦਿਲਬਾਗ ਸਿੰਘ ਡੱਲ, ਆਕਾਸ਼ਦੀਪ ਸਿੰਘ, ਵਜ਼ੀਰ ਸਿੰਘ ਆਸਲ, ਰਣਬੀਰ ਸਿੰਘ ਵੀਰਮ, ਨਿੰਦਰਪਾਲ ਸਿੰਘ ਮਖੂ, ਅਮਨਦੀਪ ਸਿੰਘ ਸਭਰਾ, ਮਨਪ੍ਰੀਤ ਸਿੰਘ ਚੀਮਾ, ਗੁਰਦੁਆਰਾ ਪ੍ਰਬੰਧਕ ਕਮੇਟੀ ਸੁਖਦੇਵ ਸਿੰਘ ਫੌਜੀ, ਅਜੀਤ ਸਿੰਘ ਡੱਲ ਤੇ ਅਜੀਤ ਸਿੰਘ ਘਰਿਆਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨਾਲ ਸੰਬੰਧਿਤ ਸੈਮੀਨਾਰ ਕਰਵਾ... ਅਗਲੀ ਖ਼ਬਰ ਮਹਾਰਾਜਾ ਗੈਸ ਸਰਵਿਸ ਵਲੋਂ ਐਫ. ਟੀ. ਐਲ. ਨਵੇਂ ਗੈਸ ਕੁਨੈਕਸ਼ਨ ’ਤੇ ਭਾਰੀ ਛੋਟ
Ad Position 24