11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ 1051 ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ

ਤਰਨ ਤਾਰਨ, 11 ਅਕਤੂਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ 1051 ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਇਸ ਸੰਬੰਧੀ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਵਿਸ਼ੇਸ਼ ਸਮਾਗਮ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 12-10-2026
ਤਰਨ ਤਾਰਨ, 11 ਅਕਤੂਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ 1051 ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਇਸ ਸੰਬੰਧੀ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਕੈਰੋਵਾਲ, ਭਿੱਖੀਵਿੰਡ ਦੇ ਪਿੰਡ ਫਰੰਦੀਪੁਰ, ਖਡੂਰ ਸਾਹਿਬ ਦੇ ਪਿੰਡ ਖੇਲਾ ਤੇ ਜਾਤੀ ਉਮਰਾ ਅਤੇ ਪੱਟੀ ਦੇ ਪਿੰਡ ਜੱਲੇਵਾਲ ਤੇ ਵਰਾਣਾ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਇਸ ਦੌਰਾਨ ਕੈਰੋਵਾਲ ਵਿਖੇ 236, ਫਰੰਦੀਪੁਰ ਵਿਖੇ 93, ਖੇਲਾ ਵਿਖੇ 134, ਜਾਤੀ ਉਮਰਾ ਵਿਖੇ 144, ਜੱਲੇਵਾਲ ਵਿਖੇ 232 ਅਤੇ ਵਰਾਣਾ ਵਿਖੇ 212 ਪ੍ਰਾਪਰਟੀ ਕਾਰਡ ਤਕਸੀਮ ਕੀਤੇ ਗਏ। ਸਮਾਗਮਾਂ ਦੌਰਾਨ ਪ੍ਰਾਪਰਟੀ ਕਾਰਡਾਂ ਦੀ ਵੰਡ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ ਅਤੇ ਮਾਲ ਮਹਿਕਮੇ ਦੇ ਅਧਿਕਾਰੀਆਂ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ । ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੇ ਹੱਕ ਅਤੇ ਸਨਮਾਨ ਨੂੰ ਨਵੀਂ ਮਜ਼ਬੂਤੀ ਮਿਲੀ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਿਖੇ ਜਨਗਣਨਾ-2027 ਦੇ ਦੂਸਰੇ ਪੜਾਅ ਤਹਿਤ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸੰਪੰ... ਅਗਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਦੀਆਂ ਸੱਤ ਵਿਦਿਆਰਥਣਾਂ ਨੇ ਸਟੇਟ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਜ਼ਿਲ੍ਹੇ ਦੀ ਕੀਤੀ ਨੁਮਾਇੰਦਗੀ
Ad Position 24