13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦੁਸਹਿਰਾ ਗਰਾਊਂਡ ਪੱਟੀ ਦਾ ਚੇਅਰਮੈਨ ਅਤੇ ਪ੍ਰਧਾਨ ਨੇ ਲਿਆ ਜਾਇਜ਼ਾ

ਪੱਟੀ, 13 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਦੁਸਹਿਰਾ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਦੁਸਹਿਰਾ ਕਮੇਟੀ ਦੇ ਚੇਅਰਮੈਨ ਸੁਰੇਸ਼ ਪਾਠਕ ਅਤੇ ਪ੍ਰਧਾਨ ਬੱਲੂ ਮਹਿਤਾ ਨੇ ਮੰਗਲਵਾਰ ਨੂੰ ਕਾਲਜ ਰੋਡ ਸਥਿਤ ਦੁਸਹਿਰਾ ਗਰਾਊਂਡ ਦਾ ਜਾਇਜ਼ਾ ਲਿਆ। ਇਸ ਦੌਰਾਨ ਗਰਾਊਂਡ ਵਿਚ ਪਏ ਮਲ੍ਹਬੇ, ਕੂੜੇ ਅਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਸਾਹਮਣੇ ਆਇਆ।

Ad Position 21
No active advertisement
ਦੁਸਹਿਰਾ ਗਰਾਊਂਡ ਪੱਟੀ ਦਾ ਜਾਇਜ਼ਾ ਲੈਂਦੇ ਹੋਏ ਚੇਅਰਮੈਨ ਸੁਰੇਸ਼ ਪਾਠਕ, ਪ੍ਰਧਾਨ ਬੱਲੂ ਮਹਿਤਾ, ਸੁਖਦੇਵ ਰਾਜ ਸ਼ਰਮਾ ਅਤੇ ਪਵਨ ਕੁਮਾਰ। ਤਸਵੀਰ: ਖਹਿਰਾ 14-10-2026
ਪੱਟੀ, 13 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਦੁਸਹਿਰਾ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਦੁਸਹਿਰਾ ਕਮੇਟੀ ਦੇ ਚੇਅਰਮੈਨ ਸੁਰੇਸ਼ ਪਾਠਕ ਅਤੇ ਪ੍ਰਧਾਨ ਬੱਲੂ ਮਹਿਤਾ ਨੇ ਮੰਗਲਵਾਰ ਨੂੰ ਕਾਲਜ ਰੋਡ ਸਥਿਤ ਦੁਸਹਿਰਾ ਗਰਾਊਂਡ ਦਾ ਜਾਇਜ਼ਾ ਲਿਆ। ਇਸ ਦੌਰਾਨ ਗਰਾਊਂਡ ਵਿਚ ਪਏ ਮਲ੍ਹਬੇ, ਕੂੜੇ ਅਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਸਾਹਮਣੇ ਆਇਆ। ਮੇਲੇ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਪੱਟੀ ਦੇ ਸਹਿਯੋਗ ਨਾਲ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਅਤੇ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਗਰਾਊਂਡ ਨੂੰ ਸਾਫ਼ ਕਰਨ ਤੇ ਪੱਧਰਾ ਕਰਨ ਦੀ ਕਾਰਵਾਈ ਆਰੰਭੀ ਗਈ। ਜਾਇਜ਼ੇ ਦੌਰਾਨ ਕਮੇਟੀ ਦੇ ਅਹੁਦੇਦਾਰਾਂ ਨੇ ਦੇਖਿਆ ਕਿ ਗਰਾਊਂਡ ਦੇ ਕੁਝ ਹਿੱਸਿਆਂ ਵਿਚ ਲੋਕਾਂ ਵਲੋਂ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਤੋਂ ਇਲਾਵਾ ਕੁਝ ਥਾਵਾਂ ’ਤੇ ਵਾਧੂ ਮਲਬਾ ਅਤੇ ਕੂੜਾ-ਕਰਕਟ ਸੁੱਟਿਆ ਹੋਇਆ ਸੀ, ਜਿਸ ਕਾਰਨ ਮੇਲੇ ਦੀਆਂ ਤਿਆਰੀਆਂ ਵਿਚ ਮੁਸ਼ਕਿਲ ਆ ਸਕਦੀ ਹੈ। ਕਮੇਟੀ ਨੇ ਗਰਾਊਂਡ ਦੀ ਸਫ਼ਾਈ ਅਤੇ ਸੁਚੱਜੇ ਪ੍ਰਬੰਧਾਂ ਲਈ ਨਗਰ ਕੌਂਸਲ ਦੇ ਮੁਲਾਜ਼ਮਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਚੇਅਰਮੈਨ ਸੁਰੇਸ਼ ਪਾਠਕ ਅਤੇ ਪ੍ਰਧਾਨ ਬੱਲੂ ਮਹਿਤਾ ਨੇ ਦੱਸਿਆ ਕਿ 20 ਅਕਤੂਬਰ ਨੂੰ ਇਸੇ ਗਰਾਊਂਡ ਵਿਚ ਦੁਸਹਿਰਾ ਮੇਲਾ ਮਨਾਇਆ ਜਾਵੇਗਾ। ਇਸ ਲਈ ਸਮੇਂ ਸਿਰ ਸਫ਼ਾਈ, ਗਰਾਊਂਡ ਨੂੰ ਪੱਧਰਾ ਕਰਨ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਮੇਲੇ ਵਿਚ ਪਹੁੰਚਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਗਰਾਊਂਡ ਦੇ ਨੇੜੇ ਰਹਿਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਗਰਾਊਂਡ ਵਿਚ ਸੁੱਟਣ ਦੀ ਬਜਾਇ ਨਗਰ ਕੌਂਸਲ ਦੇ ਸਫ਼ਾਈ ਮੁਲਾਜ਼ਮਾਂ ਨੂੰ ਦੇਣ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਮੁਲਾਜ਼ਮ ਰੋਜ਼ਾਨਾ ਘਰਾਂ ਅਤੇ ਦੁਕਾਨਾਂ ਤੋਂ ਕੂੜਾ ਇਕੱਠਾ ਕਰਦੇ ਹਨ, ਇਸ ਲਈ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਲੈਂਦਿਆਂ ਗਰਾਊਂਡ ਨੂੰ ਸਾਫ਼ ਰੱਖਣ ਵਿਚ ਸਹਿਯੋਗ ਦੇਣਾ ਚਾਹੀਦਾ ਹੈ। ਪ੍ਰਧਾਨ ਬੱਲੂ ਮਹਿਤਾ ਨੇ ਦੱਸਿਆ ਕਿ ਨਗਰ ਕੌਂਸਲ ਪੱਟੀ ਦੇ ਸਹਿਯੋਗ ਨਾਲ ਗਰਾਊਂਡ ਦੀ ਸਫ਼ਾਈ ਅਤੇ ਸਮਤਲ ਕਰਨ ਲਈ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁਸਹਿਰਾ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਮਾਸਟਰ ਸੁਖਦੇਵ ਰਾਜ ਸ਼ਰਮਾ, ਪਵਨ ਕੁਮਾਰ ਗੁਰੂ ਨਾਨਕ ਟੈਂਟ ਵਾਲੇ, ਨਗਰ ਕੌਂਸਲ ਅਧਿਕਾਰੀ ਰਾਮ ਲਾਲ ਜੱਜ, ਬੂਟਾ ਸਿੰਘ ਅਤੇ ਨਗਰ ਕੌਂਸਲ ਦੇ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕ-ਪੱਖੀ ਫ਼ੈਸਲਿਆਂ ਨਾਲ ਪੰਜਾਬ ਵਿਚ ਵਿਕਾਸ ਦੀ ਨਵੀਂ ਦਿਸ਼ਾ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ - ਰਵਿੰਦਰ ਸਿੰਘ ਬ੍ਰਹਮਪ... ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਰਹੀਆਂ ਜੇ...
Ad Position 24