16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਚੋਹਲਾ ਸਾਹਿਬ ਰਿਹਾ ਮੁਕੰਮਲ ਬੰਦ

ਚੋਹਲਾ ਸਾਹਿਬ, 15 ਅਕਤੂਬਰ (ਬਲਵਿੰਦਰ ਸਿੰਘ)–ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਚ ਬੰਦ ਦਾ ਭਰਵਾਂ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਕਸਬੇ ਦੇ ਸਾਰੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ ਅਤੇ ਦੁਕਾਨਦਾਰਾਂ ਨੇ ਆਪਣੇ ਕਾਰੋਬਾਰ ਬੰਦ ਰੱਖ ਕੇ ਇਸ ਘਟਨਾ ਪ੍ਰਤੀ ਰੋਸ ਪ੍ਰਗਟਾਇਆ।

Ad Position 21
No active advertisement
ਅਜੀਤ ਡੈਸਕ 16-10-2026
ਚੋਹਲਾ ਸਾਹਿਬ, 15 ਅਕਤੂਬਰ (ਬਲਵਿੰਦਰ ਸਿੰਘ)–ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਚ ਬੰਦ ਦਾ ਭਰਵਾਂ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਕਸਬੇ ਦੇ ਸਾਰੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ ਅਤੇ ਦੁਕਾਨਦਾਰਾਂ ਨੇ ਆਪਣੇ ਕਾਰੋਬਾਰ ਬੰਦ ਰੱਖ ਕੇ ਇਸ ਘਟਨਾ ਪ੍ਰਤੀ ਰੋਸ ਪ੍ਰਗਟਾਇਆ। ਬੰਦ ਦੇ ਸੱਦੇ ਨੂੰ ਕਸਬੇ ਦੇ ਵਪਾਰੀਆਂ ਤੋਂ ਇਲਾਵਾ ਛੋਟੇ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਵਲੋਂ ਵੀ ਸਮਰਥਨ ਦਿੱਤਾ ਗਿਆ। ਇਸਦੇ ਨਾਲ ਹੀ ਚੋਹਲਾ ਸਾਹਿਬ ਦੇ ਆਸ-ਪਾਸ ਦੇ ਪਿੰਡਾਂ ਵਿਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਅਤੇ ਜਿਆਦਾਤਰ ਪਿੰਡਾਂ ਵਿੱਚ ਵੀ ਦੁਕਾਨਾਂ ਬੰਦ ਰਹੀਆਂ। ਇਸ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ । ਸਥਾਨਕ ਬੱਸ ਅੱਡੇ ਤੋਂ ਵੱਡੇ ਸ਼ਹਿਰਾਂ ਵੱਲ ਜਾਣ ਵਾਲੀਆਂ ਬੱਸਾਂ ਦੀ ਆਵਾਜਾਈ ਠੱਪ ਰਹੀ, ਜਿਸ ਕਾਰਨ ਸਵਾਰੀਆਂ ਨੂੰ ਆਉਣ-ਜਾਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਵਿਦਿਅਕ ਅਦਾਰਿਆਂ ਦੀ ਗੱਲ ਕੀਤੀ ਜਾਵੇ ਤਾਂ ਕਸਬੇ ਦੇ ਸਾਰੇ ਪ੍ਰਾਈਵੇਟ ਵਿਦਿਅਕ ਅਦਾਰੇ ਵੀ ਬੰਦ ਰਹੇ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਚ ਵੀ ਪੜ੍ਹਾਈ ਅਤੇ ਹੋਰ ਸਰਗਰਮੀਆਂ ਬੰਦ ਰਹੀਆਂ। ਇਸ ਮੌਕੇ ਗੱਲਬਾਤ ਕਰਦਿਆਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਸਮੱਸਿਆ ’ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਬਰਬਾਦ ਹੋ ਰਿਹਾ ਹੈ। ਉਨ੍ਹਾਂ ਪਰਮਿੰਦਰ ਸਿੰਘ ਝੋਟੇ ਦੇ ਹੋਏ ਕਤਲ ਕਰਕੇ ਅੱਜ ਸਮੁੱਚੇ ਪੰਜਾਬ ਵਿਚ ਨਸ਼ਿਆ ਦੇ ਕਾਰੋਬਾਰੀਆ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬੰਦ ਦੌਰਾਨ ਕਾਰੋਬਾਰੀਆਂ ਵਲੋਂ ਆਪਣੇ ਕਾਰੋਬਾਰ ਅਤੇ ਅਦਾਰੇ ਬੰਦ ਰੱਖ ਕੇ ਸਰਕਾਰ ਤੱਕ ਇਹ ਸੰਦੇਸ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਪੰਜਾਬ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਮੌਜਦਾ ਸਰਕਾਰ ਪ੍ਰਭਾਵਸ਼ਾਲੀ ਕਾਰਵਾਈ ਕਰੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦੌਰਾਨ ਖਡੂਰ ਸਾਹਿਬ ਦਾ ਬਾਜ਼ਾਰ ਰਿਹਾ ਪੂਰਨ ਤੌਰ ’ਤੇ ਬੰਦ ਅਗਲੀ ਖ਼ਬਰ ਬੰਦ ਦੇ ਸੱਦੇ ਨੂੰ ਕਸਬਾ ਹਰੀਕੇ ਪੱਤਣ ’ਚ ਭਰਵਾਂ ਸਮਰਥਨ
Ad Position 24