15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ’ ਤਹਿਤ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮਿਲ ਕੇ ਹੰਭਲਾ ਮਾਰਨ ਦਾ ਸੱਦਾ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)–ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 15-10-2026

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)–ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦਾ ਸਮੁੱਚਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੈਦਾਨ ਵਿਚ ਨਿੱਤਰ ਪਿਆ ਹੈ। ਅੱਜ ਜ਼ਿਲ੍ਹੇ ਦੇ ਚੋਟੀ ਦੇ ਅਧਿਕਾਰੀਆਂ ਨੇ ਵੱਖ-ਵੱਖ ਹੌਟ ਸਪੋਟ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮਿਲ ਕੇ ਹੰਬਲਾ ਮਾਰਨ ਦਾ ਸੱਦਾ ਦਿੱਤਾ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਸ਼ਰਮਾ ਨੇ ਜੋਧਪੁਰ ਤੇ ਭੈਣੀ ਸਿੱਧਵਾਂ ਦਾ ਦੌਰਾ ਕਰਕੇ ਜਾਗਰੂਕਤਾ ਮੀਟਿੰਗਾਂ ਕੀਤੀਆਂ। ਇਸੇ ਤਰ੍ਹਾਂ ਐੱਸ.ਡੀ.ਐੱਮ ਤਰਨ ਤਾਰਨ ਡਾ. ਕਰਨਵੀਰ ਸਿੰਘ ਵਲੋਂ ਢਾਲਾ, ਹਵੇਲੀਆਂ ਤੇ ਗੱਗੋਬੂਆ, ਐੱਸ.ਡੀ.ਐੱਮ ਪੱਟੀ ਅਮਨਦੀਪ ਵਲੋਂ ਹਰੀਕੇ, ਐੱਸ.ਡੀ.ਐੱਮ ਭਿੱਖੀਵਿੰਡ ਵਲੋਂ ਭਿੱਖੀਵਿੰਡ ਅਤੇ ਐੱਸ.ਡੀ.ਐੱਮ ਖਡੂਰ ਸਾਹਿਬ ਵਲੋਂ ਭਰੋਵਾਲ ਅਤੇ ਗੋਇੰਦਵਾਲ ਸਾਹਿਬ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਲੋਕਾਂ ਦੇ ਨਿਰੰਤਰ ਸਹਿਯੋਗ ਦੀ ਲੋੜ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਸੁਰੱਖਿਆ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰਕ ਸਹਿਯੋਗ, ਚੰਗੀ ਸੰਗਤ ਅਤੇ ਖੇਡਾਂ ਤੇ ਮਨੋਰੰਜਨ ਦੀਆਂ ਸਹੂਲਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਲੋਕ ਸੰਪਰਕ ਮੁਹਿੰਮਾਂ, ਸਖ਼ਤ ਕਾਰਵਾਈ ਅਤੇ ਮੁੜ ਵਸੇਬੇ ਦੇ ਉਪਰਾਲਿਆਂ ਰਾਹੀਂ ਨਸ਼ਾ ਵਿਰੋਧੀ ਮੁਹਿੰਮ ਨੂੰ ਸਿੱਧੇ ਪਿੰਡਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ। ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਅਧਿਕਾਰੀਆਂ ਨੇ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਅਧਿਕਾਰੀਆਂ ਨਾਲ ਸਾਂਝੀ ਕਰਨ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਸਾਂਝੇ ਉਪਰਾਲੇ ਵਿਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਅਜਿਹੀਆਂ ਸੁੰਨਸਾਨ ਥਾਵਾਂ ਅਤੇ ਖੰਡਰ ਇਮਾਰਤਾਂ ਦਾ ਵੀ ਦੌਰਾ ਕੀਤਾ ਗਿਆ, ਜਿਨ੍ਹਾਂ ਨੂੰ ਨਸ਼ਾ ਕਰਨ ਲਈ ਵਰਤੇ ਜਾਣ ਦਾ ਸੰਦੇਹ ਹੈ। ਅਧਿਕਾਰੀਆਂ ਨੇ ਇਨ੍ਹਾਂ ਥਾਵਾਂ ਦੀ ਸਾਫ-ਸਫ਼ਾਈ ਅਤੇ ਲਗਾਤਾਰ ਨਿਗਰਾਨੀ ਦੇ ਨਿਰਦੇਸ਼ ਦਿੱਤੇ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਨੇ ਨਾਅਰੇਬਾਜ਼ੀ ਕੀਤੀ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗਿ੍ਫ਼ਤਾਰ—ਐੱਸ.ਐੱਸ.ਪੀ. ਲਾਂਬਾ
Ad Position 24