13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਤਰਨ ਤਾਰਨ ਸੈਂਟਰਲ ਕੋਆਪਰੇਟਿਵ ਬੈਂਕ ਵਿਖੇ ਹਾਕੀ ਏਸ਼ੀਅਨ ਚੈਂਪੀਅਨ ਬਲਜੀਤ ਕੌਰ ਦਾ ਸਨਮਾਨ

ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਖੇ ਹਾਕੀ ਏਸ਼ੀਅਨ ਚੈਂਪੀਅਨ ਬਲਜੀਤ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੈਂਕ ਦੇ ਜ਼ਿਲ੍ਹਾ ਮੈਨੇਜਰ ਬਚਿੱਤਰ ਸਿੰਘ, ਸੀਨੀਅਰ ਮੈਨੇਜਰ ਮਾਨਵ ਸਿੰਘ, ਸੀਨੀਅਰ ਮੈਨੇਜਰ ਗੁਰਤਾਜ ਸਿੰਘ ਅਤੇ ਸੀਨੀਅਰ ਮੈਨੇਜ਼ਰ ਜਸਵਿੰਦਰ ਸਿੰਘ ਤੋਂ ਇਲਾਵਾ ਨਾਬਾਰਡ ਵਲੋਂ ਮੈਨੇਜ਼ਰ ਵਿਵੇਕ ਕੁਮਾਰ ਗੁਪਤਾ ਅਤੇ ਮੈਨੇਜ਼ਰ ਮਿਸ ਦਿਵਿਆਨ ਸ਼ੀਰਾਨਾ ਨੇ ਹੋਰ ਅਧਿਕਾਰੀਆਂ ਦੇ ਨਾਲ ਬਲਜੀਤ ਕੌਰ ਨੂੰ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 13-10-2026
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਖੇ ਹਾਕੀ ਏਸ਼ੀਅਨ ਚੈਂਪੀਅਨ ਬਲਜੀਤ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੈਂਕ ਦੇ ਜ਼ਿਲ੍ਹਾ ਮੈਨੇਜਰ ਬਚਿੱਤਰ ਸਿੰਘ, ਸੀਨੀਅਰ ਮੈਨੇਜਰ ਮਾਨਵ ਸਿੰਘ, ਸੀਨੀਅਰ ਮੈਨੇਜਰ ਗੁਰਤਾਜ ਸਿੰਘ ਅਤੇ ਸੀਨੀਅਰ ਮੈਨੇਜ਼ਰ ਜਸਵਿੰਦਰ ਸਿੰਘ ਤੋਂ ਇਲਾਵਾ ਨਾਬਾਰਡ ਵਲੋਂ ਮੈਨੇਜ਼ਰ ਵਿਵੇਕ ਕੁਮਾਰ ਗੁਪਤਾ ਅਤੇ ਮੈਨੇਜ਼ਰ ਮਿਸ ਦਿਵਿਆਨ ਸ਼ੀਰਾਨਾ ਨੇ ਹੋਰ ਅਧਿਕਾਰੀਆਂ ਦੇ ਨਾਲ ਬਲਜੀਤ ਕੌਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਬਲਜੀਤ ਕੌਰ ਦੀ ਇਹ ਸ਼ਾਨਦਾਰ ਪ੍ਰਾਪਤੀ ਸਮੁੱਚੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨੌਜਵਾਨਾਂ, ਖ਼ਾਸ ਕਰਕੇ ਧੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਅਜਿਹੀਆਂ ਪ੍ਰਾਪਤੀਆਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਅਤੇ ਦੇਸ਼ ਤੇ ਸੂਬੇ ਦਾ ਨਾਂਅ ਰੌਸ਼ਨ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ। ਇਸ ਮੌਕੇ ਬਲਜੀਤ ਕੌਰ ਨੂੰ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਮਾਰ ਦੇਣ ਦੀ ਨੀਅਤ ਨਾਲ ਚਲਾਈਆਂ ਗੋਲੀਆਂ, ਮਾਮਲਾ ਦਰਜ ਅਗਲੀ ਖ਼ਬਰ ਬੰਗਲਾ ਸਾਹਿਬ ਮਾਮਲੇ ’ਚ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਮੰਗ ਬੇਤੁਕੀ ਤੇ ਗੁਮਰਾਹਕੁੰਨ - ਭਰੋਵਾਲ
Ad Position 24