13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਲੁਟੇਰਿਆਂ ਪਿਸਤੌਲ ਦਿਖਾ ਕੇ ਕੰਪਨੀ ਦੇ ਕਰਿੰਦੇ ਪਾਸੋਂ ਕੀਤੀ ਲੁੱਟ-ਖੋਹ

ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ 2 ਅਣਪਛਾਤੇ ਲੁਟੇਰਿਆਂ ਵਲੋਂ ਇਕ ਕੰਪਨੀ ਦੇ ਕਰਿੰਦੇ ਨੂੰ ਪਿਸਤੌਲ ਦਿਖਾ ਕੇ ਉਸ ਪਾਸੋਂ ਲੁੱਟ-ਖੋਹ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖਏ ਜਸਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੁਹੱਲਾ ਚੰਡੀਗੜ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਰ.

Ad Position 21
No active advertisement
ਅਜੀਤ ਡੈਸਕ 13-10-2026
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ 2 ਅਣਪਛਾਤੇ ਲੁਟੇਰਿਆਂ ਵਲੋਂ ਇਕ ਕੰਪਨੀ ਦੇ ਕਰਿੰਦੇ ਨੂੰ ਪਿਸਤੌਲ ਦਿਖਾ ਕੇ ਉਸ ਪਾਸੋਂ ਲੁੱਟ-ਖੋਹ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖਏ ਜਸਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੁਹੱਲਾ ਚੰਡੀਗੜ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਰ.ਬੀ.ਐੱਲ. ਫਾਈਨਸ ਕੰਪਨੀ ਵਿਚ ਕੰਮ ਕਰਦਾ ਹੈ ਅਤੇ ਫਰਮ ਲੋਨ ਵਿਚ ਕਿਸ਼ਤਾਂ ਇਕੱਠੀਆਂ ਕਰਨ ਦਾ ਕੰਮ ਕਰਦਾ ਹੈ। ਉਸ ਦੀ ਬ੍ਰਾਂਚ ਸੁਲਤਾਨਪੁਰ ਲੋਧੀ ਹੈ। 10 ਅਕਤੂਬਰ ਨੂੰ ਉਹ ਅਤੇ ਉਸਦਾ ਸਾਥੀ ਜਗਜੀਤ ਸਿੰਘ ਪਿੰਡ ਬਾਣੀਆ ਵਿਚ ਕਿਸ਼ਤਾਂ ਇਕੱਠੀਆਂ ਕਰਨ ਗਏ ਸੀ ਤਾਂ ਉਨ੍ਹਾਂ ਕੋਲ ਕਿਸ਼ਤਾਂ ਦੇ 85600 ਰੁਪਏ ਹਨ ਅਤੇ ਇਕ ਛੋਟਾ ਬੈਗ ਸੀ ਤਾਂ ਜਦੋਂ ਉਹ ਬਾਬੇ ਗਾਰੇ ਸ਼ਾਹ ਖਡੂਰ ਸਾਹਿਬ ਦੀ ਜਗ੍ਹਾ ਨਜ਼ਦੀਕ ਪੁੱਜੇ ਤਾਂ 2 ਅਣਪਛਾਤੇ ਨੌਜਵਾਨ ਆਏ ਜਿਨ੍ਹਾਂ ਨੇ ਪਿਸਤੌਲ ਦਿਖਾ ਕੇ ਉਨ੍ਹਾਂ ਪਾਸੋਂ ਪੈਸਿਆਂ ਵਲੋਂ ਪਰਸ ਖੋਹ ਲਿਆ ਜਿਸ ਵਿਚ 1 0 ਹਜ਼ਾਰ ਰੁਪਏ ਨਗਦੀ ਅਤੇ ਕਾਗਜ ਪੱਤਰ ਸਨ ਅਤੇ ਉਨ੍ਹਾਂ ਨੂੰ ਡਰਾਉਣ ਲਈ ਹਵਾਈ ਫਾਇਰ ਵੀ ਕੀਤੇ। ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਤਾਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਝਪਟਮਾਰ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਾਉਣ ਵਾਲੇ ਪੰਜ ਕਿਸਾਨਾਂ ਖ਼ਿਲਾਫ਼ ਪਰਚੇ ਦਰਜ
Ad Position 24