12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡੋਰ-ਟੂ-ਡੋਰ ਮੁਹਿੰਮ ਸੰਬੰਧੀ ਖਡੂਰ ਸਾਹਿਬ ਦੇ ਸਰਕਲ ਪ੍ਰਧਾਨਾਂ ਨਾਲ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਬਿੱਲਾ ਦੀ ਮੀਟਿੰਗ

ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਸਰਕਲ ਪ੍ਰਧਾਨਾਂ ਨਾਲ ਡੋਰ-ਟੂ-ਡੋਰ ਮੁਹਿੰਮ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਹਲਕੇ ਵਿਚ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਨਾਲ ਰਾਬਤਾ ਵਧਾਉਣ ਸੰਬੰਧੀ ਵੀ ਚਰਚਾ ਹੋਈ।

Ad Position 21
No active advertisement
ਸਰਕਲ ਪ੍ਰਧਾਨਾਂ ਨਾਲ ਮੀਟਿੰਗ ਕਰਦੇ ਹੋਏ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ। ਤਸਵੀਰ: ਲਵਲੀ 13-10-2026
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਸਰਕਲ ਪ੍ਰਧਾਨਾਂ ਨਾਲ ਡੋਰ-ਟੂ-ਡੋਰ ਮੁਹਿੰਮ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਹਲਕੇ ਵਿਚ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਨਾਲ ਰਾਬਤਾ ਵਧਾਉਣ ਸੰਬੰਧੀ ਵੀ ਚਰਚਾ ਹੋਈ। ਮੀਟਿੰਗ ਦੌਰਾਨ ਸਰਕਲ ਪ੍ਰਧਾਨਾਂ ਨੇ ਆਪਣੇ ਸੁਝਾਅ ਪੇਸ਼ ਕੀਤੇ ਅਤੇ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਬਣਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਰਕਲ ਪ੍ਰਧਾਨਾਂ ਨੇ ਕਿਹਾ ਕਿ ਹਲਕਾ ਇੰਚਾਰਜ ਵਲੋਂ ਉਨ੍ਹਾਂ ਨੂੰ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਹਾਜ਼ਰ ਆਗੂਆਂ ਨੇ ਡੋਰ-ਟੂ-ਡੋਰ ਮੁਹਿੰਮ ਰਾਹੀਂ ਲੋਕਾਂ ਤੱਕ ਪਹੁੰਚ ਕਰਨ ਅਤੇ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਗਤੀ ਦੇਣ ਸੰਬੰਧੀ ਆਪਣੇ ਸੁਝਾਅ ਦਿੱਤੇ। ਇਸ ਮੌਕੇ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਸੋਨੂੰ, ਸਤਨਾਮ ਸਿੰਘ ਸ਼ਾਹ, ਰਣਜੀਤ ਸਿੰਘ ਰਾਣਾ ਮੰਮਣਕੇ, ਜਤਿੰਦਰ ਸਿੰਘ ਟੋਨੀ, ਬਲਦੇਵ ਸਿੰਘ ਕੱਲ੍ਹਾ, ਪਿਆਰਾ ਸਿੰਘ ਦੁਗਲਵਾਲ, ਦਿਲਬਾਗ ਸਿੰਘ ਕਾਹਲਵਾਂ, ਮੋਹਣ ਸਿੰਘ, ਸੁਖਜਿੰਦਰ ਸਿੰਘ ਬਿੱਟੂ ਅਤੇ ਕੁਲਦੀਪ ਸਿੰਘ ਲਾਹੌਰੀਆ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਮੁਹਿੰਮ ਤਹਿਤ ਖ਼ਾਲਸਾ ਕਾਲਜ ਵਿਖੇ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਤੋਂ ਇਸਤਰੀ ਵਿੰਗ ਅਹਿਮ ਭੂਮਿਕਾ ਨਿਭਾਏਗਾ - ਬੀਬਾ ਰੁਪਿੰਦਰ ਕੌਰ ਬ੍ਰਹ...
Ad Position 24