13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਭਾਗ ਦੇ ਢਿੱਲੇ ਵਤੀਰੇ ਅਤੇ ਅਫ਼ਸਰਸ਼ਾਹੀ ਦੀ ਪੁਸ਼ਤਪਨਾਹੀ ਖ਼ਿਲਾਫ਼ ਏਡਜ਼ ਕੰਟਰੋਲ ਕਰਮਚਾਰੀ ਵਿੱਢਣਗੇ ਜ਼ਬਰਦਸਤ ਅੰਦੋਲਨ

ਤਰਨ ਤਾਰਨ, 13 ਅਕਤੂਬਰ (ਇਕਬਾਲ ਸਿੰਘ ਸੋਢੀ)–ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਭਾਗ ਦੇ ਨਕਾਰਾਤਮਕ ਅਤੇ ਢਿੱਲੇ ਵਤੀਰੇ ਖਿਲਾਫ਼ ਮੋਰਚਾ ਖੋਲ੍ਹਦਿਆਂ ਪੰਜਾਬ ਸਰਕਾਰ ਨੂੰ ਤਿੱਖੀ ਚੇਤਾਵਨੀ ਦਿੱਤੀ ਗਈ ਹੈ। ਪਿਛਲੇ ਦਿਨੀਂ ਐਤਵਾਰ ਨੂੰ ਪਟਿਆਲਾ ਸਟਾਫ ਵਲੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਪਹੁੰਚ ਕੀਤੀ ਗਈ ਸੀ, ਜਿੱਥੇ ਮੰਤਰੀ ਦੇ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਨਿਰਾਸ਼ ਮੁੜਨਾ ਪਿਆ।

Ad Position 21
No active advertisement
ਅਜੀਤ ਡੈਸਕ 14-10-2026
ਤਰਨ ਤਾਰਨ, 13 ਅਕਤੂਬਰ (ਇਕਬਾਲ ਸਿੰਘ ਸੋਢੀ)–ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਭਾਗ ਦੇ ਨਕਾਰਾਤਮਕ ਅਤੇ ਢਿੱਲੇ ਵਤੀਰੇ ਖਿਲਾਫ਼ ਮੋਰਚਾ ਖੋਲ੍ਹਦਿਆਂ ਪੰਜਾਬ ਸਰਕਾਰ ਨੂੰ ਤਿੱਖੀ ਚੇਤਾਵਨੀ ਦਿੱਤੀ ਗਈ ਹੈ। ਪਿਛਲੇ ਦਿਨੀਂ ਐਤਵਾਰ ਨੂੰ ਪਟਿਆਲਾ ਸਟਾਫ ਵਲੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਪਹੁੰਚ ਕੀਤੀ ਗਈ ਸੀ, ਜਿੱਥੇ ਮੰਤਰੀ ਦੇ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਨਿਰਾਸ਼ ਮੁੜਨਾ ਪਿਆ। ਹਾਲਾਂਕਿ ਅਗਲੇ ਦਿਨ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿਹਤ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਮੀਟਿੰਗ ਲਈ ਬੁਲਾ ਕੇ ਜਲਦੀ ਕਾਰਵਾਈ ਦਾ ਭਰੋਸਾ ਤਾ ਦਿੱਤਾ ਗਿਆ ਪਰ ਅਫ਼ਸਰਸ਼ਾਹੀ ਦੇ ਅੜੀਅਲ ਰਵੱਈਏ ਕਾਰਨ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਵਿਭਾਗ ਵਲੋਂ ਭਰੋਸੇ ਦੇ ਕੇ ਸਿਰਫ਼ ਸਮਾਂ ਟਪਾਇਆ ਜਾ ਰਿਹਾ ਹੈ, ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿਚ ਤਿੱਖਾ ਰੋਸ ਹੈ ਅਤੇ ਉਹ ਹੁਣ ਇੱਕ ਜ਼ਬਰਦਸਤ ਸੰਘਰਸ਼ ਕਰਨ ਲਈ ਮਜਬੂਰ ਹੋ ਗਏ ਹਨ। ਯੂਨੀਅਨ ਦੇ ਸਟੇਟ ਪ੍ਰਧਾਨ ਜਸਮੇਲ ਸਿੰਘ ਦਿਓਲ, ਚੀਫ ਅਡਵਾਈਜ਼ਰ ਮਹਿੰਦਰ ਪਾਲ ਸਿੰਘ ਪਟਿਆਲਾ ਅਤੇ ਜਨਰਲ ਸੈਕਟਰੀ ਗੁਰਜੰਟ ਸਿੰਘ ਖੰਨਾ ਨੇ ਸਾਂਝੇ ਤੌਰ ’ਤੇ ਉੱਚ ਅਫ਼ਸਰਸ਼ਾਹੀ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਮੁਲਾਜ਼ਮਾਂ ਵਲੋਂ ਭ੍ਰਿਸ਼ਟ ਅਤੇ ਗ਼ੈਰ-ਜ਼ਿੰਮੇਵਾਰ ਅਫ਼ਸਰਾਂ ਖਿਲਾਫ਼ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ ਪਰ ਉੱਚ ਅਧਿਕਾਰੀਆਂ ਵਲੋਂ ਉਹਨਾਂ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਦੀ ਬਜਾਏ ਉਲਟਾ ਦੋਸ਼ੀ ਅਫ਼ਸਰਸ਼ਾਹੀ ਨੂੰ ਅੱਖੋਂ-ਪਰੋਖੇ ਕਰਕੇ ਉਹਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਵਿਭਾਗ ਦਾ ਇਹ ਮਾਰੂ ਵਤੀਰਾ ਅਤੇ ਮੰਗਾਂ ਨੂੰ ਲਗਾਤਾਰ ਇਗਨੋਰ (ਨਜ਼ਰਅੰਦਾਜ਼) ਕਰਨਾ ਹੁਣ ਬਰਦਾਸ਼ਤ ਤੋਂ ਬਾਹਰ ਹੋ ਚੁੱਕਾ ਹੈ। ਆਗੂਆਂ ਨੇ ਦੱਸਿਆ ਕਿ ਏਡਜ਼ ਕੰਟਰੋਲ ਪ੍ਰੋਗਰਾਮ ਦੇ ਹਜ਼ਾਰਾਂ ਕਰਮਚਾਰੀ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਐੱਚ.ਆਈ.ਵੀ, ਐੱਚ.ਸੀ.ਵੀ ਅਤੇ ਹੋਰ ਟੈਸਟ ਅਤੇ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਵਰਗੀਆਂ ਅਹਿਮ ਫੀਲਡ ਡਿਊਟੀਆਂ ਨਿਭਾ ਰਹੇ ਹਨ। ਇਸਦੇ ਬਾਵਜੂਦ ਉਹਨਾਂ ਦੇ 20 ਫੀਸਦੀ ਤਨਖਾਹ ਵਾਧੇ ਦੇ ਪ੍ਰਪੋਜ਼ਲ ਨੂੰ ਵਿੱਤ ਵਿਭਾਗ ਵਿਚ ਰੋਲਿਆ ਜਾ ਰਿਹਾ ਹੈ। 19 ਜੁਲਾਈ 2026 ਨੂੰ ਵਿੱਤ ਮੰਤਰੀ ਵਲੋਂ 10 ਦਿਨਾਂ ਵਿਚ ਮਸਲਾ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ 3 ਮਹੀਨੇ ਬੀਤਣ ‘ਤੇ ਵੀ ਫਾਈਲ ਉੱਥੇ ਹੀ ਪੈਂਡਿੰਗ ਹੈ ਅਤੇ ਐਸੋਸੀਏਸ਼ਨ ਦੀ ਮੀਟਿੰਗ 3 ਵਾਰ ਪੋਸਟਪੋਨ ਕਰਕੇ ਮੁਲਾਜ਼ਮਾਂ ਦੇ ਸਬਰ ਦਾ ਇਮਤਿਹਾਨ ਲਿਆ ਜਾ ਰਿਹਾ ਹੈ। ਪਟਿਆਲਾ ਦੇ ਜ਼ਿਲਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਸਮੂਹ ਪਟਿਆਲਾ ਸਟਾਫ ਨੇ ਸਪੱਸ਼ਟ ਐਲਾਨ ਕੀਤਾ ਕਿ 14 ਅਕਤੂਬਰ 2026 ਨੂੰ ਪੰਜਾਬ ਸਕੱਤਰੇਤ ਵਿਖੇ ਹੋਣ ਵਾਲੀ ਸਬ-ਕਮੇਟੀ ਦੀ ਮੀਟਿੰਗ ਸਰਕਾਰ ਲਈ ਆਖਰੀ ਚੇਤਾਵਨੀ ਹੈ। ਜੇਕਰ ਇਸ ਮੀਟਿੰਗ ਵਿਚ 20 ਫੀਸਦੀ ਤਨਖਾਹ ਵਾਧੇ ਦੀ ਟਾਈਮ-ਬਾਊਂਡ ਮਨਜ਼ੂਰੀ, 10 ਸਾਲ ਦੀ ਸੇਵਾ ਵਾਲੇ ਯੋਗ ਕਰਮਚਾਰੀਆਂ ਨੂੰ ਪੱਕਾ ( ਕਰਨ ਅਤੇ ਦੋਸ਼ੀ ਅਫ਼ਸਰਾਂ ਖਿਲਾਫ਼ ਤੁਰੰਤ ਕਾਰਵਾਈ ਦਾ ਫਾਈਨਲ ਫੈਸਲਾ ਨਾ ਲਿਆ ਗਿਆ ਤਾਂ ਸਮੂਹ ਮੁਲਾਜ਼ਮ ਕੰਮ-ਕਾਜ ਠੱਪ ਕਰਕੇ ਸੜਕਾਂ ’ਤੇ ਉਤਰਨਗੇ।
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਪਬਲਿਕ ਸਕੂਲ ਦੇ 39 ਬੱਚੇ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ ਅਗਲੀ ਖ਼ਬਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਸਿੱਖਿਆ ਅਤੇ ਅਧਿਆਪਕਾਂ ਦੇ ਸਤਿਕਾਰ ਬਾਰੇ ਨੁੱਕੜ ਨਾਟਕ ਕਰਵਾਇਆ
Ad Position 24