13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਿਸਟਲ ਦਿਖਾ ਕੇ ਲੋਹੇ ਦੀਆਂ ਪਲੇਟਾਂ ਚੁੱਕ ਕੇ ਨੌਜਵਾਨ ਫ਼ਰਾਰ

ਤਰਨ ਤਾਰਨ, 12 ਅਕਤੂਬਰ (ਇਕਬਾਲ ਸਿੰਘ ਸੋਢੀ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ 2 ਨੌਜਵਾਨਾਂ ਵਲੋਂ ਪਿਸਟਲ ਦਿਖਾ ਕੇ ਮਜ਼ਦੂਰਾਂ ਪਾਸੋਂ ਲੋਹੇ ਦੀਆਂ ਪਲੇਟਾਂ ਖੋਹ ਕੇ ਫਰਾਰ ਹੋਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਹਰਭਜਨ ਸਿੰਘ ਅਕਾਊਟੈਟ ਏ.

Ad Position 21
No active advertisement
ਅਜੀਤ ਡੈਸਕ 13-10-2026
ਤਰਨ ਤਾਰਨ, 12 ਅਕਤੂਬਰ (ਇਕਬਾਲ ਸਿੰਘ ਸੋਢੀ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ 2 ਨੌਜਵਾਨਾਂ ਵਲੋਂ ਪਿਸਟਲ ਦਿਖਾ ਕੇ ਮਜ਼ਦੂਰਾਂ ਪਾਸੋਂ ਲੋਹੇ ਦੀਆਂ ਪਲੇਟਾਂ ਖੋਹ ਕੇ ਫਰਾਰ ਹੋਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਹਰਭਜਨ ਸਿੰਘ ਅਕਾਊਟੈਟ ਏ.ਕੇ ਐਸੋਸੀਏੇਟ ਪ੍ਰਾਈਵੇਟ ਲਿਮਟਿਡ ਕੰਪਨੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਸਾਡੀ ਕੰਪਨੀ ਦਾ ਕੰਮ ਰੇਲਵੇ ਬਿ੍ਰਜ ਕੱਕਾ ਕੰਡਿਆਲਾ ਵਿਖੇ ਚੱਲ ਰਿਹਾ ਹੈ। 11 ਅਕਤੂਬਰ ਨੂੰ 2 ਨੌਜਵਾਨ ਆਪਣੇ ਬੁਲਟ ਮੋਟਰਸਾਈਕਲ ’ਤੇ ਆਏ ਜਿਨ੍ਹ੍ਵਾਂ ਨੇ ਉਨ੍ਹਾਂ ਦੇ ਕੰਮ ਤੋਂ ਲੋਹੇ ਦੀਆਂ ਪਲੇਟਾਂ ਚੁੱਕ ਕੇ ਲੈ ਗਏ ਅਤੇ ਜਦੋਂ ਮਜ਼ਦੂਰਾਂ ਵਲੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਨੇ ਆਪਣਾ ਪਿਸਟਲ ਕੱਢ ਕੇ ਉ੍ਵ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਗਾਰਡ ਮੰਗਲ ਸਿੰਘ ਨੇ ਉਨ੍ਹਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿਚ ਹਰਨੇਕ ਸਿੰਘ ਵਾਸੀ ਪਿੰਡ ਬਹਿਲਾ, ਜੱਟੂ ਪੁੱਤਰ ਬਾਗਾ ਸਿੰਘ ਵਾਸੀ ਪਿੰਡ ਬਹਿਲਾ ਵਜੋਂ ਹੋਈ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਗਿ੍ਰਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮਲੀਲ੍ਹਾ ਦੀ ਪਹਿਲੀ ਨਾਈਟ ਦਾ ਉਦਘਾਟਨ ਅਗਲੀ ਖ਼ਬਰ ਮਾਰ ਦੇਣ ਦੀ ਨੀਅਤ ਨਾਲ ਚਲਾਈਆਂ ਗੋਲੀਆਂ, ਮਾਮਲਾ ਦਰਜ
Ad Position 24