12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਏ.ਐਸ.ਆਈ. ਇਕਬਾਲ ਸਿੰਘ ਦੇ ਕਤਲ ’ਤੇ ਭਾਜਪਾ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂੰਆਂ, 12 ਅਕਤੂਬਰ (ਦੀਪਕ ਮੈਣੀ)-ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਨੌਸ਼ਹਿਰਾ ਪੰਨੂੰਆਂ ਵਿਖੇ ਪੰਜਾਬ ਪੁਲਿਸ ਦੇ ਏ. ਐਸ.

Ad Position 21
No active advertisement
ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਅਤੇ ਹੋਰ ਆਗੂ। ਤਸਵੀਰਾਂ : ਮੈਣੀ 13-10-2026
ਨੌਸ਼ਹਿਰਾ ਪੰਨੂੰਆਂ, 12 ਅਕਤੂਬਰ (ਦੀਪਕ ਮੈਣੀ)-ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਨੌਸ਼ਹਿਰਾ ਪੰਨੂੰਆਂ ਵਿਖੇ ਪੰਜਾਬ ਪੁਲਿਸ ਦੇ ਏ.ਐਸ.ਆਈ. ਇਕਬਾਲ ਸਿੰਘ ਦੇ ਸ਼ਰੇਆਮ ਕਤਲ ਦੀ ਵਾਪਰੀ ਦੁਖਦਾਈ ਘਟਨਾ ਨੇ ਇਲਾਕੇ ਵਿਚ ਸਹਿਮ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਮੰਦਭਾਗੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਨ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਨ ਲਈ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਹਲਕਾ ਤਰਨ ਤਾਰਨ ਇੰਚਾਰਜ ਹਰਜੀਤ ਸਿੰਘ ਸੰਧੂ ਸਮੇਤ ਜ਼ਿਲ੍ਹਾ ਤਰਨ ਤਾਰਨ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਮੌਕੇ ’ਤੇ ਪਹੁੰਚੀ। ਆਗੂਆਂ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਇਸ ਔਖੀ ਘੜੀ ਵਿਚ ਪਰਿਵਾਰ ਨੂੰ ਹੌਸਲਾ ਦਿੱਤਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਏ.ਐਸ.ਆਈ. ਇਕਬਾਲ ਸਿੰਘ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਘਟਨਾ ਹੈ। ਕਿਸੇ ਵੀ ਵਿਅਕਤੀ ਵਲੋਂ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਜਿਹੀਆਂ ਘਟਨਾਵਾਂ ਸਮਾਜ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ, ਇਸ ਲਈ ਜ਼ਰੂਰੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਭਾਜਪਾ ਦੇ ਹਲਕਾ ਤਰਨ ਤਾਰਨ ਇੰਚਾਰਜ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਵਿਚ ਕਤਲੋਗਾਰਤ, ਫਿਰੌਤੀਆਂ ਅਤੇ ਗੈਂਗਸਟਰਾਂ ਨਾਲ ਸੰਬੰਧਿਤ ਅਪਰਾਧਿਕ ਵਾਰਦਾਤਾਂ ’ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਇਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਪੰਜਾਬ ਦੇ ਲੋਕ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਵਿਚ ਜੀਵਨ ਬਤੀਤ ਕਰਨਾ ਚਾਹੁੰਦੇ ਹਨ। ਇਸ ਲਈ ਅਪਰਾਧਿਕ ਅਨਸਰਾਂ ਵਿਰੁੱਧ ਠੋਸ ਕਾਰਵਾਈ ਕਰਨ ਦੇ ਨਾਲ-ਨਾਲ ਅਪਰਾਧਾਂ ਦੀ ਰੋਕਥਾਮ ਲਈ ਵੀ ਪ੍ਰਭਾਵਸ਼ਾਲੀ ਕਦਮ ਚੁੱਕਣੇ ਲਾਜ਼ਮੀ ਹਨ। ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਨੂੰਨ ਵਿਵਸਥਾ ਸੰਬੰਧੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਲਈ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਲੋਕਾਂ ਵਿਚ ਸੁਰੱਖਿਆ ਦਾ ਭਰੋਸਾ ਕਾਇਮ ਰੱਖਣ ਅਤੇ ਅਪਰਾਧਿਕ ਅਨਸਰਾਂ ਵਿਚ ਕਾਨੂੰਨ ਦਾ ਡਰ ਪੈਦਾ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੀ ਲੋੜ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੀਂ ਰਣਨੀਤੀ ਬਣਾਈ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਲਈ ਕਾਰਵਾਈ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਭਵਿੱਖ ਵਿਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦੀ ਪੁਨਰਾਵਰਤੀ ਰੋਕਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ, ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਸੀਨੀਅਰ ਆਗੂ ਦਲਬੀਰ ਸਿੰਘ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ, ਮੀਤ ਪ੍ਰਧਾਨ ਜਸਕਰਨ ਸਿੰਘ ਗਿੱਲ ਅਤੇ ਸਰਕਲ ਸਰਹਾਲੀ ਕਲਾਂ ਦੇ ਪ੍ਰਧਾਨ ਸ੍ਰੀ ਗੌਰਵ ਦੇਵਗਨ ਸਮੇਤ ਭਾਜਪਾ ਦੇ ਹੋਰ ਪ੍ਰਮੁੱਖ ਆਗੂ ਅਤੇ ਵਰਕਰ ਹਾਜ਼ਰ ਸਨ । ਸਮੂਹ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਏ.ਐਸ.ਆਈ. ਇਕਬਾਲ ਸਿੰਘ ਲਈ ਇਨਸਾਫ਼ ਦੀ ਮੰਗ ਕੀਤੀ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਤੋਂ ਇਸਤਰੀ ਵਿੰਗ ਅਹਿਮ ਭੂਮਿਕਾ ਨਿਭਾਏਗਾ - ਬੀਬਾ ਰੁਪਿੰਦਰ ਕੌਰ ਬ੍ਰਹ... ਅਗਲੀ ਖ਼ਬਰ ਸਾਬਕਾ ਡਾਇਰੈਕਟਰ ਗੁਰਬਾਜ ਸਿੰਘ ਗਿੱਲ ਕਾਜ਼ੀਕੋਟ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਦਿੱਤੀ ਵਧਾ...
Ad Position 24