11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨਗਰ ਕੌਂਸਲ ਵਿਖੇ ਜਨਗਣਨਾ-2027 ਦੇ ਦੂਸਰੇ ਪੜਾਅ ਤਹਿਤ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸੰਪੰਨ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਜ਼ ਅਫ਼ਸਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਦੀ ਅਗਵਾਈ ਹੇਠ ਜਨਗਣਨਾ-2027 ਦੇ ਦੂਸਰੇ ਪੜਾਅ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਦੌਰਾਨ ਫ਼ੀਲਡ ਟ੍ਰੇਨਰ ਬੀਰਇੰਦਰ ਸਿੰਘ ਤੇ ਸਿੰਬਲਪ੍ਰੀਤ ਸਿੰਘ ਸਹੋਤਾ ਨੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਦੂਸਰੇ ਪੜਾਅ ਨਾਲ ਸਬੰਧਤ ਵੱਖ-ਵੱਖ ਪ੍ਰਕਿਰਿਆਵਾਂ, ਜ਼ਿੰਮੇਵਾਰੀਆਂ ਅਤੇ ਰਿਕਾਰਡ ਤਿਆਰ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 12-10-2026
ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਜ਼ ਅਫ਼ਸਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਦੀ ਅਗਵਾਈ ਹੇਠ ਜਨਗਣਨਾ-2027 ਦੇ ਦੂਸਰੇ ਪੜਾਅ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਦੌਰਾਨ ਫ਼ੀਲਡ ਟ੍ਰੇਨਰ ਬੀਰਇੰਦਰ ਸਿੰਘ ਤੇ ਸਿੰਬਲਪ੍ਰੀਤ ਸਿੰਘ ਸਹੋਤਾ ਨੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਦੂਸਰੇ ਪੜਾਅ ਨਾਲ ਸਬੰਧਤ ਵੱਖ-ਵੱਖ ਪ੍ਰਕਿਰਿਆਵਾਂ, ਜ਼ਿੰਮੇਵਾਰੀਆਂ ਅਤੇ ਰਿਕਾਰਡ ਤਿਆਰ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਕਾਰਜ ਸਾਧਕ ਅਫ਼ਸਰ ਕਮ ਸੈਂਸਜ਼ ਚਾਰਜ ਅਫ਼ਸਰ ਰਣਦੀਪ ਸਿੰਘ ਵੜੈਚ ਤੇ ਸੁਪਰਡੈਂਟ ਬਲਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਜਨਗਣਨਾ ਇਕ ਮਹੱਤਵਪੂਰਨ ਕੌਮੀ ਕਾਰਜ ਹੈ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਜਨਗਨਣਾ ਦਾ ਦੂਜਾ ਫੇਜ਼ ਮਿਤੀ 1 ਦਸੰਬਰ 2026 ਤੋ 4 ਜਨਵਰੀ 2027 ਤੱਕ ਚੱਲੇਗਾ ਅਤੇ ਰਵੀਜ਼ਨ ਫੇਜ਼ ਮਿਤੀ 5 ਜਨਵਰੀ 2027 ਤੋਂ 9 ਜਨਵਰੀ 2027 ਨੂੰ ਖ਼ਤਮ ਹੋਵੇਗਾ। ਮਿਤੀ 1 ਦਸਬੰਰ ਤੋ ਗਿਣਤੀਕਾਰ ਘਰ-ਘਰ ਜਾ ਕੇ ਡਾਟਾ ਇਕੱਤਰ ਕਰਨਗੇ, ਜਿਸ ਵਿਚ ਲੱਗਪਗ 40 ਸਵਾਲ ਪੁੱਛੇ ਜਾਣਗੇ ਅਤੇ ਇਹ ਸਾਰੀ ਪ੍ਰਕਿਰਿਆ ਆਨ ਲਾਈਨ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮਿਤੀ 16 ਨਵੰਬਰ 2026 ਤੋ 30 ਨਵੰਬਰ 2026 ਤੱਕ ਸੈਲਫ ਇਨੂਮੀਰੇਸ਼ਨ ਲਈ ਪੋਰਟਲ ਸਮੂਹ ਨਾਗਰਿਕਾਂ ਲਈ ਖੁੱਲ੍ਹਾ ਰਹੇਗਾ, ਜਿਸ ਤਹਿਤ ਕੋਈ ਵੀ ਨਾਗਰਿਕ ਆਪਣੀ ਜਨਗਨਣਾ ਆਪ ਕਰ ਸਕੇਗਾ। ਇਸ ਮੌਕੇ ਸੁਪਰਡੈਂਟ ਟੈਕਨੀਕਲ ਅਸਿਸਟੈਂਟ ਸੁਖਮਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਤੋਂ ਰੋਕਣ ਲਈ ਗੁਰਦਾਸਪੁਰ ਜ਼ਿਲ੍ਹੇ ’ਚ ਵਿਆਪਕ ਜਾਗਰੂਕਤਾ ਮੁਹਿੰਮ ਜਾਰੀ * ਜ਼ਿਲ੍ਹੇ ’ਚ 250 ਪਿੰਡ ਪੱਧਰੀ... ਅਗਲੀ ਖ਼ਬਰ ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ 1051 ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ
Ad Position 24