16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟੇ ਦਾ ਕਤਲ ਸਿਆਸੀ ਸ਼ਹਿ ਤੇ ਪੁਲਿਸ ਦੀ ਨਲਾਇਕੀ ਦਾ ਨਤੀਜਾ - ਸਿੱਕੀ

ਫਤਿਆਬਾਦ, 15 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਵਿਚ ਨਸ਼ਿਆਂ ਦੇ ਕੋਹੜ ਵਿਰੁੱਧ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਪ੍ਰਮੁੱਖ ਨਸ਼ਾ ਵਿਰੋਧੀ ਕਾਰਕੁਨ ਅਤੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਦਿਨ-ਦਹਾੜੇ ਸ਼ਰੇਆਮ ਗੋਲੀਆਂ ਮਾਰ ਕੇ ਕੀਤਾ ਗਿਆ। ਬੇਰਹਿਮੀ ਨਾਲ ਕਤਲ ਸੂਬੇ ਦੀ ਮੌਜੂਦਾ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਪੋਲ ਉਘਾੜਦਾ ਹੈ।

Ad Position 21
No active advertisement
ਅਜੀਤ ਡੈਸਕ 16-10-2026
ਫਤਿਆਬਾਦ, 15 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਵਿਚ ਨਸ਼ਿਆਂ ਦੇ ਕੋਹੜ ਵਿਰੁੱਧ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਪ੍ਰਮੁੱਖ ਨਸ਼ਾ ਵਿਰੋਧੀ ਕਾਰਕੁਨ ਅਤੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਦਿਨ-ਦਹਾੜੇ ਸ਼ਰੇਆਮ ਗੋਲੀਆਂ ਮਾਰ ਕੇ ਕੀਤਾ ਗਿਆ। ਬੇਰਹਿਮੀ ਨਾਲ ਕਤਲ ਸੂਬੇ ਦੀ ਮੌਜੂਦਾ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਪੋਲ ਉਘਾੜਦਾ ਹੈ। ਇਸ ਦੁਖਦਾਈ ਅਤੇ ਅਤਿ-ਨਿੰਦਣਯੋਗ ਘਟਨਾ ਉੱਤੇ ਡੂੰਘੇ ਦੁੱਖ ਅਤੇ ਰੋਹ ਦਾ ਪ੍ਰਗਟਾਵਾ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਿਸੇ ਆਮ ਅਪਰਾਧਿਕ ਘਟਨਾ ਨਹੀਂ, ਸਗੋਂ ਇਹ ਸਿਆਸੀ ਸ਼ਹਿ ਅਤੇ ਪੁਲਿਸ ਪ੍ਰਸ਼ਾਸਨ ਦੀ ਵੱਡੀ ਨਲਾਇਕੀ ਦਾ ਸਿੱਧਾ ਨਤੀਜਾ ਹੈ। ਸਿੱਕੀ ਨੇ ਦੋਸ਼ ਲਾਇਆ ਕਿ ਜੇਕਰ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਨੇ ਸਮਾਂ ਰਹਿੰਦਿਆਂ ਨਸ਼ਾ ਤਸਕਰਾਂ ਅਤੇ ਮੈਡੀਕਲ ਦੀ ਆੜ ਵਿਚ ਜ਼ਹਿਰ ਵੇਚਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੁੰਦੀ, ਤਾਂ ਅੱਜ ਪੰਜਾਬ ਦਾ ਇਕ ਨਿਧੜਕ ਯੋਧਾ ਇਸ ਤਰ੍ਹਾਂ ਮੌਤ ਦੇ ਘਾਟ ਨਾ ਉਤਾਰਿਆ ਜਾਂਦਾ। ਉਨ੍ਹਾਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿਚ ਕਾਂਗਰਸ ਪਾਰਟੀ ਪਰਿਵਾਰ ਅਤੇ ਨਸ਼ਾ ਵਿਰੋਧੀ ਸੰਘਰਸ਼ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬੰਦ ਦੇ ਸੱਦੇ ਨੂੰ ਕਸਬਾ ਹਰੀਕੇ ਪੱਤਣ ’ਚ ਭਰਵਾਂ ਸਮਰਥਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ‘ਆਪ’ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬੇਨਕਾਬ ਕੀਤਾ - ਖਾਲੜਾ ਮਿਸ਼ਨ ਆਰਗੇਨਾਈਜੇ...
Ad Position 24