ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਰਹੀਆਂ ਜੇਤੂ
ਗੋਇੰਦਵਾਲ ਸਾਹਿਬ, 13 ਅਕਤੂਬਰ (ਸਕੱਤਰ ਸਿੰਘ ਅਟਵਾਲ)-70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਲੜਕੀਆਂ ਨੇ ਵਾਲੀਬਾਲ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਖੇ ਕਰਵਾਈਆਂ ਗਈਆਂ।
ਡ
ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ। ਤਸਵੀਰ: ਅਟਵਾਲ
14-10-2026
ਗੋਇੰਦਵਾਲ ਸਾਹਿਬ, 13 ਅਕਤੂਬਰ (ਸਕੱਤਰ ਸਿੰਘ ਅਟਵਾਲ)-70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਲੜਕੀਆਂ ਨੇ ਵਾਲੀਬਾਲ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦੌਰਾਨ ਸੰਸਥਾ ਦੀ ਅੰਡਰ-14 ਲੜਕੀਆਂ ਦੀ ਵਾਲੀਬਾਲ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-19 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਖੇਡ ਮੁਕਾਬਲੇ ਏ.ਈ.ਓ. ਮਨਿੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਜੁਗਰਾਜ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਵੱਖ-ਵੱਖ ਟੀਮਾਂ ਵਿਚਕਾਰ ਹੋਏ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਪੂਰੇ ਜੋਸ਼, ਮਿਹਨਤ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਨੂੰ ਤਿਆਰ ਕਰਨ ਵਾਲੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਇਹ ਜੇਤੂ ਵਿਦਿਆਰਥਣਾਂ ਰਾਜ ਪੱਧਰੀ ਖੇਡਾਂ ਵਿਚ ਭਾਗ ਲੈਣਗੀਆਂ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਸਕੂਲ ਦੇ ਖੇਡ ਕੋਚ ਸੁਖਵਿੰਦਰ ਸਿੰਘ, ਰੇਸ਼ਮ ਸਿੰਘ ਅਤੇ ਮੈਡਮ ਰਾਜਬੀਰ ਕੌਰ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ। ਸੰਸਥਾ ਦੇ ਪ੍ਰਬੰਧਕਾਂ ਨੇ ਉਮੀਦ ਜਤਾਈ ਕਿ ਵਿਦਿਆਰਥਣਾਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਖੇਡਾਂ ਦੇ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਹਾਸਲ ਕਰਦੀਆਂ ਰਹਿਣਗੀਆਂ।