16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 15 ਵਿਅਕਤੀ ਗ੍ਰਿਫ਼ਤਾਰ - ਐੱਸ. ਐੱਸ. ਪੀ. ਲਾਂਬਾ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 15 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 17-10-2026
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 15 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਤਰਨ ਤਾਰਨ ਦੇ ਨਜ਼ਦੀਕ ਤੋਂ ਸ਼ਿਵਾ ਪੁੱਤਰ ਬੌਬੀ ਕੁਮਾਰ ਵਾਸੀ ਜੰਡਿਆਲਾ ਰੋਡ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਨਾਗੋਕੇ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਗੁਰਅੰਮ੍ਰਿਤਪਾਲ ਸਿੰਘ ਪੁੱਤਰ ਪ੍ਰਮਜੀਤ ਸਿੰਘ, ਜਗਰੂਪ ਸਿੰਘ ਪੁੱਤਰ ਦਾਰਾ ਸਿੰਘ ਅਤੇ ਮਨਪ੍ਰੀਤ ਸਿੰਘ ਪੁੱਤਰ ਜੈਮਲ ਸਿੰਘ ਵਾਸੀਅਨ ਨਾਗੋਕੇ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਐੱਸ.ਆਈ. ਸ਼ਰਨਪ੍ਰੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਗੋਇੰਦਵਾਲ ਸਾਹਿਬ ਤੋਂ ਗੁਰਪ੍ਰੀਤ ਸਿੰਘ ਪੁੱਤਰ ਸਤਾਪ ਸਿੰਘ, ਪ੍ਰਤਾਪ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀਅਨ ਗੋਇੰਦਵਾਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਰੂਬੀ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਕੱਚਾ ਪੱਕਾ ਤੋਂ ਸਮਸ਼ੇਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਭੈਣੀ ਮੱਸਾ ਸਿੰਘ ਅਤੇ ਪ੍ਰਦੀਪ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਮਰਗਿੰਦਪੁਰਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਖੇਡ ਸਟੇਡੀਅਮ ਭਿੱਖੀਵਿੰਡ ਤੋਂ ਅਣਨਦੀਪ ਕੌਰ ਪਤਨੀ ਪਤਵੰਤ ਸਿੰਘ ਵਾਸੀ ਭਿੱਖੀਵਿੰਡ, ਹਰਪ੍ਰੀਤ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਧੁੰਨ ਖਾਲੜਾ, ਵਿਸ਼ਾਲ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਸੁਰਸਿੰਘ, ਕਿਰਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੁਰਸਿੰਘ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਐੱਸ.ਆਈ. ਵਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਲਾਈਨ ਫਲਾਈਓਵਰ ਤੋਂ ਹਰਪ੍ਰੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਧਾਰੀਵਾਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਤੂਤ ਤੋਂ ਬਲਬੀਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਝੁੱਗੀਆਂ ਪੀਰ ਬਖਸ਼ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ. ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਸਥਾ ਦੇ ਨਾਂਅ ’ਤੇ ਮਾਰੀ ਠੱਗੀ, ਮਾਮਲਾ ਦਰਜ ਅਗਲੀ ਖ਼ਬਰ ਜਾਨੀਆ ਵਿਖੇ ਰਾਸ਼ਟਰੀ ਮਹਿਲਾ ਕਿਸਾਨ ਦਿਵਸ ਮਨਾਇਆ
Ad Position 24