15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਕਸਬਾ ਝਬਾਲ ਮੁਕੰਮਲ ਤੌਰ ’ਤੇ ਬੰਦ ਰਿਹਾ

ਝਬਾਲ, 15 ਅਕੂਤਬਰ (ਸੁਖਦੇਵ ਸਿੰਘ)- ਨਸ਼ਿਆਂ ਖ਼ਿਲਾਫ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਦੇ ਦਿੱਤੇ ਗਏ ਸੱਦੇ ’ਤੇ ਕਸਬਾ ਝਬਾਲ ਮੁਕੰਮਲ ਤੌਰ ’ਤੇ ਬੰਦ ਰਿਹਾ। ਬੀ.

Ad Position 21
No active advertisement
ਝਬਾਲ ਦੇ ਬੰਦ ਬਾਜ਼ਾਰ ਤੇ ਰੋਸ ਪ੍ਰਦਰਸ਼ਨ ਕਰਦੇ ਕਿਸਾਨ ਆਗੂ । ਤਸਵੀਰਾਂ: ਸੁਖਦੇਵ ਸਿੰਘ 16-10-2026
ਝਬਾਲ, 15 ਅਕੂਤਬਰ (ਸੁਖਦੇਵ ਸਿੰਘ)- ਨਸ਼ਿਆਂ ਖ਼ਿਲਾਫ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਦੇ ਦਿੱਤੇ ਗਏ ਸੱਦੇ ’ਤੇ ਕਸਬਾ ਝਬਾਲ ਮੁਕੰਮਲ ਤੌਰ ’ਤੇ ਬੰਦ ਰਿਹਾ। ਬੀ.ਕੇ.ਯੂ. ਉਗਰਾਹਾਂ ਦੇ ਆਗੂ ਬਲਜਿੰਦਰ ਸਿੰਘ ਕਾਲਾ, ਅਕਾਲੀ ਆਗੂ ਪੂਰਨ ਸਿੰਘ ਝਬਾਲ, ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਦਵਿੰਦਰ ਕੁਮਾਰ ਸੋਹਲ, ਕੈਪਟਨ ਸਿੰਘ, ਮਲਕੀਅਤ ਸਿੰਘ ਬਘਿਆੜੀ, ਕਾਂਗਰਸ ਦੇ ਜ਼ਿਲ੍ਹਾ ਕੋਆਰਡੀਨੇਟਰ ਇੰਦਰਜੀਤ ਸਿੰਘ ਲਾਲੀ, ਆਤਮਾ ਸਿੰਘ ਸੋਹਲ, ਪਰਮਜੀਤ ਸਿੰਘ ਬਘਿਆੜੀ ਦੀ ਅਗਵਾਈ ਹੇਠ ਕਿਸਾਨਾਂ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਝਬਾਲ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਖਿ਼ਲਾਫ਼ ਨਾਅਰੇਬਾਜ਼ੀ ਕੀਤੀ। ਬੰਦ ਦੇ ਸੱਦੇ ’ਤੇ ਝਬਾਲ ਦੇ ਸਮੂਹ ਬੈਂਕ ਅਤੇ ਸਰਕਾਰੀ ਅਦਾਰੇ ਵੀ ਬੰਦ ਰੱਖੇ ਗਏ। ਇਸ ਮੌਕੇ ਦਿਲਬਾਗ ਸਿੰਘ ਐਮਾ, ਇੰਦਰਪਾਲ ਸਿੰਘ, ਗੁਰਪਿੰਦਰ ਸਿੰਘ ਨਾਥੂ, ਜੇ.ਈ. ਹਰਪਿੰਦਰ ਸਿੰਘ, ਪ੍ਰਧਾਨ ਅਸ਼ੋਕ ਕੁਮਾਰ, ਬਾਊ ਸੋਹਲ, ਜਗਮੋਹਨ ਸਿੰਘ, ਸੁਰਿੰਦਰ ਸਿੰਘ ਬਿੱਲਾ, ਰਛਪਾਲ ਸਿੰਘ ਬਘਿਆੜੀ, ਬਚਿੱਤਰ ਸਿੰਘ ਬਘਿਆੜੀ, ਵਿਰਸਾ ਸਿੰਘ, ਗੁਰਵਿੰਦਰ ਸਿੰਘ ਫੌਜੀ਼ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਰਸਾਤ ਨਾਲ ਹੋਈ ਗੜੇਮਾਰੀ ਕਾਰਨ ਕਿਸਾਨਾਂ ਦੀ ਖੇਤਾਂ ’ਚ ਖੜੀ ਝੋਨੇ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਅਗਲੀ ਖ਼ਬਰ ਖਡੂਰ ਸਾਹਿਬ ਤੋਂ 150 ਤੋਂ ਵੱਧ ਪਰਿਵਾਰ ਵਿਧਾਇਕ ਲਾਲਪੁਰਾ ਦੀ ਅਗਵਾਈ ਵਿਚ ‘ਆਪ’ ਵਿਚ ਕੀਤੀ ਸ਼ਮੂਲੀਅਤ
Ad Position 24