15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਮੁਹਿੰਮ ਤੇਜ਼

ਖਡੂਰ ਸਾਹਿਬ, 14 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਤਰਨ ਤਾਰਨ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਸਖ਼ਤ ਰਵੱਈਆ ਅਪਣਾਉਂਦਿਆਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉੱਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਅਤੇ ਹੋਰ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ।

Ad Position 21
No active advertisement
ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਮੀਟਿੰਗ ਕਰਦੇ ਹੋਏ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ। ਤਸਵੀਰ: ਕੁਲਾਰ 15-10-2026
ਖਡੂਰ ਸਾਹਿਬ, 14 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਤਰਨ ਤਾਰਨ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਸਖ਼ਤ ਰਵੱਈਆ ਅਪਣਾਉਂਦਿਆਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉੱਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਅਤੇ ਹੋਰ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ । ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਪਰਾਲੀ ਸਾੜਨ ਵਾਲਿਆਂ ਵਿਰੁੱਧ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੀਆਂ ਹਨ। ਸੰਜੀਵ ਸ਼ਰਮਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਇਸ ਦਾ ਮਾੜਾ ਅਸਰ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਵਾਤਾਵਰਨ ’ਤੇ ਪੈਂਦਾ ਹੈ। ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫ਼ਸਰ ਡਾ. ਯਾਦਵਿੰਦਰ ਸਿੰਘ ਅਤੇ ਡਾ. ਰੁਪਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਆਪਣੇ ਪਿੰਡ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਉਪਲੱਬਧ ਮਸ਼ੀਨਰੀ ਦਾ ਲਾਭ ਲੈਣ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।
Ad Position 22
No active advertisement
ਪਿਛਲੀ ਖ਼ਬਰ ਗੋਇਵਾਦਲ ਜੇਲ੍ਹ ’ ਚੋਂ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਪਰਵਿੰਦਰ ਝੋਟੇ ਨੂੰ ਸਾਜਿਸ਼ ਤਹਿਤ ਮਾਰਿਆ – ਕੁਲਦੀਪ ਸਿੰਘ ਲਹੌਰੀਆ
Ad Position 24