13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਦੇ ਮਸਲਿਆਂ ਨੂੰ ਕੇਂਦਰ ਸਰਕਾਰ ਪਾਸੋਂ ਹੱਲ ਕਰਵਾਉਣ ਲਈ ਸਮੂਹ ਪਾਰਟੀਆਂ ਇਕਜੁੱਟ ਹੋਣ - ਜਥੇ. ਪੱਖੋਕੇ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)—ਦੇਸ਼ ਦੀ ਸੱਤਾ ਉਪਰ ਹੁਣ ਤੱਕ ਜਿਹੜੀਆਂ ਵੀ ਸਰਕਾਰਾਂ ਨੇ ਰਾਜ ਕੀਤਾ, ਉਨ੍ਹਾਂ ਸਰਕਾਰਾਂ ਨੇ ਪੰਜਾਬ ਨਾਲ ਕਦੇ ਵੀ ਇਨਸਾਫ਼ ਨਹੀਂ ਕੀਤਾ। ਪੰਜਾਬ ਦੇ ਵੱਡੇ ਮਸਲੇ ਅੱਜ ਵੀ ਕੇਂਦਰ ਸਰਕਾਰ ਨੇ ਠੰਡੇ ਬਸਤੇ ਵਿਚ ਪਾਏ ਹੋਏ ਹਨ।

Ad Position 21
No active advertisement
ਅਜੀਤ ਡੈਸਕ 14-10-2026
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)—ਦੇਸ਼ ਦੀ ਸੱਤਾ ਉਪਰ ਹੁਣ ਤੱਕ ਜਿਹੜੀਆਂ ਵੀ ਸਰਕਾਰਾਂ ਨੇ ਰਾਜ ਕੀਤਾ, ਉਨ੍ਹਾਂ ਸਰਕਾਰਾਂ ਨੇ ਪੰਜਾਬ ਨਾਲ ਕਦੇ ਵੀ ਇਨਸਾਫ਼ ਨਹੀਂ ਕੀਤਾ। ਪੰਜਾਬ ਦੇ ਵੱਡੇ ਮਸਲੇ ਅੱਜ ਵੀ ਕੇਂਦਰ ਸਰਕਾਰ ਨੇ ਠੰਡੇ ਬਸਤੇ ਵਿਚ ਪਾਏ ਹੋਏ ਹਨ। ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋ ਕੇ ਕੇਂਦਰ ਸਰਕਾਰ ਉਪਰ ਦਬਾਅ ਪਾ ਕੇ ਇਨ੍ਹਾਂ ਨੂੰ ਹੱਲ ਕਰਵਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਦੇ ਬੰਦੀ ਸਿੱਖਾਂ ਦੀ ਰਿਹਾਈ ਦਾ ਮਸਲਾ ਹੋਵੇ ਜਾਂ ਪੰਜਾਬ ਦੇ ਪਾਣੀਆਂ ਦਾ ਕੇਂਦਰ ਸਰਕਾਰ ਨੇ ਇਨ੍ਹਾਂ ਮਸਲਿਆਂ ’ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ। ਭਾਰਤ ਪਾਕਿਸਤਾਨ ਦੀ ਸਰਹੱਦ ’ਤੇ ਵਸੇ ਸੂਬੇ ਦੇ ਜ਼ਿਆਦਾਤਰ ਲੋਕ ਨਸ਼ੇ ਦਾ ਸ਼ਿਕਾਰ ਹੋ ਰਹੇ ਹਨ। ਗੁਆਂਢੀ ਮੁਲਕ ਤੋਂ ਆਉਂਦਾ ਨਸ਼ਾ ਰੋਕਣ ਲਈ ਵੀ ਕੇਂਦਰ ਸਰਕਾਰ ਸਫ਼ਲ ਨਹੀਂ ਹੋ ਸਕੀ, ਜਦਕਿ ਇਸ ਦਾ ਸ਼ਿਕਾਰ ਕੰਡਿਆਲੀ ਤਾਰ ਪਾਰ ਕਿਸਾਨਾਂ ਨੂੰ ਵਾਰ ਵਾਰ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀਆਂ ਸਿਆਸੀ ਪਾਰਟੀਆਂ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਇਮਾਨਦਾਰ ਹਨ ਤਾਂ ਸਾਰੀਆਂ ਪਾਰਟੀਆਂ ਨੂੰ ਇਕ ਪਲੇਟਫਾਰਮ ’ਤੇ ਆ ਕੇ ਕੇਂਦਰ ਸਰਕਾਰ ਨਾਲ ਦੋ ਟੁੱਕ ਗੱਲ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੁੱਖ ਰਸਤੇ ਤੇ ਸੁੰਦਰ ਦਿੱਖ ਵਾਲੇ ਬੂਟੇ ਲਗਾਏ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਵਲੋਂ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ
Ad Position 24