13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਏ.ਐੱਸ.ਆਈ. ਕਤਲ ਮਾਮਲੇ ਵਿਚ 2 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)—ਐਤਵਾਰ ਦੀ ਦੇਰ ਸ਼ਾਮ ਨੌਸ਼ਹਿਰਾ ਪੰਨੂੰਆਂ ਵਿਖੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਏ. ਐੱਸ.

Ad Position 21
No active advertisement
ਅਜੀਤ ਡੈਸਕ 13-10-2026
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)—ਐਤਵਾਰ ਦੀ ਦੇਰ ਸ਼ਾਮ ਨੌਸ਼ਹਿਰਾ ਪੰਨੂੰਆਂ ਵਿਖੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਏ.ਐੱਸ.ਆਈ. ਦਾ ਕਤਲ ਕਰ ਦਿੱਤਾ ਗਿਆ ਸੀ ਦੇ ਮਾਮਲੇ ਵਿਚ ਥਾਣਾ ਸਰਹਾਲੀ ਦੀ ਪੁਲਿਸ ਨੇ ਮਿ੍ਤਕ ਮੁਲਾਜ਼ਮ ਦੀ ਪਤਨੀ ਦੇ ਬਿਆਨਾਂ ’ਤੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਰਹਾਲੀ ਦੀ ਪੁਲਿਸ ਨੂੰ ਦਰਸ਼ਨ ਕੌਰ ਪਤਨੀ ਲੇਟ ਇਕਬਾਲ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਵੱਡਾ ਲੜਕਾ ਕੋਮਲਪ੍ਰੀਤ ਸਿੰਘ ਉਰਫ ਕੋਮਲ ਅਤੇ ਛੋਟਾ ਲੜਕਾ ਕੰਵਲਪ੍ਰੀਤ ਸਿੰਘ ਉਰਫ ਕੰਵਲ ਵਿਦੇਸ਼ (ਜਰਮਨ) ਵਿਚ ਹਨ। 11 ਅਕਤੂਬਰ ਨੂੰ ਮੈਂ ਸ਼ਾਮ ਸਮੇਂ ਆਪਣੀ ਸਕੂਟਰੀ ’ਤੇ ਅੱਡਾ ਨੌਸ਼ਹਿਰਾ ਪੰਨੂੰਆਂ ਵਿਖੇ ਘਰੇਲੂ ਕੰਮਕਾਰ ਲਈ ਆਈ ਸੀ ਤਾਂ ਮੇਰਾ ਪਤੀ ਇਕਬਾਲ ਸਿੰਘ ਪੁੱਤਰ ਮੁਖਤਾਰ ਸਿੰਘ ਜੋ ਮਹਿਕਮਾ ਕਾਊਂਟਰ ਇੰਟੈਲੀਜੈਂਸ ਪੰਜਾਬ ਪੁਲਿਸ ਮੱਲਾਂਵਾਲਾ ਜ਼ਿਲ੍ਹਾ ਫਿਰੋਜਪੁਰ ਵਿਖੇ ਡਿਊਟੀ ਕਰਦਾ ਹੈ, ਉਹ ਡਿਊਟੀ ਤੋਂ ਫਾਰਗ ਹੋ ਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਿਹਾ ਸੀ ਅਤੇ ਉਹ ਉਸ ਨੂੰ ਅੱਡਾ ਨੌਸ਼ਹਿਰਾ ਪਨੂੰਆਂ ਨੂੰ ਮਿਲ ਪਏ। ਅਸੀਂ ਸਮਾਨ ਲੈ ਕੇ ਦੋਵੇਂ ਆਪਣੇ ਵਹੀਕਲਾਂ ’ਤੇ ਘਰ ਨੂੰ ਜਾ ਰਹੇ ਸੀ ਮੇਰਾ ਪਤੀ ਆਪਣੇ ਮੋਟਰਸਾਈਕਲ ਤੋਂ ਅੱਗੇ ਅੱਗੇ ਜਾ ਰਿਹਾ ਸੀ ਤਾਂ ਮੈਂ ਵੀ ਉਸਦੇ ਪਿੱਛੇ-ਪਿੱਛੇ ਆਪਣੀ ਸਕੂਟਰੀ ’ਤੇ ਆ ਰਿਹਾ ਸੀ ਤਾਂ ਸ਼ਾਮ 6.15 ਵਜੇ ਜਦ ਅਸੀਂ ਪਵਟਾਰਖਾਨਾ ਨੌਸ਼ਹਿਰਾ ਪੰਨੂੰਆਂ ਸਾਹਮਣੇ ਪੁੱਜੇ ਤਾਂ ਪਿੱਛੋਂ 2 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਜਿਨ੍ਹਾਂ ਨੇ ਮੇਰੇ ਪਤੀ ਇਕਬਾਲ ਸਿੰਘ ਦੇ ਗੋਲੀਆਂ ਮਾਰ ਦਿੱਤੀਆਂ ਅਤੇ ਮੇਰੇ ਪਤੀ ਇਕਬਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਅਣਪਛਾਤੇ ਗੋਲੀਆਂ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਏ। ਥਾਣਾ ਸਰਹਾਲੀ ਦੇ ਐੱਸ.ਐੱਚ.ਓ.ਬਲਬੀਰ ਸਿੰਘ ਨੇ ਦੱਸਿਆ ਕਿ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕਤਲ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਕਾਤਲਾਂ ਦੀ ਭਾਲ ਜਾਰੀ ਹੈ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 14 ਗ੍ਰਾਮ ਹੈਰੋਇਨ ਤੇ 1200 ਰੁਪਏ ਡਰੱਗ ਮਨੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
Ad Position 24