16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੰਸਥਾ ਦੇ ਨਾਂਅ ’ਤੇ ਮਾਰੀ ਠੱਗੀ, ਮਾਮਲਾ ਦਰਜ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਨੇ ਸੰਸਥਾ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਐੱਸ.

Ad Position 21
No active advertisement
ਅਜੀਤ ਡੈਸਕ 17-10-2026
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਨੇ ਸੰਸਥਾ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਜੱਬਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਯੂ.ਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਭਾਈ ਘਨੱਈਆ ਨਾਮ ਦਾ ਸੰਸਥਾ ਚਲਾਉਂਦਾ ਹੈ, ਜਿਥੇ ਕਿ ਅੰਮ੍ਰਿਤਪਾਲ ਸਿੰਘ ਪਿਤਾ ਮਹਿਲ ਸਿੰਘ ਵਾਸੀ ਕਾਲੀਆ ਵੀ ਇਸ ਸੰਸਥਾ ਵਿਚ ਕੰਮ ਕਰਦਾ ਹੈ। ਜੱਬਰ ਸਿੰਘ ਨੇ ਦੱਸਿਆ ਕਿ ਇਸ ਵਲੋਂ ਇਕ ਵਰਨਾ ਗੱਡੀ ਲੈ ਕੇ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਸੀ ਪ੍ਰੰਤੂ ਅੰਮ੍ਰਿਤਪਾਲ ਸਿੰਘ ਨੇ ਉਹ ਗੱਡੀ ਵੀ ਆਪਣੇ ਨਾਮ ਕਰ ਲਈ ਅਤੇ ਉਸ ਪਾਸੋਂ 90 ਹਜ਼ਾਰ ਰੁਪਏ ਲਏ ਅਤੇ ਕਿਹਾ ਕਿ ਪੈਸੇ ਸੰਸਥਾ ਨੂੰ ਦੇਵਾਂਗਾ ਪਰ ਇਸ ਵਲੋਂ ਪੈਸੇ ਨਹੀਂ ਮੋੜੇ ਗਏ। ਅੰਮ੍ਰਿਤਪਾਲ ਸਿੰਘ ਵਲੋਂ ਸੰਸਥਾ ਨਾਲ ਕੁੱਲ 9 ਲੱਖ ਦੀ ਠੱਗੀ ਮਾਰੀ ਗਈ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਭਿੱਖੀਵਿੰਡ ਅਤੁਲ ਸੋਨੀ ਵਲੋਂ ਕਰਨ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਥਾਣਾ ਵਲਟੋਹਾ ਵਿਖੇ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ’ਤੇ ਥਾਣਾ ਵਲਟੋਹਾ ਦੇ ਏ.ਐੱਸ. ਆਈ ਗੁਰਅਵਤਾਰ ਸਿੰਘ ਨੇ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਦੀ ਟੱਕਰ ਨਾਲ ਰੇਹੜੀ ਸਵਾਰ ਦੀ ਮੌਤ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 15 ਵਿਅਕਤੀ ਗ੍ਰਿਫ਼ਤਾਰ - ਐੱਸ. ਐੱਸ. ਪੀ. ਲਾਂਬਾ
Ad Position 24