ਐਂਟੀ ਪੋਲੂਸ਼ਨ ਆਰਗੇਨਾਈਜ਼ੇਸ਼ਨ ਦੀ ਮੀਟਿੰਗ ਹੋਈ
ਤਰਨ ਤਾਰਨ, 16 ਅਕਤੂਬਰ (ਇਕਬਾਲ ਸਿੰਘ ਸੋਢੀ)– ਦਿਨ-ਬ-ਦਿਨ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਅਤੇ ਹੋਰ ਸਮਾਜਿਕ ਕਾਰਜਾਂ ਵਿਚ ਮੋਹਰੀ ਹੋ ਕੇ ਕੰਮ ਕਰਨ ਵਿਚ ਮੁੱਖ ਭੂਮਿਕਾ ਨਿਭਾ ਰਹੀ ਸੰਸਥਾ ਐਂਟੀ ਪੋਲੂਸ਼ਨ ਆਰਗੇਨਾਈਜ਼ੇਸ਼ਨ ਦੀ ਵਿਸ਼ੇਸ਼ ਮੀਟਿੰਗ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਪ੍ਰਧਾਨ ਐਡਵੋਕੇਟ ਆਦੇਸ਼ ਅਗਨੀਹੋਤਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਮੀਤ ਪ੍ਰਧਾਨ ਐਡਵੋਕੇਟ ਕੰਵਲਜੀਤ ਕੌਰ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਤਰਨ ਤਾਰਨ, 16 ਅਕਤੂਬਰ (ਇਕਬਾਲ ਸਿੰਘ ਸੋਢੀ)– ਦਿਨ-ਬ-ਦਿਨ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਅਤੇ ਹੋਰ ਸਮਾਜਿਕ ਕਾਰਜਾਂ ਵਿਚ ਮੋਹਰੀ ਹੋ ਕੇ ਕੰਮ ਕਰਨ ਵਿਚ ਮੁੱਖ ਭੂਮਿਕਾ ਨਿਭਾ ਰਹੀ ਸੰਸਥਾ ਐਂਟੀ ਪੋਲੂਸ਼ਨ ਆਰਗੇਨਾਈਜ਼ੇਸ਼ਨ ਦੀ ਵਿਸ਼ੇਸ਼ ਮੀਟਿੰਗ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਪ੍ਰਧਾਨ ਐਡਵੋਕੇਟ ਆਦੇਸ਼ ਅਗਨੀਹੋਤਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਮੀਤ ਪ੍ਰਧਾਨ ਐਡਵੋਕੇਟ ਕੰਵਲਜੀਤ ਕੌਰ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਜਿਨ੍ਹਾਂ ਦੇ ਮੀਟਿੰਗ ਵਿਚ ਪਹੁੰਚਣ ’ਤੇ ਸੰਸਥਾ ਦੇ ਪ੍ਰਧਾਨ ਐਡਵੋਕੇਟ ਆਦੇਸ਼ ਅਗਨੀਹੋਤਰੀ ਅਤੇ ਹੋਰ ਅਹੁਦੇਦਾਰਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਰਵਸੰਮਤੀ ਨਾਲ ਐਡਵੋਕੇਟ ਕੰਵਲਜੀਤ ਕੌਰ ਨੂੰ ਐਂਟੀ ਪੋਲੂਸ਼ਨ ਆਰਗੇਨਾਈਜ਼ੇਸ਼ਨ ਦੇ ਲੀਗਲ ਐਡਵਾਈਜ਼ਰ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ। ਐਡਵੋਕੇਟ ਕੰਵਲਜੀਤ ਕੌਰ ਨੇ ਪ੍ਰਧਾਨ ਐਡਵੋਕੇਟ ਆਦੇਸ਼ ਅਗਨੀਹੋਤਰੀ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਉਨ੍ਹਾਂ ਨੂੰ ਇਸ ਅਹੁਦੇ ’ਤੇ ਨਿਯੁਕਤ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਂਦੇ ਹੋਏ ਸੰਸਥਾ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਵਾਤਾਵਰਣ ਦਾ ਪ੍ਰਦੂਸ਼ਿਤ ਹੋਣਾ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ, ਇਸਦੇ ਸੁਧਾਰ ਲਈ ਕੰਮ ਕਰਨਾ ਸਮਾਜ ਦੀ ਸਭ ਤੋਂ ਵੱਡੀ ਸੇਵਾ ਹੈ। ਮੀਟਿੰਗ ਦੌਰਾਨ ਪ੍ਰਧਾਨ ਐਡਵੋਕੇਟ ਆਦੇਸ਼ ਅਗਨੀਹੋਤਰੀ, ਲੀਗਲ ਐਡਵਾਈਜ਼ਰ ਐਡਵੋਕੇਟ ਕੰਵਲਜੀਤ ਕੌਰ ਤੋਂ ਇਲਾਵਾ ਆਰ. ਐਨ. ਸਿੰਘ, ਤਰਸੇਮ ਸ਼ਰਮਾ, ਸੁਮਿਤ ਕੁਮਾਰ ਸਿੰਧੀ, ਕ੍ਰਿਸ਼ਨ ਦੇਵ ਤੇਜਪਾਲ, ਸੁਤੰਤਰ ਕੁਮਾਰ ਪੱਪੀ, ਗੁਰਿੰਦਰ ਸਿੰਘ ਮਿੱਟੀਪੁੱਤ, ਰਮੇਸ਼ ਗੁਪਤਾ, ਭਾਰਤੀ ਜੀ ਆਦਿ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ।