ਘਰ ਵਿਚੋਂ ਨਕਦੀ ਅਤੇ ਗਹਿਣੇ ਚੋਰੀ
ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)—ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚੋਂ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਗੁਰਜੀਤ ਕੌਰ ਪਤਨੀ ਲੇਟ ਰਣਜੀਤ ਸਿੰਘ ਵਾਸੀ ਪਿੰਡ ਸਬਾਜਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ 8 ਅਕਤੂਬਰ ਨੂੰ ਉਹ ਆਪਣੇ ਪਰਿਵਾਰ ਸਮੇਤ ਖਾਣਾ ਖਾ ਕੇ ਸੌਂ ਗਏ।
ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)—ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚੋਂ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਗੁਰਜੀਤ ਕੌਰ ਪਤਨੀ ਲੇਟ ਰਣਜੀਤ ਸਿੰਘ ਵਾਸੀ ਪਿੰਡ ਸਬਾਜਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ 8 ਅਕਤੂਬਰ ਨੂੰ ਉਹ ਆਪਣੇ ਪਰਿਵਾਰ ਸਮੇਤ ਖਾਣਾ ਖਾ ਕੇ ਸੌਂ ਗਏ। 9 ਅਕਤੂਬਰ ਨੂੰ ਜਦੋਂ ਸਵੇਰੇ ਉਠ ਕੇ ਦੇਖਿਆ ਤਾਂ ਉਨ੍ਹਾਂ ਦੇ ਘਰ ਚੋਰੀ ਹੋ ਗਈ ਸੀ। ਘਰ ਵਿਚੋਂ ਐਕਟਿਵਾ ਨੰਬਰ ਪੀ.ਬੀ. 02 ਏ.ਐੱਮ. 5473, ਸੋਨੇ ਦੇ ਗਹਿਣੇ ਅਤੇ 8 ਹਜ਼ਾਰ ਰੁਪਏ ਦੀ ਨਗਦੀ, ਮੋਬਾਈਲ ਫੋਨ ਘਰ ਵਿਚੋਂ ਗਾਇਬ ਸੀ, ਜਿਸ ਨੂੰ ਅਣਪਛਾਤੇ ਵਿਅਕੀਤ ਚੋਰੀ ਕਰਕੇ ਲੈ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।