17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅੰਤਰ ਕਾਲਜ ਮੁੱਕੇਬਾਜ਼ੀ ਮੁਕਾਬਲਿਆਂ ’ਚ ਬਾਬਾ ਬੁੱਢਾ ਕਾਲਜ ਦੀ ਟੀਮ ਨੇ ਦੂਜਾ ਸਥਾਨ ਕੀਤਾ ਹਾਸਿਲ

ਝਬਾਲ, 16 ਅਕੂਤਬਰ (ਸੁਖਦੇਵ ਸਿੰਘ)-ਸੰਤ ਬਾਬਾ ਖੜਕ ਸਿੰਘ ਤੇ ਬਾਬਾ ਦਰਸ਼ਨ ਸਿੰਘ ਵਲੋਂ ਸਥਾਪਿਤ ਅਤੇ ਮੌਜੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਬਾਕਸਿੰਗ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਸਿਟੀ ਦੇ ਅੰਤਰ ਕਾਲਜ ਮੁੱਕੇਬਾਜ਼ੀ ਮੁਕਾਬਲੇ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਬਾਬਾ ਬੁੱਢਾ ਕਾਲਜ ਦੀ ਟੀਮ ਨੇ ਇਹ ਪ੍ਰਾਪਤੀ ਕੇਵਲ ਚਾਰ ਖਿਡਾਰੀਆਂ ਨਾਲ ਖੇਡਦਿਆਂ, ਤਿੰਨ ਸੋਨ ਅਤੇ ਇਕ ਕਾਂਸੀ ਤਗਮਾ ਜਿੱਤ ਕੇ ਕੀਤੀ।

Ad Position 21
No active advertisement
ਜੇਤੂ ਟੀਮ ਨਾਲ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਬੇਦੀ ਅਤੇ ਸਟਾਫ਼ ਮੈਂਬਰ। ਤਸਵੀਰ: ਸੁਖਦੇਵ ਸਿੰਘ 17-10-2026
ਝਬਾਲ, 16 ਅਕੂਤਬਰ (ਸੁਖਦੇਵ ਸਿੰਘ)-ਸੰਤ ਬਾਬਾ ਖੜਕ ਸਿੰਘ ਤੇ ਬਾਬਾ ਦਰਸ਼ਨ ਸਿੰਘ ਵਲੋਂ ਸਥਾਪਿਤ ਅਤੇ ਮੌਜੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਬਾਕਸਿੰਗ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਸਿਟੀ ਦੇ ਅੰਤਰ ਕਾਲਜ ਮੁੱਕੇਬਾਜ਼ੀ ਮੁਕਾਬਲੇ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਬਾਬਾ ਬੁੱਢਾ ਕਾਲਜ ਦੀ ਟੀਮ ਨੇ ਇਹ ਪ੍ਰਾਪਤੀ ਕੇਵਲ ਚਾਰ ਖਿਡਾਰੀਆਂ ਨਾਲ ਖੇਡਦਿਆਂ, ਤਿੰਨ ਸੋਨ ਅਤੇ ਇਕ ਕਾਂਸੀ ਤਗਮਾ ਜਿੱਤ ਕੇ ਕੀਤੀ। ਇਸ ਟੀਮ ਦੇ ਮੁੱਕੇਬਾਜ਼ ਨਿਰਮਲ ਸਿੰਘ ਨੇ 50 ਕਿੱਲੋਭਾਰ ਵਰਗ ਵਿਚ ਸੋਨ ਤਗਮਾ, ਪ੍ਰਦੀਪ ਸਿੰਘ ਨੇ 60 ਕਿਲੋ ਭਾਰ ਵਰਗ ਵਿਚ ਸੋਨ ਤਗਮਾ, ਤੁਸ਼ਾਰ ਨੇ 70 ਕਿੱਲੋ ਵਰਗ ਵਿਚ ਸੋਨ ਤਗਮਾ ਅਤੇ ਜੈਲੇਸ਼ ਨੇ 90 ਕਿੱਲੋ ਵਰਗ ਵਿਚ ਕਾਂਸੀ ਤਗਮਾ ਪ੍ਰਾਪਤ ਕੀਤਾ। ਕਾਲਜ਼ ਦੇ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਿਰਮਲ ਸਿੰਘ, ਪ੍ਰਦੀਪ ਅਤੇ ਤੁਸ਼ਾਰ ਦੀ ਚੋਣ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਲਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਵੱਡੇ ਕਾਲਜਾਂ ਦੇ ਮੁਕਾਬਲੇ ਵਿਚ ਇਹ ਜਿੱਤ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਖਿਡਾਰੀਆਂ ਦੀ ਮਿਹਨਤ, ਲਗਨ, ਟੀਮ ਇੰਚਾਰਜ ਅੰਮ੍ਰਿਤਪਾਲ ਸਿੰਘ, ਸਮੁੱਚਾ ਸਟਾਫ ਅਤੇ ਪ੍ਰਬੰਧਕੀ ਕਮੇਟੀ ਨੂੰ ਜਾਂਦਾ ਹੈ। ਇਸ ਮੌਕੇ ਕਾਲਜ ਸਕੱਤਰ ਕਮੇਟੀ ਦੇ ਸਕੱਤਰ ਜਗੀਰ ਸਿੰਘ ਨੇ ਖਿਡਾਰੀਆਂ ਨੂੰ ਇਸ ਜਿੱਤ ਲਈ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਨੂੰ ਸਲਾਨਾ ਸਮਾਗਮ ਵਿਚ ਸਨਮਾਨਿਤ ਕੀਤਾ ਜਾਵੇਗਾ। ਇਸ ਮੁਕਾਬਲੇ ਵਿਚ ਖਾਲਸਾ ਕਾਲਜ ਅੰਮ੍ਰਿਤਸਰ ਪਹਿਲੇ, ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੂਜੇ ਅਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਤੀਜੇ ਸਥਾਨ ’ਤੇ ਰਹੇ। ਇਸ ਮੌਕੇ ਸੁਪਰਡੈਂਟ ਤੇਜਿੰਦਰਜੀਤ ਸਿੰਘ, ਡਾ. ਅਮਰਬੀਰ ਸਿੰਘ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਅੰਮ੍ਰਿਤਪਾਲ ਸਿੰਘ, ਸੁਖਬੀਰ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਅਕਵਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਚੰਦ ਪ੍ਰੀਤ ਕੌਰ, ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਪਲਵਿੰਦਰ ਕੌਰ, ਪ੍ਰੋ. ਕੰਵਲਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ, ਡਾ. ਰਾਜਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਂਟੀ ਪੋਲੂਸ਼ਨ ਆਰਗੇਨਾਈਜ਼ੇਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਰਕਾਰੀ ਸਕੂਲ ਹਰੀਕੇ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ
Ad Position 24