ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ
13 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 13 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 13 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋੋਵਾਲ ਦੇ ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅਮਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦੀਨੇਵਾਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਗੁਰਸੇਵਕ ਸਿੰਘ ਨੇ ਗਸ਼ਤ ਦੌਰਾਨ ਅਰਜਨ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਢੰਡ, ਸੁਖਚੈਨ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਬਾਸਰਕੇ ਗਿੱਲਾਂ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ੀਕਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਗਸ਼ਤ ਦੌਰਾਨ ਨਿਸ਼ਾਨ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਖਡਰੂ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਅਤੇ 850 ਡਰੱਗ ਮਨੀ ਅਤੇ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤੀ ਹੈ। ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ.ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਭੁਪਿੰਦਰ ਕੌਰ ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਗੁਲਾਲੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਡੇਢ ਕਿਲੋ ਚੂਰਾ ਪੋਸਤ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਗਸ਼ਤ ਦੌਰਾਨ ਭਜਨ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲ਼ੜਾ ਦੇ ਐੱਸ.ਐੱਚ.ਓ. ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਇਕ ਕਾਰ ਨੰਬਰ ਪੀ.ਬੀ. 18 ਐਕਸ 0005 ਨੂੰ ਰੋਕ ਕੇ ਜਦੋਂ ਉਸ ਵਿਚ ਪੈਠੇ ਗੁਰਮੁੱਖ ਸਿੰਘ ਪੁੱਤਰ ਜਗਮੋਹਨ ਸਿੰਘ, ਲਵਪ੍ਰੀਤ ਸਿੰਘ ਪੁੱਤਰ ਚਰਨ ਸਿੰਘ ਅਤੇ ਕਰਨਜੋਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀਅਨ ਕਲਸੀਆਂ ਖੁਰਦ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ ਸਮੇਤ ਮੈਗਜੀਨ, 4 ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੋਨੂੰ ਪੁੱਤਰ ਰਤਨ ਲਾਲ, ਧਰਮਿੰਦਰ ਸਿੰਘ ਪੁੱਤਰ ਮਹਾਂਬੀਰ ਸਿੰਘ ਵਾਸੀਅਨ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸਭਰਾ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਅਤੇ 1200 ਰੁਪਏ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਗਸ਼ਤ ਦੌਰਾਨ ਵਿਸ਼ਾਲ ਸਿੰਘ ਪੁੱਤਰ ਸਿੰਘ ਵਾਸੀ ਘਰਿਆਲਾ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਅਸਲਾ ਐਕਟ, ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।