ਭਾਜਪਾ ਆਗੂ ਅਤੁਲ ਜੈਨ ਨੇ ਸਾਥੀਆਂ ਸਮੇਤ ਮੰਨਾ ਨਾਲ ਕੀਤੀ ਮੁਲਾਕਾਤ
ਮੀਆਂਵਿੰਡ, 16 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਪੱਟੀ ਦੇ ਸੀਨੀਅਰ ਭਾਜਪਾ ਆਗੂ ਤੇ ਜ਼ਿਲ੍ਹਾ ਮੀਤ ਪ੍ਰਧਾਨ ਤਰਨ ਤਾਰਨ ਅਤੁਲ ਜੈਨ ਪੱਟੀ ਨੇ ਆਪਣੇ ਸਾਥੀਆਂ ਸਮੇਤ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਮੀਆਂਵਿੰਡ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਜੈਨ ਵਲੋਂ ਆਪਣੇ ਹਲਕੇ ਦੇ ਮੁੱਦਿਆਂ ਸਬੰਧੀ ਮੰਨਾ ਨਾਲ ਵਿਚਾਰ ਵਟਾਂਦਰਾ ਕੀਤਾ।
ਮੀਆਂਵਿੰਡ, 16 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਪੱਟੀ ਦੇ ਸੀਨੀਅਰ ਭਾਜਪਾ ਆਗੂ ਤੇ ਜ਼ਿਲ੍ਹਾ ਮੀਤ ਪ੍ਰਧਾਨ ਤਰਨ ਤਾਰਨ ਅਤੁਲ ਜੈਨ ਪੱਟੀ ਨੇ ਆਪਣੇ ਸਾਥੀਆਂ ਸਮੇਤ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਮੀਆਂਵਿੰਡ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਜੈਨ ਵਲੋਂ ਆਪਣੇ ਹਲਕੇ ਦੇ ਮੁੱਦਿਆਂ ਸਬੰਧੀ ਮੰਨਾ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਅਤੁਲ ਜੈਨ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੀਆਂ ਕੁਝ ਮੁਸ਼ਕਿਲਾਂ ਸਨ। ਜਿੰਨ੍ਹਾਂ ਨੂੰ ਹੱਲ ਕਰਵਾਉਣ ਲਈ ਉਹ ਮਨਜੀਤ ਸਿੰਘ ਨਾਲ ਗੱਲਬਾਤ ਕਰਨ ਪਹੁੰਚੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਮੁਸ਼ਕਿਲਾਂ ਹਲਕੇ ਦੇ ਕੁਝ ਵਿਅਕਤੀਆਂ ਦੀਆਂ ਵੀ ਸਨ, ਜਿੰਨ੍ਹਾਂ ਨੂੰ ਹੱਲ ਕਰਵਾਉਣ ਲਈ ਮਨਜੀਤ ਸਿੰਘ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਤੇ ਮੰਨਾ ਵਲੋਂ ਉਨਾਂ ਦੀਆਂ ਮੁਸ਼ਕਿਲਾਂ ਨੂੰ ਵੀ ਜਲਦ ਹੱਲ ਕਰਵਾਉਣ ਲਈ ਕਿਹਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਜੈਨ ਵਲੋਂ ਜੋ ਵੀ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਹਨ ਉਨ੍ਹਾਂ ਨੂੰ ਸੰਬੰਧਿਤ ਮਹਿਕਮੇ ਦੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਕੇ ਬਹੁਤ ਜਲਦ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਤਲਵੰਡੀ, ਠੇਕੇਦਾਰ ਬਲਵਿੰਦਰ ਸਿੰਘ ਸਰਾਂ ਤਲਵੰਡੀ ਤੋਂ ਇਲਾਵਾ ਪੱਟੀ ਤੋਂ ਪਹੁੰਚੇ ਮੀਤ ਪ੍ਰਧਾਨ ਪਦਮ ਕਿਸ਼ੋਰ, ਸਾਬਕਾ ਮੰਡਲ ਪ੍ਰਧਾਨ ਲਖਬੀਰ ਸਿੰਘ, ਸਾਬਕਾ ਮੰਡਲ ਪ੍ਰਧਾਨ ਜਗਤਾਰ ਸਿੰਘ, ਮੀਤ ਪ੍ਰਧਾਨ ਜਤਿੰਦਰ ਕੁਮਾਰ ਬੱਬੂ, ਮੀਤ ਪ੍ਰਧਾਨ ਮਾਸਟਰ ਗੁਰਲਾਲ ਸਿੰਘ, ਕੁਲਦੀਪ ਸਿੰਘ, ਜਗਪਾਲ ਸਿੰਘ ਪ੍ਰਧਾਨ ਪ੍ਰਵਾਸੀ ਮੋਰਚਾ, ਜਰਨੈਲ ਸਿੰਘ ਪ੍ਰਧਾਨ ਬੰਟੀ ਖੁਰਾਣਾ ਵਾਰਡ ਇੰਚਾਰਜ ਆਦਿ ਹਾਜ਼ਰ ਸਨ।