13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਵਾਤਾਵਰਨ ਤੇ ਪਰਾਲੀ ਪ੍ਰਬੰਧਨ ਮੁਕਾਬਲੇ

ਪੱਟੀ, 13 ਅਕਤੂਬਰ (ਕਾਲੇਕੇ, ਖਹਿਰਾ)–ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਦੇਖ-ਰੇਖ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਸੂਚਨਾ, ਸਿੱਖਿਆ ਤੇ ਪ੍ਰਸਾਰ ਗਤੀਵਿਧੀਆਂ ਤਹਿਤ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਵਾਤਾਵਰਨ ਅਤੇ ਪਰਾਲੀ ਪ੍ਰਬੰਧਨ ਵਿਸ਼ੇ ’ਤੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 14-10-2026
ਪੱਟੀ, 13 ਅਕਤੂਬਰ (ਕਾਲੇਕੇ, ਖਹਿਰਾ)–ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਦੇਖ-ਰੇਖ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਸੂਚਨਾ, ਸਿੱਖਿਆ ਤੇ ਪ੍ਰਸਾਰ ਗਤੀਵਿਧੀਆਂ ਤਹਿਤ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਵਾਤਾਵਰਨ ਅਤੇ ਪਰਾਲੀ ਪ੍ਰਬੰਧਨ ਵਿਸ਼ੇ ’ਤੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ, ਪੇਂਟਿੰਗ ਅਤੇ ਨੁੱਕੜ ਨਾਟਕ ਰਾਹੀਂ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ, ਉਨ੍ਹਾਂ ਨੂੰ ਵਾਤਾਵਰਨ ਦੀਆਂ ਸਮੱਸਿਆਵਾਂ ਪ੍ਰਤੀ ਜਾਗਰੂਕ ਹੋ ਕੇ ਇਨ੍ਹਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪ੍ਰਮਿੰਦਰ ਕੌਰ, ਪ੍ਰਿੰਸੀਪਲ ਹਰਸ਼ਰਨ ਸਿੰਘ ਨੇ ਵਾਤਾਵਰਨ ਦੀ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਸਟੇਟ ਐਵਾਰਡੀ ਡਾ. ਇੰਦਰਪ੍ਰੀਤ ਸਿੰਘ ਧਾਮੀ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ। ਇਸ ਮੌਕੇ ਅਧਿਆਪਕ ਸਾਹਿਬਾਨ, ਖੇਤੀਬਾੜੀ ਉਪ-ਨਿਰੀਖਕ ਬਾਜਾ ਸਿੰਘ, ਰਣਜੀਤ ਸਿੰਘ, ਫੀਲਡ ਵਰਕਰ ਦਿਲਬਾਗ ਸਿੰਘ,ਗੁ ਰਦੇਵ ਸਿੰਘ ਮਾਣਕਪੁਰਾ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ, ਮੋਮੈਂਟੋ, ਵਾਟਰ ਫਲਾਸਕ ਅਤੇ ਸਾਹਿਤਕ ਸਮੱਗਰੀ ਦੇ ਕੇ ਉਤਸ਼ਾਹਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਰਹੀਆਂ ਜੇ... ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਮਹਿਲਾਵਾਂ ਦੀ ਸਿਹਤ ਅਤੇ ਕੈਂਸਰ ਜਾਗਰੂਕਤਾ ਸੰਬੰਧੀ ਵਿਸ਼ੇਸ਼ ਸੈਮੀਨ...
Ad Position 24