14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਵੱਖ-ਵੱਖ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ

ਤਰਨ ਤਾਰਨ, 14 ਅਕਤੂਬਰ (ਇਕਬਾਲ ਸਿੰਘ ਸੋਢੀ)- ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਨੇ ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ਕੰਡਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਠਰੂ, ਸਰਕਾਰੀ ਐਲੀਮੈਂਟਰੀ ਸਕੂਲ ਫਤਿਹਚੱਕ ਤੋਂ ਇਲਾਵਾ ਬਲਾਕ ਐਲੀਮੈਂਟਰੀ ਸਿੱਖਿਆ ਦਫ਼ਤਰ ਮੱਲੀਆਂ ਵੀ ਦੌਰਾ ਕੀਤਾ।

Ad Position 21
No active advertisement
ਵੱਖ-ਵੱਖ ਸਕੂਲਾਂ ਦੇ ਦੌਰੇ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਬੱਚਿਆਂ ਨਾਲ। ਤਸਵੀਰ–ਲਵਲੀ 15-10-2026
ਤਰਨ ਤਾਰਨ, 14 ਅਕਤੂਬਰ (ਇਕਬਾਲ ਸਿੰਘ ਸੋਢੀ)- ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਨੇ ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ਕੰਡਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਠਰੂ, ਸਰਕਾਰੀ ਐਲੀਮੈਂਟਰੀ ਸਕੂਲ ਫਤਿਹਚੱਕ ਤੋਂ ਇਲਾਵਾ ਬਲਾਕ ਐਲੀਮੈਂਟਰੀ ਸਿੱਖਿਆ ਦਫ਼ਤਰ ਮੱਲੀਆਂ ਵੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਲਾਸ ਰੂਮਾਂ ਵਿਚ ਜਾ ਕੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਪੜ੍ਹਾਈ ਦਾ ਜਾਇਜ਼ਾ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਇਸ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ’ਤੇ ਹੀ ਉਨ੍ਹਾਂ ਦਾ ਕੱਲ੍ਹ ਨਿਰਭਰ ਕਰਦਾ ਹੈ। ਕਿਤਾਬਾਂ ਸਿਰਫ ਡਿਗਰੀਆਂ ਨਹੀਂ ਦਿੰਦੀਆਂ ਸਗੋਂ ਸੋਚਣ ਦੀ ਤਾਕਤ ਦਿੰਦੀਆਂ ਹਨ। ਕਦੇ ਵੀ ਸਾਨੂੰ ਆਪਣੇ ਆਪ ਨੂੰ ਘੱਟ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਧਿਆਪਕਾਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਹਰੇਕ ਬੱਚਾ ਵਿਸ਼ੇਸ਼ ਹੁੰਦਾ ਹੈ। ਅਧਿਆਪਕ ਦਾ ਫਰਜ਼ ਸਿਰਫ ਪਾਠਕ੍ਰਮ ਪੂਰਾ ਕਰਵਾਉਣਾ ਨਹੀਂ, ਸਗੋਂ ਹਰ ਬੱਚੇ ਦੇ ਅੰਦਰ ਲੁਕੀ ਕਾਬਲੀਅਤ ਨੂੰ ਪਛਾਣ ਕੇ ਉਸ ਨੂੰ ਨਿਖਾਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਸਕੂਲ ਦੀ ਸਾਫ਼-ਸਫ਼ਾਈ, ਮਿਡ-ਡੇ-ਮੀਲ, ਵਿਦਿਆਰਥੀਆਂ ਦੀਆਂ ਕਾਪੀਆਂ ਦੀ ਨਿਰੰਤਰ ਚੈਕਿੰਗ, ਅਧਿਆਪਕ ਡਾਇਰੀ, ਅਧਿਆਪਕ ਹਾਜ਼ਰੀ ਰਜਿਸਟਰ, ਵਿਦਿਆਰਥੀ ਹਾਜ਼ਰੀ ਰਜਿਸਟਰ ਤੋਂ ਇਲਾਵਾ ਸਕੂਲਾਂ ਵਿਚ ਆ ਰਹੀਆਂ ਗ੍ਰਾਂਟਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਕੂਲਾਂ ਵਿਚ ਲੋੜੀਂਦੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਧੂੰਦਾ ਵਿਖੇ 13ਵਾਂ ਸਮੂਹਿਕ ਸ਼ਾਦੀਆਂ ਕਰਾਉਣ ਦਾ ਸਮਾਗਮ 24 ਨੂੰ ਅਗਲੀ ਖ਼ਬਰ ਤੇਜ਼ ਰਫਤਾਰ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
Ad Position 24