17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਲੱਖਾਂ ਰੁਪਏ ਦੀ ਧੋਖਾਧੜੀ ਕਰਨ ’ਤੇ ਚਾਰ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਹੇਠ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.

Ad Position 21
No active advertisement
ਅਜੀਤ ਡੈਸਕ 17-10-2026
ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਹੇਠ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਯਾਦਵਿੰਦਰ ਸਿੰਘ ਪੁੱਤਰ ਆਯਾਦਵਿੰਦਰ ਸਿੰਘ ਵਾਸੀ ਅੰਮ੍ਰਿਤਸਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਸੁੱਚਾ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਜੰਡਿਆਲਾ ਮੰਜਕੀ ਜ਼ਿਲ੍ਹਾ ਜਲੰਧਰ ਹਾਲ ਵਾਸੀ ਐਵੀਨਿਊ ਡੈਲਟਾ ਬੀ.ਸੀ. ਕੈਨੇਡਾ, ਧਰਮਿੰਦਰ ਸਿੰਘ ਲੱਕੀ ਪੁੱਤਰ ਸਵਿੰਦਰ ਸਿੰਘ ਵਾਸੀ ਦਬੁਰਜੀ, ਸੂਰਜ ਪ੍ਰਕਾਸ਼ ਸਿੰਘ ਪੁੱਤਰ ਸਵਿੰਦਰ ਸਿੰਘ, ਸੁਖਮਿੰਦਰ ਕੌਰ ਪਤਨੀ ਸਵਿੰਦਰ ਸਿੰਘ ਵਾਸੀਅਨ ਦਬੁਰਜੀ ਵਲੋਂ ਆਪਸ ਵਿਚ ਮਿਲੀਭੁਗਤ ਕਰਕੇ ਜ਼ਮੀਨ 35 ਕਨਾਲ, 14 ਮਰਲੇ ਜੋ ਕਿ ਪਿੰਡ ਦਬੁਰਜੀ ਜ਼ਿਲ੍ਹਾ ਤਰਨ ਤਾਰਨ ਦਾ ਬਿਆਨੇ ਰਾਹੀਂ ਇਕਰਾਰਨਾਮਾ ਸੁੱਚਾ ਸਿੰਘ ਪੁੱਤਰ ਬੱਗਾ ਸਿੰਘ ਵਲੋਂ ਉਸਦੇ ਹੱਕ ਵਿਚ ਕਰਕੇ ਇਸ ਜ਼ਮੀਨ ਦਾ ਆਪ ਹੀ ਝਗੜਾ ਪੈਦਾ ਕਰਕੇ ਉਸ ਨਾਲ 58 ਲੱਖ 65 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਤਰਨ ਤਾਰਨ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ। ਗੁਰਭੇਜ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਸਾਲਾਨਾ ਜੋੜ ਮੇਲੇ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ ਅਗਲੀ ਖ਼ਬਰ ਐਂਟੀ ਪੋਲੂਸ਼ਨ ਆਰਗੇਨਾਈਜ਼ੇਸ਼ਨ ਦੀ ਮੀਟਿੰਗ ਹੋਈ
Ad Position 24