14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਫਰੀਡਮ ਫਾਇਟਰਜ਼ ਉੱਤਰਾਅਧਿਕਾਰੀ ਸੰਸਥਾ ਤਰਨ ਤਾਰਨ ਦੀ ਮੀਟਿੰਗ

ਤਰਨ ਤਾਰਨ, 14 ਅਕਤੂਬਰ (ਇਕਬਾਲ ਸਿੰਘ ਸੋਢੀ)–ਫਰੀਡਮ ਫਾਇਟਰਜ਼ ਉੱਤਰਾਅਧਿਕਾਰੀ ਸੰਸਥਾ ਇਕਾਈ ਤਰਨਤਾਰਨ ਦੀ ਵਿਸ਼ੇਸ਼ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਗੰਡੀਵਿੰਡ ਧੱਤਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਵਲੋਂ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਫਰੀਡਮ ਫਾਈਟਰ/ਫਰੀਡਮ ਫਾਈਟਰਜ਼ ਉੱਤਰਾਅਧਿਕਾਰੀਆਂ ਦੀਆਂ ਜੋ ਮੰਗਾਂ ਹਨ, ਇਸ ਪ੍ਰਤੀ ਸੂਬਾ ਕਮੇਟੀ ਫਰੀਡਮ ਫਾਇਟਰਜ਼ ਉੱਤਰਾਅਧਿਕਾਰੀ ਸੰਸਥਾ ਤਰਨ ਤਾਰਨ ਪੰਜਾਬ ਨਾਲ ਮੀਟਿੰਗ ਕਰਕੇ ਮੰਗਾਂ ਪ੍ਰਵਾਨ ਕੀਤੀਆਂ ਜਾਣ ਅਤੇ ਇਸ ਪ੍ਰਤੀ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।

Ad Position 21
No active advertisement
ਅਜੀਤ ਡੈਸਕ 15-10-2026
ਤਰਨ ਤਾਰਨ, 14 ਅਕਤੂਬਰ (ਇਕਬਾਲ ਸਿੰਘ ਸੋਢੀ)–ਫਰੀਡਮ ਫਾਇਟਰਜ਼ ਉੱਤਰਾਅਧਿਕਾਰੀ ਸੰਸਥਾ ਇਕਾਈ ਤਰਨਤਾਰਨ ਦੀ ਵਿਸ਼ੇਸ਼ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਗੰਡੀਵਿੰਡ ਧੱਤਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਵਲੋਂ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਫਰੀਡਮ ਫਾਈਟਰ/ਫਰੀਡਮ ਫਾਈਟਰਜ਼ ਉੱਤਰਾਅਧਿਕਾਰੀਆਂ ਦੀਆਂ ਜੋ ਮੰਗਾਂ ਹਨ, ਇਸ ਪ੍ਰਤੀ ਸੂਬਾ ਕਮੇਟੀ ਫਰੀਡਮ ਫਾਇਟਰਜ਼ ਉੱਤਰਾਅਧਿਕਾਰੀ ਸੰਸਥਾ ਤਰਨ ਤਾਰਨ ਪੰਜਾਬ ਨਾਲ ਮੀਟਿੰਗ ਕਰਕੇ ਮੰਗਾਂ ਪ੍ਰਵਾਨ ਕੀਤੀਆਂ ਜਾਣ ਅਤੇ ਇਸ ਪ੍ਰਤੀ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ ਸੰਸਥਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਫਰੀਟਮ ਫਾਈਟਰਜ਼ ਦੀ ਤਰ੍ਹਾਂ ਉਨ੍ਹਾਂ ਦੇ ਤੀਸਰੀ ਪੀੜ੍ਹੀ ਦੇ ਵਾਰਿਸਾਂ ਨੂੰ ਰੇਲ ਪਾਸ ਦੀ ਸਹੂਲਤ ਦਿੱਤੀ ਜਾਵੇ, ਜਿਸ ਨਾਲ ਫਰੀਡਮ ਫਾਈਟਰ ਪਰਿਵਾਰਾਂ ਦੇ ਸਨਮਾਨ ਵਿਚ ਵਾਧਾ ਹੋ ਸਕੇ। ਇਸ ਮੌਕੇ ਮੋਹਨ ਸਿੰਘ ਸੁਰ ਸਿੰਘ, ਅਮਰਜੀਤ ਸਿੰਘ ਸੁਰ ਸਿੰਘ, ਲਖਮੀਰ ਸਿੰਘ ਕਸੇਲ, ਸਕੱਤਰ ਸਿੰਘ ਪਹੂਵਿੰਡ, ਪੰਜਾਬ ਸਿੰਘ ਕਸੇਲ, ਕਾਰਜ ਸਿੰਘ ਕਸੇਲ, ਸਤਨਾਮ ਸਿੰਘ ਕਸੇਲ, ਭਗਵੰਤ ਸਿੰਘ ਸਰਹਾਲੀ, ਬਚਿੱਤਰ ਸਿੰਘ ਸਭਰਾ, ਵਰਿਆਮ ਸਿੰਘ ਦਦੇਹਰ ਸਾਹਿਬ, ਕੁਲਦੀਪ ਸਿੰਘ ਦਦੇਹਰ ਸਾਹਿਬ, ਕਾਬਲ ਸਿੰਘ ਮਰਹਾਣਾ, ਸੁਖਚੈਨ ਸਿੰਘ ਗੰਡੀਵਿੰਡ ਅਤੇ ਗੁਰਭੇਜ ਸਿੰਘ ਬੱਚੜੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਦੇ ਪੰਜਾਬ ਬੰਦ ਦੀ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵਲੋਂ ਹਮਾਇਤ ਅਗਲੀ ਖ਼ਬਰ 3 ਲੱਖ ਦੀ ਆਨਲਾਈਨ ਠੱਗੀ ਮਾਰਨ ’ਤੇ ਮਾਮਲਾ ਦਰਜ
Ad Position 24