12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਕਿਸਾਨ - ਡਿਪਟੀ ਕਮਿਸ਼ਨਰ

ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)-ਚੱਲ ਰਹੇ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਅਜੀਤ ਡੈਸਕ 13-10-2026
ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)-ਚੱਲ ਰਹੇ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ 17 ਫ਼ੀਸਦੀ ਤੱਕ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਸਹੂਲਤ ਮਿਲੇਗੀ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਕਟਾਈ ਸੰਬੰਧੀ ਨਿਰਧਾਰਤ ਸਮੇਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਸਾਨਾਂ ਅਤੇ ਕੰਬਾਈਨ ਆਪ੍ਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਂ-ਸਾਰਣੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਘਰ ’ਚੋਂ ਨਕਦੀ ਅਤੇ ਗਹਿਣੇ ਕੀਤੇ ਚੋਰੀ ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਸਫ਼ਲਤਾਪੂਰਵਕ ਮੁਕੰਮਲ -ਰਾਜਨੀਤਿਕ ਪਾਰਟੀਆਂ ਦੇ ਨੁਮਾ...
Ad Position 24